ਕੰਗਨਾ ਰਣੌਤ ਸਿਆਸਤ ''ਚ ਆਉਣ ਦੀ ਤਿਆਰੀ ''ਚ? ਮਹਾਰਾਸ਼ਟਰ ਸੀ. ਐੱਮ. ਨਾਲ ਕਰੇਗੀ ਮੁਲਾਕਾਤ

Saturday, Oct 01, 2022 - 03:57 PM (IST)

ਕੰਗਨਾ ਰਣੌਤ ਸਿਆਸਤ ''ਚ ਆਉਣ ਦੀ ਤਿਆਰੀ ''ਚ? ਮਹਾਰਾਸ਼ਟਰ ਸੀ. ਐੱਮ. ਨਾਲ ਕਰੇਗੀ ਮੁਲਾਕਾਤ

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨਾਲ ਮੁਲਾਕਾਤ ਕਰੇਗੀ। ਉਹ ਅੱਜ ਏਕਨਾਥ ਸ਼ਿੰਦੇ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਵਰਸ਼ਾ' ਵਿਖੇ ਮੁਲਾਕਾਤ ਕਰੇਗੀ, ਜਿੱਥੇ ਉਹ ਸ਼ਿੰਦੇ ਨਾਲ ਕਈ ਮੁੱਦਿਆਂ 'ਤੇ ਗੱਲ ਕਰਨ ਜਾ ਰਹੀ ਹੈ। ਕੰਗਨਾ ਰਣੌਤ ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਉਹ ਇਸ ਤੋਂ ਪਹਿਲਾਂ ਵੀ ਕਈ ਬਿਆਨ ਦੇ ਚੁੱਕੀ ਹੈ, ਜਿਸ ਤੋਂ ਬਾਅਦ ਕੰਗਨਾ ਅਤੇ ਸ਼ਿਵ ਸੈਨਾ ਵਿਚਾਲੇ ਇਲਜ਼ਾਮ ਅਤੇ ਜਵਾਬੀ ਹਲਚਲ ਦੇਖਣ ਨੂੰ ਮਿਲੀ। ਕੰਗਨਾ ਨੇ ਕਈ ਵਾਰ ਊਧਵ ਠਾਕਰੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਸੀ। ਕੰਗਨਾ ਨੇ ਸੁਸ਼ਾਂਤ ਸਿੰਘ ਰਾਜਪੂਤ ਮੌਤ ਮਾਮਲੇ 'ਚ ਤਤਕਾਲੀ ਮਹਾਰਾਸ਼ਟਰ ਮੁੱਖ ਮੰਤਰੀ ਊਧਵ ਠਾਕਰੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਸੀ। ਉਦੋਂ ਤੋਂ ਹੀ ਸ਼ਿਵ ਸੈਨਾ ਅਤੇ ਕੰਗਨਾ ਰਣੌਤ ਵਿਚਾਲੇ ਕਈ ਤਰ੍ਹਾਂ ਦੇ ਇਲਜ਼ਾਮਾਂ ਅਤੇ ਜਵਾਬੀ ਦੋਸ਼ਾਂ ਦਾ ਦੌਰ ਚੱਲ ਰਿਹਾ ਹੈ।

ਦੱਸ ਦਈਏ ਕਿ ਕੰਗਨਾ ਰਣੌਤ ਨੇ ਏਕਨਾਥ ਸ਼ਿੰਦੇ ਨੂੰ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਸੀ। ਏਕਨਾਥ ਸ਼ਿੰਦੇ ਦੀ ਤਸਵੀਰ ਸਾਂਝੀ ਕਰਦੇ ਹੋਏ ਉਸ ਨੇ ਲਿਖਿਆ ਸੀ, "ਸਫ਼ਲਤਾ ਦੀ ਕਿੰਨੀ ਪ੍ਰੇਰਨਾਦਾਇਕ ਕਹਾਣੀ ਹੈ…ਇੱਕ ਆਟੋ ਰਿਕਸ਼ਾ ਚਲਾਉਣ ਤੋਂ ਲੈ ਕੇ ਦੇਸ਼ ਦੇ ਸਭ ਤੋਂ ਮਹੱਤਵਪੂਰਨ ਅਤੇ ਸ਼ਕਤੀਸ਼ਾਲੀ ਲੋਕਾਂ 'ਚੋਂ ਇੱਕ ਬਣਨ ਤੱਕ…ਵਧਾਈਆਂ ਸਰ।"

PunjabKesari
ਸ਼ਨੀਵਾਰ ਨੂੰ ਕੰਗਨਾ ਰਣੌਤ ਅਤੇ ਏਕਨਾਥ ਸ਼ਿੰਦੇ ਦੀ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ। ਇਸ 'ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਪਿਛਲੇ ਕਾਫ਼ੀ ਸਮੇਂ ਤੋਂ ਕੰਗਨਾ ਦੇ ਰਾਜਨੀਤੀ 'ਚ ਆਉਣ ਦੀਆਂ ਖ਼ਬਰਾਂ ਆ ਰਹੀਆਂ ਹਨ। ਅਜਿਹੇ 'ਚ ਕੰਗਨਾ ਦੀ ਏਕਨਾਥ ਸ਼ਿੰਦੇ ਨਾਲ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਇਹ ਤਾਂ ਸ਼ਨੀਵਾਰ ਨੂੰ ਮਿਲਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕੰਗਨਾ ਨੇ ਕਿਉਂ ਮੁਲਾਕਾਤ ਕੀਤੀ ਹੈ।

ਵਰਕਫਰੰਟ ਦੀ ਗੱਲ ਕਰੀਏ ਤਾਂ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਐਮਰਜੈਂਸੀ' ਦੇ ਨਿਰਮਾਣ 'ਚ ਰੁੱਝੀ ਹੋਈ ਹੈ। ਇਸ ਫ਼ਿਲਮ ਨੂੰ ਕੰਗਨਾ ਖ਼ੁਦ ਡਾਇਰੈਕਟ ਕਰ ਰਹੀ ਹੈ। ਇਸ ਫ਼ਿਲਮ ਤੋਂ ਕਈ ਮਸ਼ਹੂਰ ਹਸਤੀਆਂ ਦੇ ਫਰਸਟ ਲੁੱਕ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਕੰਗਨਾ ਦੇ ਪ੍ਰੋਡਕਸ਼ਨ ਹਾਊਸ ਹੇਠ ਬਣੀ ਫ਼ਿਲਮ 'ਟਿਕੂ ਵੈੱਡਸ ਸ਼ੇਰੂ' ਵੀ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ 'ਚ ਨਵਾਜ਼ੂਦੀਨ ਸਿੱਦੀਕੀ ਅਤੇ ਅਵਨੀਤ ਕੌਰ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ।


author

sunita

Content Editor

Related News