CM ਮਾਨ ਨੂੰ ਪਰਿਵਾਰ ਸਮੇਤ ਮਿਲੇ ਕਰਮਜੀਤ ਅਨਮੋਲ, ਦਿੱਤੀਆਂ ਵਿਆਹ ਦੀਆਂ ਵਧਾਈਆਂ
Thursday, Jul 14, 2022 - 04:34 PM (IST)
ਬਾਲੀਵੁੱਡ ਡੈਸਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਾਲ ਹੀ ’ਚ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਬੰਧਨ ’ਚ ਬੱਝੇ ਹਨ। ਭਗਵੰਤ ਮਾਨ ਦਾ ਵਿਆਹ 7 ਜੁਲਾਈ ਨੂੰ ਹੋਇਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਗਵੰਤ ਮਾਨ ਦੀ ਮਾਂ ਅਤੇ ਭੈਣ ਨੇ ਹੀ ਉਨ੍ਹਾਂ ਲਈ ਇਹ ਰਿਸ਼ਤਾ ਲੱਭਿਆ ਸੀ।
ਵਿਆਹ ਦੇ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਈ ਸਿਆਸੀ ਆਗੂਆਂ ਅਤੇ ਕਲਾਕਾਰਾ ਵੱਲੋਂ ਵਧਾਈ ਦਿੱਤੀ ਜਾ ਰਹੀ ਹੈ। ਹਾਲ ਹੀ ’ਚ ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਕਰਮਜੀਤ ਅਨਮੋਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਵਧਾਈ ਦਿੱਤੀ ਹੈ। ਕਰਮਜੀਤ ਅਨਮੋਲ ਅਦਾਕਾਰ ਦੇ ਨਾਲ-ਨਾਲ ਉਹ ਇਕ ਮਸ਼ਹੂਰ ਕਾਮੇਡੀਅਨ ਵੀ ਹਨ। ਕਾਮੇਡੀਅਨ ਕਰਮਜੀਤ ਅਨਮੋਲ ਨੇ ਹਾਲ ਹੀ ’ਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੋਸ਼ਲ ਮੀਡੀਆ ’ਤੇ ਤਸਵੀਰ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ : ਲਾਲ ਸਾੜ੍ਹੀ ’ਚ ਮੌਨੀ ਰਾਏ ਨੇ ਪ੍ਰਸ਼ੰਸਕਾਂ ਨੂੰ ਕੀਤਾ ਹੈਰਾਨ, ਟੀ.ਵੀ. ਦੀ ਨਾਗਿਨ ਨੇ ਦਿਖਾਈ ਹੌਟ ਲੁੱਕ
ਤਸਵੀਰ ਸਾਂਝੀ ਕਰਦੇ ਇਕ ਕੈਪਸ਼ਨ ਵੀ ਲਿਖਿਆ ਹੈ ਜਿਸ ’ਚ ਉਨ੍ਹਾਂ ਨੇ ਲਿਖਿਆ ਹੈ ਕਿ ‘ਕੱਲ੍ਹ ਦਾ ਬਹੁਤ ਵਧੀਆ ਦਿਨ ਸੀ, ਵਧਾਈਆਂ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ।’ ਇਸ ਦੇ ਨਾਲ ਉਨ੍ਹਾਂ ਨੇ ਈਮੋਜੀ ਵੀ ਲਗਾਇਆ ਹੈ।
ਇਹ ਵੀ ਪੜ੍ਹੋ : ਮਰਹੂਮ ਪੁੱਤ ਮੂਸੇਵਾਲਾ ਦੇ ਅਧੂਰੇ ਸੁਫ਼ਨੇ ਪੂਰੇ ਕਰੇਗੀ ਮਾਂ, ਪਹਿਲੀ ਵਾਰ ਕੈਮਰੇ ਸਾਹਮਣੇ ਆ ਦਿੱਤੀ ਜਾਣਕਾਰੀ
ਦੱਸ ਦੇਈਏ ਕਿ ਸਾਂਝੀ ਕੀਤੀ ਗਈ ਤਸਵੀਰ ’ਚ ਕਰਮਜੀਤ ਅਨਮੋਲ, ਉਨ੍ਹਾਂ ਦੇ ਪੁੱਤਰ, ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਨਜ਼ਰ ਆ ਰਹੇ ਹਨ। ਇਹ ਤਸਵੀਰ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਕੁਮੈਂਟ ਕਰ ਕੇ ਆਪਣੀ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।