ਕੰਗਨਾ ਰਣੌਤ ਨੇ ਯੂ. ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਰਿਹਾਇਸ਼ ’ਤੇ ਕੀਤੀ ਮੁਲਾਕਾਤ

05/02/2022 12:09:00 PM

ਮੁੰਬਈ (ਬਿਊਰੋ)– ਅਦਾਕਾਰਾ ਕੰਗਨਾ ਰਣੌਤ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਮੁਲਾਕਾਤ ਕੀਤੀ। ਕੰਗਨਾ ਉੱਤਰ ਪ੍ਰਦੇਸ਼ ਦੀ ਵਨ ਡਿਸਟ੍ਰਿਕਟ ਵਨ ਪ੍ਰੋਡਕਟ ਯਾਨੀ ਓ. ਡੀ. ਓ. ਪੀ. ਦੀ ਬ੍ਰਾਂਡ ਅੰਬੈਸਟਰ ਹੈ।

ਇਹ ਖ਼ਬਰ ਵੀ ਪੜ੍ਹੋ : ਸਰੋਤਿਆਂ ਦੀ ਪਸੰਦ ਬਣਿਆ 'ਸੌਂਕਣ ਸੌਂਕਣੇ' ਫ਼ਿਲਮ ਦਾ ਗੀਤ 'ਸਾਡੇ ਕੋਠੇ ਉੱਤੇ' (ਵੀਡੀਓ)

ਇਸੇ ਸਿਲਸਿਲੇ ’ਚ ਉਸ ਨੇ ਮੁੱਖ ਮੰਤਰੀ ਯੋਗੀ ਨਾਲ ਮੁਲਾਕਾਤ ਕੀਤੀ। ਇਸ ਦੀ ਜਾਣਕਾਰੀ ਖ਼ੁਦ ਕੰਗਨਾ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਹੈ।

ਕੰਗਨਾ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, ‘ਅੱਜ ਮੈਨੂੰ ਮਹਾਰਾਜ ਯੋਗੀ ਆਦਿਤਿਆਨਾਥ ਜੀ ਨਾਲ ਮਿਲਣ ਦਾ ਮੌਕਾ ਮਿਲਿਆ ਹੈ। ਇਹ ਇਕ ਅਦਭੁੱਤ ਸ਼ਾਮ ਸੀ। ਮੈਂ ਖ਼ੁਦ ਨੂੰ ਸਨਮਾਨਿਤ ਤੇ ਪ੍ਰੇਰਿਤ ਮਹਿਸੂਸ ਕਰ ਰਹੀ ਹਾਂ।’

PunjabKesari

ਕੰਗਨਾ ਨੂੰ ਪਿਛਲੇ ਸਾਲ ਅਕਤੂਬਰ ’ਚ ਯੂ. ਪੀ. ਦੇ ਸੀ. ਐੱਮ. ਨਾਲ ਬੈਠਕ ਤੋਂ ਬਾਅਦ ਸੂਬਾ ਸਰਕਾਰ ਦੇ ਵਨ ਡਿਸਟ੍ਰਿਕਟ ਵਨ ਪ੍ਰੋਡਕਟ ਪ੍ਰੋਗਰਾਮ ਦਾ ਬ੍ਰਾਂਡ ਅੰਬੈਸਡਰ ਬਣਾਇਆ ਗਿਆ ਸੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News