SGPC ਨੇ ਕਰ 'ਤਾ ਵੱਡਾ ਐਲਾਨ, ਕੰਗਨਾ ਕਾਰਨ ਵਿਵਾਦਾਂ 'ਚ ਫਸਿਆ 'ਜ਼ੀ ਸਟੂਡੀਓ'

Saturday, Aug 24, 2024 - 12:11 PM (IST)

ਅੰਮ੍ਰਿਤਸਰ (ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਲੀਵੁੱਡ ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਦੀ ਅਦਾਕਾਰੀ ਵਾਲੀ ਵਿਵਾਦਮਈ ਫ਼ਿਲਮ ‘ਐਮਰਜੈਂਸੀ’ (Emergency)ਦਾ ਟ੍ਰੇਲਰ ਜਾਰੀ ਕਰਨ ਵਾਲੇ ਮੀਡੀਆ ਚੈਨਲ ਜ਼ੀ ਸਟੂਡੀਓ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹੀ ਨਹੀਂ, ਐੱਸ. ਜੀ. ਪੀ. ਸੀ ਨੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਣਵ ਨੂੰ ਵੀ ਪੱਤਰ ਲਿਖ ਕੇ ਫ਼ਿਲਮ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਕੇਂਦਰੀ ਸੈਂਸਰ ਬੋਰਡ ਨੂੰ ਫ਼ਿਲਮ ਰਿਲੀਜ਼ ਕਰਨ ਤੋਂ ਪਹਿਲਾਂ ਇਸ ਦੀ ਸਕ੍ਰਿਪਟ ਐੱਸ. ਜੀ. ਪੀ. ਸੀ. ਨੂੰ ਪੜ੍ਹਾਉਣ ਦੀ ਮੰਗ ਕੀਤੀ ਗਈ ਹੈ। 

ਜਾਣਕਾਰੀ ਮੁਤਾਬਕ,  ਐੱਸ. ਜੀ. ਪੀ. ਸੀ.  ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਕਿਰਦਾਰ ਨੂੰ ਬਦਨਾਮ ਕਰਨ ਵਾਲੀ ਇਸ ਫ਼ਿਲਮ ਦਾ ਟ੍ਰੇਲਰ ਜਾਰੀ ਕਰਨ ਵਾਲੇ ਮੀਡੀਆ ਚੈਨਲ ਜ਼ੀ ਸਟੂਡੀਓ ਨੂੰ ਕਾਨੂੰਨੀ ਮਾਣਹਾਨੀ ਨੋਟਿਸ ਭੇਜ ਦਿੱਤਾ ਹੈ। ਐੱਸ. ਜੀ. ਪੀ. ਸੀ. ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਖ਼ੁਲਾਸਾ ਕੀਤਾ ਕਿ ਉਕਤ ਚੈਨਲ ਨੂੰ ਫ਼ਿਲਮ ਦੇ ਟ੍ਰੇਲਰ ਦਾ ਪ੍ਰਸਾਰਣ ਚੈਨਲਾਂ ਤੋਂ ਹਟਾਉਣ ਸੰਬਧੀ ਵੀ ਸਖ਼ਤ ਚਿਤਾਵਨੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਣਵ ਤੇ ਕੇਂਦਰੀ ਫ਼ਿਲਮ ਸੈਂਸਰ ਬੋਰਡ ਦੇ ਪ੍ਰਧਾਨ ਪਰਸੋਂ ਜੋਸ਼ੀ ਨੂੰ ਵੱਖ-ਵੱਖ ਪੱਤਰ ਲਿਖ ਕੇ ਫ਼ਿਲਮ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਇਸ ਨੂੰ 6 ਸਤੰਬਰ ਨੂੰ ਰਿਲੀਜ਼ ਕਰਨ ਦੀ ਆਗਿਆ ਨਾ ਦੇਣ ਦੀ ਮੰਗ ਵੀ ਕੀਤੀ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਨੀਰੂ ਬਾਜਵਾ ਪਿੱਛੇ ਆਪਸ 'ਚ ਭਿੜੇ ਫੈਨਜ਼, ਜਾਣੋ ਕੀ ਹੈ ਮਾਮਲਾ

ਇਸ ਤੋਂ ਇਲਾਵਾ ਫ਼ਿਲਮ ਦੀ ਸੰਭਾਵਿਤ ਰਿਲੀਜ਼ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਇਸ ਦੀ ਸਕ੍ਰਿਪਟ ਪੜ੍ਹਾਉਣ ਦੀ ਮੰਗ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੂੰ ਫ਼ਿਲਮ ਦੀ ਸਕ੍ਰਿਪਟ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ ਤਾਂਕਿ ਐੱਸ. ਜੀ. ਪੀ. ਸੀ. ਇਸ ਦੀ ਡੂੰਘਾਈ ਨਾਲ ਜਾਂਚ ਕਰ ਸਕੇ। ਉਨ੍ਹਾਂ ਕਿਹਾ ਕਿ ਸਿੱਖ ਸੰਗਠਨਾਂ ਵੱਲੋਂ ਪ੍ਰਗਟਾਏ ਗਏ ਇਤਰਾਜ਼ ਤਹਿਤ ਇਤਰਾਜ਼ਯੋਗ ਸੀਨ ਫ਼ਿਲਮ ’ਚੋਂ ਕੱਟਣ ਤੋਂ ਬਾਅਦ ਹੀ ਫ਼ਿਲਮ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ।

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੇ ਦੀਵਾਨੇ ਹੋਏ ਸ਼ੋਇਬ ਅਖਤਰ, ਹੁਣ ਦੋਸਾਂਝਾਵਾਲਾ ਕਰੇਗਾ ਪਾਕਿ ਕ੍ਰਿਕੇਟਰ ਦੀ ਇੱਛਾ ਪੂਰੀ

ਸਿਆਸਤ 'ਚ ਵੀ ਗਰਮਾਇਆ ਮਾਮਲਾ
ਦੱਸ ਦੇਈਏ ਕਿ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਆਪਣੇ ਪੱਤਰ 'ਚ ਕਿਹਾ ਕਿ ਫ਼ਿਲਮ 'ਐਮਰਜੈਂਸੀ' 'ਚ ਸਿੱਖਾਂ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤੇ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਇਸ ਨਾਲ ਸਾਡੇ ਸਮਾਜ ਦੀ ਸ਼ਾਂਤੀ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਹੈ। ਫ਼ਿਲਮ 'ਚ ਸਿੱਖਾਂ ਨੂੰ ਅੱਤਵਾਦੀ ਦੇ ਰੂਪ 'ਚ ਦਿਖਾਇਆ ਗਿਆ ਹੈ, ਜੋ ਕਿ ਇੱਕ ਸ਼ਾਜ਼ਿਸ ਹੈ। ਇਹ ਫ਼ਿਲਮ ਨਫ਼ਰਤ ਫੈਲਾਉਣ ਦਾ ਕੰਮ ਕਰੇਗੀ। ਆਪਣੇ ਪੱਤਰ 'ਚ ਖਾਲਸਾ ਨੇ ਅੱਗੇ ਕਿਹਾ ਕਿ ਸਿੱਖਾਂ ਨੇ ਦੇਸ਼ ਲਈ ਬਹੁਤ ਵੱਡੀਆਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜੋ ਫ਼ਿਲਮ 'ਚ ਸਾਹਮਣੇ ਨਹੀਂ ਲਿਆਂਦੀਆਂ ਗਈਆਂ ਹਨ ਪਰ ਸਿੱਖਾਂ ਨੂੰ ਬਦਨਾਮ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਨੇ ਇਸ ਫ਼ਿਲਮ ਨੂੰ ਇੱਕ ਸ਼ਾਜਿਸ਼ ਦਾ ਹਿੱਸਾ ਕਿਹਾ ਹੈ।
ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਐੱਮ. ਪੀ. ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਕਿ ਫ਼ਿਲਮ 'ਚ ਸਿੱਖਾਂ ਦਾ ਮਾੜਾ ਅਕਸ ਪੇਸ਼ ਕਰਨ ਵਾਲੇ ਦ੍ਰਿਸ਼ਾਂ ਨੂੰ ਫ਼ਿਲਮ 'ਚੋਂ ਤੁਰੰਤ ਹਟਾਇਆ ਜਾਵੇ। 

ਇਹ ਖ਼ਬਰ ਵੀ ਪੜ੍ਹੋ - ਫ਼ਿਲਮ ਇੰਡਸਟਰੀ 'ਚ ਖੁੱਲ੍ਹੇਆਮ ਕੰਮ ਦੇ ਬਦਲੇ ਹੁੰਦੀ ਸੈਕਸ ਦੀ ਮੰਗ, ਖੁਲਾਸਿਆਂ ਮਗਰੋਂ ਸਿਆਸਤ 'ਚ ਵੱਡਾ ਤੂਫਾਨ

ਟਰੇਲਰ ਮਗਰੋਂ ਵਧਿਆ ਵਿਵਾਦ
ਇਸ ਦੌਰਾਨ ਜੇਕਰ ਫ਼ਿਲਮ ਬਾਰੇ ਗੱਲ ਕਰੀਏ ਹਾਲ ਹੀ 'ਚ ਕੰਗਨਾ ਰਣੌਤ ਨੇ ਆਪਣੀ ਇਸ ਫ਼ਿਲਮ ਦਾ ਟਰੇਲਰ ਰਿਲੀਜ਼ ਕੀਤਾ ਹੈ। ਇਹ ਫ਼ਿਲਮ 6 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ 'ਚ ਕੰਗਨਾ ਰਣੌਤ ਖੁਦ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਿਰਦਾਰ 'ਚ ਨਜ਼ਰ ਆਵੇਗੀ। ਟਰੇਲਰ 'ਚ ਸਪੱਸ਼ਟ ਹੁੰਦਾ ਹੈ ਕਿ ਫ਼ਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਗਾਈ ਗਈ 'ਐਮਰਜੈਂਸੀ' 'ਤੇ ਆਧਾਰਿਤ ਹੈ। ਟਰੇਲਰ 'ਚ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਵੀ ਦਿਖਾਇਆ ਗਿਆ ਹੈ। ਫ਼ਿਲਮ 'ਚ ਕੰਗਨਾ ਰਣੌਤ ਤੋਂ ਇਲਾਵਾ ਅਨੁਪਮ ਖੇਰ, ਮਹਿਮਾ ਚੌਧਰੀ, ਮਿਲਿੰਦ ਸੋਮਨ, ਸ਼੍ਰੇਅਸ ਤਲਪੜੇ ਸਮੇਤ ਕਈ ਹੋਰ ਸਿਤਾਰੇ ਆਪਣੀ ਅਦਾਕਾਰੀ ਦਾ ਜੌਹਰ ਦਿਖਾਉਂਦੇ ਨਜ਼ਰੀ ਪੈਣਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News