ਕਪਿਲ ਸ਼ਰਮਾ ਨੇ ਪਰਿਵਾਰ ਨਾਲ ਕੀਤੀ ਗਣੇਸ਼ ਜੀ ਦੀ ਪੂਜਾ (ਤਸਵੀਰਾਂ)

Thursday, Sep 12, 2024 - 05:56 PM (IST)

ਕਪਿਲ ਸ਼ਰਮਾ ਨੇ ਪਰਿਵਾਰ ਨਾਲ ਕੀਤੀ ਗਣੇਸ਼ ਜੀ ਦੀ ਪੂਜਾ (ਤਸਵੀਰਾਂ)

ਜਲੰਧਰ (ਬਿਊਰੋ) : ਇਨ੍ਹੀਂ ਦਿਨੀਂ ਦੇਸ਼ ਭਰ 'ਚ ਗਣੇਸ਼ ਉਤਸਵ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਬਾਲੀਵੁੱਡ ਸੈਲਬਸ ਨੇ ਬੜੇ ਹੀ ਧੂਮਧਾਮ ਨਾਲ ਆਪਣੇ ਘਰ ਗਣਪਤੀ ਬੱਪਾ ਦਾ ਸਵਾਗਤ ਕੀਤਾ। ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਵੀ ਆਪਣੇ ਘਰ ਗਣਪਤੀ ਬੱਪਾ ਦੀ ਪੂਜਾ ਕੀਤੀ, ਜਿਸ ਦੀ ਉਨ੍ਹਾਂ ਨੇ ਝਲਕ ਸ਼ੇਅਰ ਕੀਤੀ ਹੈ।

PunjabKesari

ਕਾਮੇਡੀਅਨ ਕਪਿਲ ਸ਼ਰਮਾ ਹਰ ਸਾਲ ਆਪਣੇ ਘਰ ਗਣਪਤੀ ਬੱਪਾ ਦਾ ਸਵਾਗਤ ਕਰਦੇ ਹਨ। ਇਸ ਵਾਰ ਵੀ ਕਪਿਲ ਸ਼ਰਮਾ ਨੇ ਆਪਣੇ ਘਰ ਧੂਮਧਾਮ ਨਾਲ ਗਣਪਤੀ ਬੱਪਾ ਦਾ ਸਵਾਗਤ ਕੀਤਾ ਤੇ ਉਨ੍ਹਾਂ ਦੀ ਪੂਜਾ ਅਰਚਨਾ ਕੀਤੀ। 

PunjabKesari

ਹਾਲ ਹੀ 'ਚ ਕਪਿਲ ਸ਼ਰਮਾ ਨੇ ਇੰਸਟਾਗ੍ਰਾਮ 'ਤੇ ਆਪਣੇ ਘਰ ਗਣਪਤੀ ਪੂਜਾ ਦੇ ਜਸ਼ਨ ਦੀਆਂ ਖਾਸ ਤਸਵੀਰਾਂ ਸਾਂਝੀਆਂ ਕੀਤੀਆ ਹਨ। ਇਨ੍ਹਾਂ ਤਸਵੀਰਾਂ ਦੇ 'ਚ ਕਪਿਲ ਸ਼ਰਮਾ ਆਪਣੇ ਪੂਰੇ ਪਾਰਿਵਾਰ ਨਾਲ ਗਣਪਤੀ ਬੱਪਾ ਦੀ ਪੂਜਾ ਕਰਦੇ ਹੋਏ ਨਜ਼ਰ ਆ ਰਹੇ ਹਨ।

PunjabKesari

ਕਪਿਲ ਸ਼ਰਮਾ ਦੇ ਟੀ. ਵੀ. ਦੇ ਕਈ ਮਸ਼ਹੂਰ ਸਿਤਾਰੇ ਜਿਵੇਂ ਕਿ ਭਾਰਤੀ ਸਿੰਘ, ਜੈ, ਐਲੀ ਗੋਨੀ, ਮੀਕਾ ਸਿੰਘ ਸਣੇ ਕਈ ਹੋਰ ਨਾਮੀ ਕਲਾਕਾਰ ਪਹੁੰਚੇ। ਇਸ 'ਚ ਤੁਸੀਂ ਵੇਖ ਸਕਦੇ ਹੋ ਕਿ ਕਪਿਲ ਸ਼ਰਮਾ ਪੂਰੇ ਪਰਿਵਾਰ ਨਾਲ ਮਿਲ ਕੇ ਭਗਵਾਨ ਗਣੇਸ਼ ਜੀ ਦੀ ਆਰਤੀ ਕਰਦੇ ਤੇ ਉਨ੍ਹਾਂ ਤੋਂ ਅਸ਼ੀਰਵਾਦ ਲੈਂਦੇ ਹੋਏ ਨਜ਼ਰ ਆ ਰਹੇ ਹਨ। ਫੈਨਜ਼ ਨੂੰ ਇਹ ਤਸਵੀਰਾਂ ਕਾਫੀ ਪਸੰਦ ਆ ਰਹੀਆਂ ਹਨ।

PunjabKesari

ਕਪਿਲ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਪਣੇ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' ਨੂੰ ਲੈ ਕੇ ਕਾਫ਼ੀ ਸੁਰਖੀਆਂ 'ਚ ਰਹਿੰਦੇ ਹਨ। ਇਨ੍ਹੀਂ ਦਿਨੀਂ ਕਪਿਲ ਸ਼ਰਮਾ ਦਾ ਇਹ ਸ਼ੋਅ ਨੈਟਫਲਿਕਸ 'ਤੇ ਆ ਰਿਹਾ।

PunjabKesari

ਆਪਣੇ ਕਾਮੇਡੀ ਭਰੇ ਅੰਦਾਜ਼ ਨਾਲ ਦਰਸ਼ਕਾਂ ਦਾ ਦਿਲ ਜਿੱਤ ਲੈਂਦੇ ਹਨ ਤੇ ਉਨ੍ਹਾਂ ਨੂੰ ਹੱਸਣ ਲਈ ਮਜ਼ਬੂਰ ਕਰ ਦਿੰਦੇ ਹਨ। ਫੈਨਜ਼ ਨੂੰ ਕਪਿਲ ਸ਼ਰਮਾ ਦਾ ਕਾਮੇਡੀ ਭਰਾ ਅੰਦਾਜ਼ ਕਾਫੀ ਪਸੰਦ ਹੈ। 

PunjabKesari


author

sunita

Content Editor

Related News