ਕਰਨ ਔਜਲਾ ਦੇ ਨਵੇਂ ਗੀਤ ''ਹਾਂ ਹੈਗੇ ਆ'' ਦਾ ਟੀਜ਼ਰ ਛਾਇਆ ਟਰੈਂਡਿੰਗ ''ਚ (ਵੀਡੀਓ)
Friday, Jul 24, 2020 - 10:58 AM (IST)

ਜਲੰਧਰ (ਬਿਊਰੋ) — ਪੰਜਾਬੀ ਗਾਇਕ ਕਰਨ ਔਜਲਾ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ। ਕਰਨ ਔਜਲਾ 'ਹਾਂ ਹੈਗੇ ਆ' ਟਾਈਟਲ ਹੇਠ ਆਪਣੇ ਨਵੇਂ ਗੀਤ ਨਾਲ ਦਰਸ਼ਕਾਂ ਦੇ ਸਨਮੁਖ ਹੋਣਗੇ। ਫ਼ਿਲਹਾਲ ਤਾਂ ਗੀਤ ਦੀ ਛੋਟੀ ਜਿਹੀ ਝਲਕ ਟੀਜ਼ਰ ਦੇ ਰੂਪ 'ਚ ਦਰਸ਼ਕਾਂ ਦੇ ਰੁਬਰੂ ਹੋਈ ਹੈ। ਗੀਤ ਦੇ ਸ਼ਾਨਦਾਰ ਟੀਜ਼ਰ ਨੂੰ ਦਰਸ਼ਕਾਂ ਦੇ ਰੁਬਰੂ ਹੋ ਚੁੱਕਿਆ ਹੈ ਤੇ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ, ਜਿਸ ਕਰਕੇ ਟੀਜ਼ਰ ਟਰੈਂਡਿੰਗ 'ਚ ਚੱਲ ਰਿਹਾ ਹੈ।
ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਕਰਨ ਔਜਲਾ ਨੇ ਆਪਣੀ ਕਲਮ ਨਾਲ ਸ਼ਿੰਗਾਰੇ ਹਨ। ਇਸ ਗੀਤ 'ਚ ਕਰਨ ਔਜਲਾ ਨਾਲ ਪੰਜਾਬੀ ਗਾਇਕਾ ਗੁਰਲੇਜ਼ ਅਖਤਰ ਫੀਚਰਿੰਗ ਕਰਦੇ ਹੋਏ ਨਜ਼ਰ ਆਉਣਗੇ। ਗੀਤ ਨੂੰ ਮਿਊਜ਼ਿਕ Avvy Sra ਨੇ ਦਿੱਤਾ ਹੈ ਤੇ ਵੀਡੀਓ ਰੂਪਨ ਬੱਲ ਵੱਲੋਂ ਤਿਆਰ ਕੀਤਾ ਹੈ। ਰੇਹਾਨ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਦੇ ਟੀਜ਼ਰ ਨੂੰ ਰਿਲੀਜ਼ ਕੀਤਾ ਗਿਆ ਹੈ। ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ।