ਕਪਿਲ ਸ਼ਰਮਾ ਨੇ ਧੀ ਨਾਲ ਸਾਂਝੀ ਕੀਤੀ ਕਿਊਟ ਤਸਵੀਰ

08/16/2022 4:38:02 PM

ਮੁੰਬਈ (ਬਿਊਰੋ) - ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ (Kapil Sharma ) ਇੱਕ ਅਜਿਹੇ ਕਲਾਕਾਰ ਹਨ, ਜਿਨ੍ਹਾਂ ਨੇ ਆਪਣੇ ਦਮ 'ਤੇ ਕਾਮੇਡੀ ਦੀ ਦੁਨੀਆ 'ਚ ਖ਼ਾਸ ਜਗ੍ਹਾ ਬਣਾਈ ਹੈ । ਉੇਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀ. ਵੀ. ਰਿਐਲਿਟੀ ਸ਼ੋਅ ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ। ਕਪਿਲ ਸ਼ਰਮਾ ਨੇ ਪ੍ਰੇਮਿਕਾ ਗਿੰਨੀ ਚਤਰਥ ਨਾਲ ਵਿਆਹ ਕਰਵਾਇਆ ਹੈ। ਕਪਿਲ ਸ਼ਰਮਾ ਤੇ ਗਿੰਨੀ ਅੱਜ ਦੋ ਬੱਚਿਆਂ ਦੇ ਮਾਤਾ-ਪਿਤਾ ਹਨ। ਉਨ੍ਹਾਂ ਦੇ ਘਰ ਧੀ ਅਤੇ ਇੱਕ ਪੁੱਤਰ ਨੇ ਜਨਮ ਲਿਆ ਹੈ।

PunjabKesari

ਦੱਸ ਦਈਏ ਕਿ ਹਾਲ ਹੀ 'ਚ ਕਪਿਲ ਸ਼ਰਮਾ ਨੇ ਆਪਣੀ ਧੀ ਨਾਲ ਆਪਣੀ ਇਕ ਕਿਊਟ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਕਪਿਲ ਸ਼ਰਮਾ ਆਪਣੀ ਧੀ ਨਾਲ ਨਜ਼ਰ ਆ ਰਹੇ ਹਨ । ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਕਪਿਲ ਸ਼ਰਮਾ ਮੁਸਕਰਾ ਰਹੇ ਹਨ ਅਤੇ ਉਨ੍ਹਾਂ ਦੀ ਧੀ ਅਨਾਇਰਾ ਵੀ ਹੱਸਦੀ ਹੋਈ ਨਜ਼ਰ ਆ ਰਹੀ ਹੈ। ਪਿਉ ਧੀ ਦੇ ਇਸ ਅੰਦਾਜ਼ ਨੂੰ ਹਰ ਕੋਈ ਪਸੰਦ ਕਰ ਰਿਹਾ ਹੈ। 

ਕਪਿਲ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਾਮੇਡੀ ਦੇ ਖੇਤਰ ‘ਚ ਆਪਣੀ ਪਛਾਣ ਬਨਾਉਣ ਲਈ ਲੰਮਾ ਸੰਘਰਸ਼ ਕੀਤਾ ਸੀ । ਆਖਿਰਕਾਰ ਉਹ ਕਾਮਯਾਬ ਵੀ ਹੋਏ ਅਤੇ ਅੱਜ ਉਹ ਕਾਮੇਡੀ ਦੀ ਦੁਨੀਆ ਦਾ ਮੰਨਿਆ ਪ੍ਰਮੰਨਿਆ ਚਿਹਰਾ ਹਨ । ਕਪਿਲ ਸ਼ਰਮਾ ਇੱਕ ਵਧੀਆ ਕਾਮੇਡੀਅਨ ਹੋਣ ਦੇ ਨਾਲ-ਨਾਲ ਵਧੀਆ ਗਾਇਕ ਵੀ ਹਨ ।


sunita

Content Editor

Related News