ਕਨਿਕਾ ਮਾਨ ਨੇ ਕਰਵਾਇਆ ਗਲੈਮਰਸ ਫ਼ੋਟੋਸ਼ੂਟ, ਬੋਲਡ ਅੰਦਾਜ਼ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

09/12/2022 1:33:13 PM

ਬਾਲੀਵੁੱਡ ਡੈਸਕ- ਕਨਿਕਾ ਮਾਨ ਟੀ.ਵੀ ਦੀ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ। ਕਨਿਕਾ ਰੋਹਿਤ ਸ਼ੈੱਟੀ ਸ਼ੋਅ ‘ਖਤਰੋਂ ਕੇ ਖਿਲਾੜੀ 12’ ’ਚ ਜ਼ਬਰਦਸਤ ਸਟੰਟ ਕਰਕੇ ਕਾਫ਼ੀ ਸੁਰਖੀਆਂ ਬਟੋਰੀਆਂ ਹੈ। ਇਸ ਦੇ ਨਾਲ ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਹਮੇਸ਼ਾ  ਪਰਫੈਕਟ ਨਜ਼ਰ ਆਉਂਦੀ ਹੈ।

ਇਹ ਵੀ ਪੜ੍ਹੋ : ਸੋਨਾਲੀ ਫੋਗਾਟ ਆਪਣੀ ਆਖ਼ਰੀ ਫ਼ਿਲਮ 'ਚ ਇਸ ਕਿਰਦਾਰ ਆਵੇਗੀ ਨਜ਼ਰ, ਧੀ ਯਸ਼ੋਧਰਾ ਦੇਵੇਗੀ ਸ਼ਰਧਾਂਜਲੀ

ਅਦਾਕਾਰਾ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਇਸ ਦੇ ਨਾਲ ਅਦਾਕਾਰਾ ਪ੍ਰਸ਼ੰਸਕਾਂ ਨਾਲ ਆਪਣੀ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਜੋ ਇੰਟਰਨੈੱਟ ’ਤੇ ਧਮਾਲਾ ਮਚਾ ਦਿੰਦੀਆਂ ਹਨ।

ਇਸ ਦੌਰਾਨ ਕਨਿਕਾ ਮਾਨ ਆਪਣੀਆਂ ਤਸਵੀਰਾਂ ਨੂੰ ਲੈ ਕੇ ਕਾਫ਼ੀ ਸੁਰਖੀਆਂ ਬਟੋਰਦੀ ਨਜ਼ਰ ਆ ਰਹੀ ਹੈ। ਤਸਵੀਰਾਂ ’ਚ ਕਨਿਕਾ ਦਾ ਬੇਹੱਦ ਗਲੈਮਰਸ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਇਹ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ।

ਤਸਵੀਰਾਂ ’ਚ ਕਨਿਕਾ ਦਾ ਬੇਹੱਦ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਤਸਵੀਰਾਂ ’ਚ ਅਦਾਕਾਰਾ ਗ੍ਰੇ ਕਲਰ ਦੀ ਡਰੈੱਸ ’ਚ ਨਜ਼ਰ ਆ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ : ਆਲੀਆ ਨੇ ਪਾਪਰਾਜ਼ੀ ਤੋਂ ਮੰਗੀ ਮੁਆਫ਼ੀ, ਕਿਹਾ- ‘ਮਾਫ਼ ਕਰਨਾ ਮੈਂ ਚੱਲ ਨਹੀਂ ਸਕਦੀ’ (ਵੀਡੀਓ)

ਇਨ੍ਹਾਂ ਤਸਵੀਰਾਂ ’ਚ ਕਨਿਕਾ ਮਾਨ ਨੇ ਇਕ ਤੋਂ ਵਧ ਕੇ ਇਕ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਦੇ ਇਸ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਬੇਹੱਦ ਤਾਰੀਫ਼ ਕਰ ਰਹੇ ਹਨ।

ਤਸਵੀਰਾਂ ’ਚ ਕਨਿਕਾ ਮਾਨ ਦੀ ਬੇਹੱਦ ਬੋਲਡ ਲੁੱਕ ਦੇਖਣ ਨੂੰ ਮਿਲ ਰਹੀ ਹੈ। ਅਦਾਕਾਰਾ ਨੇ ਆਪਣੇ ਸ਼ਾਨਦਾਰ ਲੁੱਕ ਨਾਲ ਇੰਟਰਨੈੱਟ ਦਾ ਤਾਪਮਾਨ ਵਧਾ ਦਿੱਤਾ ਹੈ।  ਤਸਵੀਰਾਂ ’ਤੇ ਪ੍ਰੰਸ਼ਸਕ ਅਦਾਕਾਰਾ ਦਾ ਬੋਲਡ ਅੰਦਾਜ਼ ਨੂੰ ਦੇਖ ਕੇ ਕੁਮੈਂਟ ਕਰ ਕੇ ਆਪਣੀ ਪ੍ਰਤੀਕਿਰਿਆਵਾਂ ਦੇ ਰਹੇ ਹਨ।

Shivani Bassan

This news is Content Editor Shivani Bassan