ਬੰਦੀ ਸਿੰਘਾਂ ਦੀ ‘ਰਿਹਾਈ’ ’ਤੇ ਗਾਇਆ ਕੰਵਰ ਗਰੇਵਾਲ ਦਾ ਗੀਤ ਭਾਰਤ ਸਰਕਾਰ ਨੇ ਕੀਤਾ ਬੈਨ
Friday, Jul 08, 2022 - 03:47 PM (IST)
ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਕੰਵਰ ਗਰੇਵਾਲ ਦਾ 2 ਜੁਲਾਈ ਨੂੰ ‘ਰਿਹਾਈ’ ਗੀਤ ਰਿਲੀਜ਼ ਹੋਇਆ ਸੀ। ਕੰਵਰ ਗਰੇਵਾਲ ਨੇ ਇਹ ਗੀਤ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਚੁੱਕਦਿਆਂ ਗਾਇਆ ਸੀ।
ਇਹ ਖ਼ਬਰ ਵੀ ਪੜ੍ਹੋ : ਗਾਇਕ ਮਨਕੀਰਤ ਔਲਖ ਦੇ ਗੰਨਮੈਨ ਸਮੇਤ 2 ਪੁਲਸ ਕਰਮਚਾਰੀ ਗ੍ਰਿਫ਼ਤਾਰ
ਹਾਲਾਂਕਿ ਇਹ ਗੀਤ ਹੁਣ ਯੂਟਿਊਬ ਤੋਂ ਬੈਨ ਕਰ ਦਿੱਤਾ ਗਿਆ ਹੈ। ਗੀਤ ਸਰਕਾਰ ਵਲੋਂ ਕਾਨੂੰਨੀ ਸ਼ਿਕਾਇਤ ਕਰਨ ਦੇ ਚਲਦਿਆਂ ਭਾਰਤ ’ਚ ਬੈਨ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਗੀਤ ਕੰਵਰ ਗਰੇਵਾਲ ਨੇ ਆਪਣੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਸੀ। ਇਸ ਗੀਤ ਨੂੰ ਹੁਣ ਤਕ 7 ਲੱਖ ਤੋਂ ਵੱਧ ਲੋਕਾਂ ਵਲੋਂ ਦੇਖਿਆ ਜਾ ਚੁੱਕਾ ਹੈ।
ਕੰਵਰ ਗਰੇਵਾਲ ਦੇ ‘ਰਿਹਾਈ’ ਗੀਤ ਤੋਂ ਪਹਿਲਾਂ ਭਾਰਤ ਸਰਕਾਰ ਸਿੱਧੂ ਮੂਸੇ ਵਾਲਾ ਦਾ ਗੀਤ ‘ਐੱਸ. ਵਾਈ. ਐੱਲ.’ ਵੀ ਭਾਰਤ ’ਚ ਬੈਨ ਕਰ ਚੁੱਕੀ ਹੈ। ਸਿੱਧੂ ਮੂਸੇ ਵਾਲਾ ਦੇ ਇਸ ਗੀਤ ’ਚ ਵੀ ਪੰਜਾਬ ਦੇ ਪਾਣੀਆਂ ਤੇ ਬੰਦੀ ਸਿੰਘਾਂ ਦੀ ਗੱਲ ਕੀਤੀ ਗਈ ਸੀ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।