ਪਦਮਸ਼੍ਰੀ ਐਵਾਰਡ ਤੋਂ ਬਾਅਦ ਹੁਣ ਬੈਸਟ MP ਦਾ ਐਵਾਰਡ ਜਿੱਤਣਾ ਚਾਹੁੰਦੀ ਕੰਗਨਾ ਰਣੌਤ

05/19/2024 2:29:44 PM

ਮੁੰਬਈ(ਬਿਊਰੋ): ਬਾਲੀਵੁੱਡ ਦੀ ਕੁਈਨ ਕੰਗਨਾ ਰਣੌਤ ਨੇ ਫਿਲਮਾਂ 'ਚ ਧਮਾਲਾਂ ਪਾਉਣ ਤੋਂ ਬਾਅਦ ਹੁਣ ਰਾਜਨੀਤੀ 'ਚ ਐਂਟਰੀ ਕਰ ਲਈ ਹੈ। ਇਸ ਵਾਰ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਕੰਗਨਾ ਰਣੌਤ ਨੂੰ ਟਿਕਟ ਦਿੱਤੀ ਹੈ। ਕੰਗਨਾ ਇਨ੍ਹੀਂ ਦਿਨੀਂ ਪ੍ਰਚਾਰ 'ਚ ਰੁੱਝੀ ਹੋਈ ਅਤੇ ਉਸ ਨੂੰ ਉਮੀਦ ਹੈ ਕਿ ਉਹ ਚੋਣਾਂ 'ਚ ਜਿੱਤ ਦਾ ਝੰਡਾ ਲਹਿਰਾਏਗੀ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੂੰ USA 'ਚ ਮਿਲੀ ਕਈ ਸਾਲ ਪਹਿਲਾਂ ਵਿਛੜੀ ਭੈਣ, ਪੈਰਾਂ 'ਚ ਬੈਠ ਲਿਆ ਆਸ਼ੀਰਵਾਦ

ਦੱਸ ਦਈਏ ਕਿ ਕੰਗਨਾ ਰਣੌਤ ਦਾ ਨਾਮ ਬਾਲੀਵੁੱਡ ਦੀਆਂ ਸ਼ਾਨਦਾਰ ਅਤੇ ਪ੍ਰਤਿਭਾਸ਼ਾਲੀ ਅਦਾਕਾਰਾਂ ਵਿੱਚ ਗਿਣਿਆ ਜਾਂਦਾ ਹੈ, ਉਸ ਨੂੰ ਰਾਸ਼ਟਰੀ ਸਿਨੇਮਾ ਪੁਰਸਕਾਰ ਅਤੇ ਪਦਮਸ਼੍ਰੀ ਵਰਗੇ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਪਰ ਹੁਣ ਰਾਜਨੀਤੀ ਵਿੱਚ ਆਉਣ ਤੋਂ ਬਾਅਦ ਅਦਾਕਾਰਾ ਬੈਸਟ ਐਮ.ਪੀ ਦਾ ਐਵਾਰਡ ਜਿੱਤਣਾ ਚਾਹੁੰਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News