ਕਪਿਲ ਸ਼ਰਮਾ ਆਪਣੀ ‘TKSS’ ਗੈਂਗ ਨਾਲ ਕੈਨੇਡਾ ਲਈ ਰਵਾਨਾ, ਟੀਮ ਨਾਲ ਮਸਤੀ ਕਰਦੇ ਤਸਵੀਰਾਂ ਕੀਤੀਆਂ ਸਾਂਝੀਆਂ

06/22/2022 1:42:12 PM

ਬਾਲੀਵੁੱਡ ਡੈਸਕ: ਕਾਮੇਡੀਅਨ ਕਪਿਲ ਸ਼ਰਮਾ ਕਈ ਸਾਲਾਂ ਤੋਂ ਲੋਕਾਂ ਦੇ ਚਿਹਰਿਆਂ ’ਤੇ ਮੁਸਕਾਨ ਲਿਆ ਰਹੇ ਹਨ। ਉਹ ਹਮੇਸ਼ਾ ਹੀ ਆਪਣੀ ਕਾਮੇਡੀ ਅਤੇ ਦਿਲਕਸ਼ ਅੰਦਾਜ਼ ਨਾਲ ਲੋਕਾਂ ਦਾ ਦਿਲ ਜਿੱਤਦੇ ਨਜ਼ਰ ਆਉਂਦੇ ਹਨ। ਹਾਲ ਹੀ ’ਚ ਕਪਿਲ ਸ਼ਰਮਾ ਆਪਣਾ ‘ਦਿ ਕਪਿਲ ਸ਼ਰਮਾ ਸ਼ੋਅ’ ਟੀਮ ਨਾਲ ਕੈਨੇਡਾ ਦੇ ਵੈਨਕੂਵਰ ਲਈ ਰਵਾਨਾ ਹੋਏ ਹਨ। ਜਿੱਥੋਂ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਜ਼ਬਰਦਸਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

PunjabKesari

ਇਹ  ਵੀ ਪੜ੍ਹੋ : ਕਿਆਰਾ ਅਡਵਾਨੀ ਨੇ ‘ਜੁੱਗ ਜੁੱਗ ਜੀਓ’ ਦੇ ਲੇਟੈਸਟ ਟਰੈਕ ‘ਨੈਣ ਤੇ ਹੀਰੇ’ ਨੂੰ ਦਿੱਤੀ ਆਪਣੀ ਆਵਾਜ਼

ਕਪਿਲ ਸ਼ਰਮਾ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ। ਇਸ ਦੇ ਨਾਲ ਉਨ੍ਹਾਂ ਨੇ ਕੈਪਸ਼ਨ ’ਚ ਲਿਖਿਆ ਕਿ ‘ਹੁਣ ਵੈਨਕੂਵਰ ਦੇ ਲਈ ਉਡਾਣ, ਕੈਨੇਡਾ ’ਚ ਆਪਣੇ ਪਿਆਰੇ ਪ੍ਰਸ਼ੰਸਕਾਂ ਨੂੰ ਮਿਲਨ ਦਾ ਇੰਤਜ਼ਾਰ ਨਹੀਂ ਕਰ ਸਕਦਾ।’

PunjabKesari

ਇਹ  ਵੀ ਪੜ੍ਹੋ : ਆਮਿਰ ਖ਼ਾਨ ਨੇ ਪੁੱਤਰ ਆਜ਼ਾਦ ਨਾਲ ਖੇਡਿਆ ਮੀਂਹ ’ਚ ਫੁੱਟਬਾਲ, ਪਿਓ-ਪੁੱਤਰ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

ਇਨ੍ਹਾਂ ਤਸਵੀਰਾਂ ’ਚ ਕਪਿਲ ਸ਼ਰਮਾ ਆਪਣੀ ‘TKSS’ ਗੈਂਗ ਨਾਲ ਮੌਜ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ’ਚ ਕ੍ਰਿਸ਼ਨ ਅਭਿਸ਼ੇਕ, ਸੁਮੋਨਾ ਚੱਕਰਵਰਤੀ, ਚੰਦਨ ਪ੍ਰਭਾਕਰ, ਰਾਜੀਵ ਠਾਕੁਰ ਅਤੇ ਕਈ ਹੋਰ ਵੀ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਸਾਰਿਆਂ ਦੇ ਚਿਹਰੇ ’ਤੇ ਪਿਆਰੀ ਮੁਸਕਰਾਹਟ ਨਜ਼ਰ ਆ ਰਹੀ ਹੈ।

PunjabKesari

ਤੁਹਾਨੂੰ ਦੱਸ ਦੇਈਏ ਕਿ ਕਪਿਲ ਸ਼ਰਮਾ ਆਪਣੀ ‘TKSS’ ਟੀਮ ਦੇ ਨਾਲ ਕੈਨੇਡਾ ’ਚ ਇਕ ਲਾਈਵ ਸ਼ੋਅ ਲਈ ਰਵਾਨਾ ਹੋਏ ਹਨ, ਜਿੱਥੇ ਉਹ ਆਪਣੇ ਪ੍ਰਸ਼ੰਸਕਾਂ ਦੇ ਸਾਹਮਣੇ ਆਉਣਗੇ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਕਾਫ਼ੀ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ। 41 ਸਾਲਾਂ ਕਾਮੇਡੀਅਨ ਕਪਿਲ ਸ਼ਰਮਾ ਨੇ ‘ਦਿ ਕਪਿਲ ਸ਼ਰਮਾ ਸ਼ੋਅ’ ਦੇ ਆਖ਼ਰੀ ਐਪੀਸੋਡ ’ਚ ਪ੍ਰਸ਼ੰਸਕਾਂ ਨੂੰ ਵਾਅਦਾ ਕੀਤਾ ਸੀ ਕਿ ਉਹ ਵਿਸ਼ਵ ਦੌਰੇ ਤੋਂ ਵਾਪਸ ਆਉਣ ਤੋਂ ਬਾਅਦ ਜਲਦ ਹੀ ਸ਼ੋਅ ਦੇ ਇਕ ਨਵੇਂ ਸੀਜ਼ਨ ਦੇ ਨਾਲ ਵਾਪਸ ਆਉਣਗੇ।


Anuradha

Content Editor

Related News