ਬਾਕਸ ਆਫਿਸ ’ਤੇ ਰੁਕਣ ਦਾ ਨਾਂ ਨਹੀਂ ਲੈ ਰਹੀ ‘ਕਾਂਤਾਰਾ’, ਕਮਾਏ ਇੰਨੇ ਕਰੋੜ ਰੁਪਏ

11/14/2022 3:10:04 PM

ਮੁੰਬਈ (ਬਿਊਰੋ)– ਬਾਕਸ ਆਫਿਸ ’ਤੇ ਇਕ ਫ਼ਿਲਮ ਅਜਿਹੀ ਹੈ, ਜੋ ਆਏ ਦਿਨ ਕਮਾਈ ਦੇ ਨਵੇਂ-ਨਵੇਂ ਰਿਕਾਰਡ ਬਣਾ ਰਹੀ ਹੈ। ਇਸ ਫ਼ਿਲਮ ਦਾ ਨਾਂ ਹੈ ‘ਕਾਂਤਾਰਾ’। ਫ਼ਿਲਮ ਦੀ ਹਿੰਦੀ ਭਾਸ਼ਾ ਦੀ ਕਮਾਈ ਦੀ ਗੱਲ ਕਰੀਏ ਤਾਂ ‘ਕਾਂਤਾਰਾ’ ਨੇ ਹੁਣ ਤਕ 76 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ।

ਇਹ ਖ਼ਬਰ ਵੀ ਪੜ੍ਹੋ : ਫ਼ਿਲਮਾਂ ਨਾ ਚੱਲਣ ਤੋਂ ਪ੍ਰੇਸ਼ਾਨ ਅਕਸ਼ੇ ਕੁਮਾਰ, ਕਿਹਾ– ‘ਮੈਨੂੰ ਆਪਣੀ ਫੀਸ ਘੱਟ ਕਰਨੀ ਹੋਵੇਗੀ’

ਪੰਜਵੇਂ ਹਫ਼ਤੇ ਦੀ ਸ਼ੁਰੂਆਤ ਮੌਕੇ ਸ਼ੁੱਕਰਵਾਰ ਨੂੰ ਫ਼ਿਲਮ ਨੇ 1.25 ਕਰੋੜ, ਸ਼ਨੀਵਾਰ ਨੂੰ 2.30 ਕਰੋੜ ਤੇ ਐਤਵਾਰ ਨੂੰ 2.70 ਕਰੋੜ ਰੁਪਏ ਦੀ ਕਮਾਈ ਕੀਤੀ।

ਦੱਸ ਦੇਈਏ ਕਿ ‘ਕਾਂਤਾਰਾ’ ਨੇ ਦੁਨੀਆ ਭਰ ’ਚ 350 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਫ਼ਿਲਮ ਕੰਨੜਾ ਭਾਸ਼ਾ ’ਚ 30 ਸਤੰਬਰ ਨੂੰ ਰਿਲੀਜ਼ ਹੋਈ ਸੀ, ਜਿਸ ਤੋਂ ਬਾਅਦ ਇਸ ਨੂੰ ਹਿੰਦੀ ’ਚ 14 ਅਕਤੂਬਰ ਨੂੰ ਰਿਲੀਜ਼ ਕੀਤਾ ਗਿਆ।

ਫ਼ਿਲਮ ’ਚ ਰਿਸ਼ਬ ਸ਼ੈੱਟੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਰਿਸ਼ਬ ਸ਼ੈੱਟੀ ਫ਼ਿਲਮ ਦੇ ਲੇਖਕ ਤੇ ਡਾਇਰੈਕਟਰ ਵੀ ਹਨ। ‘ਕਾਂਤਾਰਾ’ ਨੂੰ 16 ਕਰੋੜ ਰੁਪਏ ਦੇ ਬਜਟ ’ਚ ਬਣਾਇਆ ਗਿਆ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh