ਕੰਗਨਾ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸਣੇ ਕਈ ਸਿਆਸਤਦਾਨਾਂ ਦੀਆਂ ਅਣ-ਦੇਖੀਆਂ ਤਸਵੀਰਾਂ ਕੀਤੀਆਂ ਸਾਂਝੀਆਂ
Saturday, Jul 30, 2022 - 04:50 PM (IST)
ਮੁੰਬਈ- ਅਦਾਕਾਰਾ ਕੰਗਨਾ ਰਣੌਤ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਨਾਲ ਆਪਣੀ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਕੰਗਨਾ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤੋਂ ਲੈ ਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀਆਂ ਪੁਰਾਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ, ਜੋ ਕਾਫ਼ੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ।
ਇਹ ਵੀ ਪੜ੍ਹੋ: ਪਹਿਲਾਂ ਤੋਂ ਵੀ ਖੂਬਸੂਰਤ ਹੋਵੇਗਾ 'ਬਿੱਗ ਬੌਸ 16' ਦਾ ਘਰ, ਅੰਦਰ ਦੀਆਂ ਤਸਵੀਰਾਂ ਆਈਆਂ ਸਾਹਮਣੇ
ਕੰਗਨਾ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਪੀ.ਐੱਮ ਮੋਦੀ, ਸੀ.ਐੱਮ ਯੋਗੀ ਆਦਿੱਤਿਆਨਾਥ ਅਤੇ ਮਹਾਰਾਸ਼ਟਰ ਦੇ ਸੀ.ਐੱਮ ਏਕਨਾਥ ਸ਼ਿੰਦੇ ਦੀ ਤਸਵੀਰਾਂ ਦਾ ਕੋਲਾਜ ਸਾਂਝਾ ਕੀਤਾ ਹੈ। ਇਸ ਕੋਲਾਜ ’ਚ ਪੀ.ਐੱਮ ਮੋਦੀ ਦੀ ਉਨ੍ਹਾਂ ਦਿਨਾਂ ਦੀ ਤਸਵੀਰ ਸ਼ਾਮਲ ਕੀਤੀ ਗਈ ਹੈ, ਜਦੋਂ ਉਹ ਸਿਆਸਤਦਾਨ ਨਹੀਂ ਸਗੋਂ ਵਰਕਰ ਸਨ। ਇਸ ਦੇ ਨਾਲ ਦ੍ਰੌਪਦੀ ਮੁਰਮੂ ਇਕ ਆਮ ਮਹਿਲਾ ਸੀ ਅਤੇ ਸੀ.ਐੱਮ ਯੋਗੀ ਵੀ ਰਾਜਨੀਤੀ ’ਚ ਜ਼ਿਆਦਾ ਸਰਗਰਮ ਨਹੀਂ ਸੀ। ਇਸ ਤੋਂ ਇਲਾਵਾ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਵੀ ਤਸਵੀਰ ਸ਼ਾਮਲ ਕੀਤੀ ਗਈ ਹੈ। ਜਦੋਂ ਉਹ ਆਟੋ ਰਿਕਸ਼ਾ ਚਲਾਉਂਦੇ ਸੀ।
ਇਸ ਕੋਲਾਜ ’ਚ ਚਾਰੇ ਫ਼ੋਟੋਆਂ ਦੇਖ ਕੇ ਹੈਰਾਨੀ ਹੁੰਦੀ ਹੈ ਕਿ ਕਿਸਮਤ ਦਾ ਖੇਡ ਵੀ ਕਮਾਲ ਦਾ ਹੈ। ਪ੍ਰਧਾਨ ਮੰਤਰੀ, ਰਾਸ਼ਟਰਪਤੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ। ਇਸ ਕੋਲਾਜ ਨੂੰ ਸਾਂਝਾ ਕਰਦੇ ਹੋਏ ਕੰਗਨਾ ਨੇ ਲਿਖਿਆ ਕਿ ‘ਇਸ ਨੂੰ ਕਹਿੰਦੇ ਹਨ ਲੋਕਤੰਤਰ ਦੇ ਚੰਗੇ ਦਿਨ।’
ਇਹ ਵੀ ਪੜ੍ਹੋ: ਰਣਬੀਰ-ਸ਼ਰਧਾ ਦੀ ਫ਼ਿਲਮ ਦੇ ਸੈੱਟ ਨੂੰ ਅੱਗ ਲੱਗਣ ਕਾਰਨ ਇਕ ਮਜ਼ਦੂਰ ਦੇ ਮੌਤ ਦੀ ਖ਼ਬਰ ਆਈ ਸਾਹਮਣੇ
ਅਦਾਕਾਰਾ ਦੇ ਫ਼ਿਲਮਾਂ ’ਚ ਕੰਮ ਦੀ ਗੱਲ ਕਰੀਏ ਤਾਂ ਕੰਗਨਾ ਫ਼ਿਲਮ ‘ਐਮਰਜੈਂਸੀ’ ’ਚ ਨਜ਼ਰ ਆਵੇਗੀ। ਅਦਾਕਾਰਾ ਇਨ੍ਹੀਂ ਦਿਨੀਂ ਫ਼ਿਲਮ ਦੀ ਸ਼ੂਟਿੰਗ ’ਚ ਰੁੱਝੀ ਹੋਈ ਹੈ। ਫ਼ਿਲਮ ’ਚ ਕੰਗਨਾ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ’ਚ ਨਜ਼ਰ ਆਵੇਗੀ ਅਤੇ ਅਦਾਕਾਰਾ ਦੀ ਲੁੱਕ ਵੀ ਸਾਹਮਣੇ ਆਈ ਸੀ, ਜਿਸ ਨੂੰ ਕਾਫ਼ੀ ਪਸੰਦ ਕੀਤਾ ਗਿਆ ਸੀ। ਇਸ ਦੇ ਨਾਲ ਹੀ ਫ਼ਿਲਮ ’ਚ ਅਨੁਪਮ ਖ਼ੇਰ ਰਾਜਨੇਤਾ ਜੈ ਪ੍ਰਕਾਸ਼ ਨਰਾਇਣ ਅਤੇ ਸ਼੍ਰੇਅਸ ਤਲਪੜੇ ਭਾਰਤ ਰਤਨ ਪੁਰਸਕਾਰ ਜੇਤੂ ਸਾਬਕਾ ਪ੍ਰਧਾਨ ਮੰਤਰੀ ਅਤੇ ਮਰਹੂਮ ਸੀਨੀਅਰ ਭਾਜਪਾ ਨੇਤਾ ਅਟਲ ਬਿਹਾਰੀ ਵਾਜਪਾਈ ਦੇ ਕਿਰਦਾਰ ’ਚ ਨਜ਼ਰ ਆਉਣਗੇ। ਫ਼ਿਲਮ ਐਮਰਜੈਂਸੀ ’ਤੇ ਹੈ ਅਤੇ ਕੰਗਨਾ ਦੀ ਫ਼ਿਲਮ ਅਗਲੇ ਸਾਲ ਰਿਲੀਜ਼ ਹੋਵੇਗੀ।