ਕੰਗਨਾ ਸਿੱਖਾਂ ਤੇ ਪੰਜਾਬੀਆਂ ਖ਼ਿਲਾਫ਼ ਬੋਲਣਾ ਬੰਦ ਕਰੇ : ਜਥੇਦਾਰ ਵਡਾਲਾ
Saturday, Oct 05, 2024 - 12:44 PM (IST)
ਚੰਡੀਗੜ੍ਹ (ਅੰਕੁਰ) : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਭਾਜਪਾ ਦੀ ਮੈਂਬਰ ਪਾਰਲੀਮੈਂਟ ਕੰਗਨਾ ਰਨੌਤ ਦੇ ਹਰ ਰੋਜ਼ ਬੇਤੁਕੀ ਬਿਆਨਬਾਜ਼ੀ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਕੰਗਨਾ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਉਹ ਜਿੱਤ ਤੋਂ ਬਾਅਦ ਆਪਣੇ ਹਲਕੇ ਜਾਂ ਆਪਣੀ ਪਾਰਟੀ ਦੇ ਕੰਮਾਂ ਵੱਲ ਧਿਆਨ ਦੇਵੇ ਨਾ ਕਿ ਸਿੱਖਾਂ ਤੇ ਪੰਜਾਬੀਆਂ ਦੇ ਖ਼ਿਲਾਫ਼ ਬੋਲ ਕੇ ਇੱਕ ਨਫਰਤ ਦੀ ਰਾਜਨੀਤੀ ਪੈਦਾ ਕਰੇ।
ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਵੱਡੀ ਖ਼ਬਰ, ਸਹਿ-ਨਿਰਮਾਤਾ ਨੇ ਵੀ ਮੰਨੀ ਇਹ ਗੱਲ
ਉਨ੍ਹਾਂ ਭਾਜਪਾ ਲੀਡਰਸ਼ਿਪ ਨੂੰ ਵੀ ਅਪੀਲ ਕੀਤੀ ਕਿ ਇਨ੍ਹਾਂ ਦੀ ਜੁਬਾਨ ’ਤੇ ਤੁਰੰਤ ਲਗਾਮ ਲਾਉਣ ਕਿਉਂਕਿ ਇਨ੍ਹਾਂ ਦੇ ਅਪਸ਼ਬਦਾਂ ਕਰਕੇ ਆਪਸੀ ਭਾਈਚਾਰੇ ’ਚ ਕੁੜੱਤਣ ਫੈਲ ਰਹੀ ਹੈ। ਕੰਗਨਾ ਨੂੰ ਇਤਿਹਾਸ ਪੜ੍ਹਨਾ ਚਾਹੀਦਾ ਹੈ ਕਿ ਸਿੱਖ ਕੌਮ ਤੇ ਪੰਜਾਬੀ ਹੀ ਹਨ, ਜਿਨਾਂ ਦੇ ਸਭ ਤੋਂ ਵੱਧ ਯੋਗਦਾਨ ਕਰ ਕੇ ਦੇਸ਼ ਅਜ਼ਾਦ ਹੋਇਆ ਹੈ। ਸਾਡੇ ਗੁਰੂ ਸਹਿਬਾਨਾਂ ਦੀ ਕੁਰਬਾਨੀ ਕਰ ਕੇ ਹੀ ਅੱਜ ਸਾਡੇ ਦੇਸ਼ ਦੇ ਸਾਰੇ ਧਰਮ ਸੁਰੱਖਿਅਤ ਹਨ।
ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਵਲੋਂ ਪਾਕਿ ਦੀ ਹਾਨੀਆ ਨੂੰ ਪਿਆਰੇ ਬੋਲ, ਖ਼ੁਸ਼ੀ 'ਚ ਸਟੇਜ 'ਤੇ ਕੀਤੀ ਇਹ ਹਰਕਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।