ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਧੀ ਅਨਾਇਰਾ ਨਾਲ ਕਪਿਲ ਸ਼ਰਮਾ ਦੀਆਂ ਇਹ ਤਸਵੀਰਾਂ

Monday, Nov 16, 2020 - 09:55 AM (IST)

ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਧੀ ਅਨਾਇਰਾ ਨਾਲ ਕਪਿਲ ਸ਼ਰਮਾ ਦੀਆਂ ਇਹ ਤਸਵੀਰਾਂ

ਜਲੰਧਰ (ਵੈੱਬ ਡੈਸਕ) - ਭਾਰਤੀ ਦੇ ਮਸ਼ਹੂਰ ਕਮੇਡੀਅਨ ਕਪਿਲ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਕਪਿਲ ਸ਼ਰਮਾ ਨੇ ਦੀਵਾਲੀ ਦੇ ਤਿਉਹਾਰ 'ਤੇ ਆਪਣੀ ਧੀ ਅਨਾਇਰਾ ਦੀਆਂ ਨਵੀਆਂ ਕਿਊਟ ਤਸਵੀਰਾਂ ਦਰਸ਼ਕਾਂ ਨਾਲ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ, 'ਮੇਰੇ ਤੇ ਮੇਰੇ ਪਰਿਵਾਰ ਵੱਲੋਂ ਤੁਹਾਨੂੰ ਤੇ ਤੁਹਾਡੇ ਪਰਿਵਾਰ ਨੂੰ ਨੂੰ ਦੀਵਾਲੀ ਦੀ ਸ਼ੁਭਕਾਮਨਾਵਾਂ।' 

PunjabKesari
ਦੱਸ ਦਈਏ ਕਿ ਇਨ੍ਹਾਂ ਤਸਵੀਰਾਂ 'ਚ ਕਪਿਲ ਸ਼ਰਮਾ ਆਪਣੀ ਪਤਨੀ ਗਿੰਨੀ ਚਤਰਥ ਤੇ ਧੀ ਅਨਾਇਰਾ ਤੋਂ ਇਲਾਵਾ ਉਨ੍ਹਾਂ ਦੀ ਮਾਂ ਵੀ ਵਿਖਾਈ ਦੇ ਰਹੀ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਪੂਰੇ ਪਰਿਵਾਰ ਨੇ ਕਾਲੇ ਰੰਗ ਦੇ ਕਪੜੇ ਪਹਿਨੇ ਹੋਏ ਹਨ। ਦਰਸ਼ਕ ਕੁਮੈਂਟਸ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਪ੍ਰਸ਼ੰਸਕਾਂ ਵਲੋਂ ਕਪਿਲ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

PunjabKesari
ਦੱਸ ਦਈਏ ਪਿਛਲੇ ਸਾਲ 10 ਦਸੰਬਰ ਨੂੰ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਦੇ ਘਰ ਨੰਨ੍ਹੀ ਬੱਚੀ ਦੀਆਂ ਕਿਲਕਾਰੀਆਂ ਨਾਲ ਗੂੰਜ ਉੱਠਿਆ ਸੀ। ਉਨ੍ਹਾਂ ਨੇ ਆਪਣੀ ਬੇਟੀ ਦਾ ਨਾਂ ਅਨਾਇਰਾ ਸ਼ਰਮਾ ਰੱਖਿਆ ਸੀ। ਕਪਿਲ ਸ਼ਰਮਾ ਅਕਸਰ ਹੀ ਆਪਣੀਆਂ ਧੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰਦੇ ਰਹਿੰਦੇ ਹਨ।

 
 
 
 
 
 
 
 
 
 
 
 
 
 
 
 

A post shared by Kapil Sharma (@kapilsharma)

 


author

sunita

Content Editor

Related News