ਸ਼ੋਅ ਦੀ ਸਾਰੀ ਕਮਾਈ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਦੇਣਗੇ ਕਰਨ ਔਜਲਾ, ਸਟੇਜ ''ਤੇ ਖੜ੍ਹ ਕੀਤਾ ਐਲਾਨ
Sunday, Sep 07, 2025 - 02:03 PM (IST)

ਐਂਟਰਟੇਨਮੈਂਟ ਡੈਸਕ- ਪੰਜਾਬੀ ਗਾਇਕ ਕਰਨ ਔਜਲਾ ਨੇ ਇਕ ਵਾਰ ਮੁੜ ਆਪਣੀ ਦਰਿਆਦਿਲੀ ਨਾਲ ਲੋਕਾਂ ਦਾ ਦਿਲ ਜਿੱਤ ਲਿਆ ਹੈ। ਯੂਰਪ ਦੇ ਮਾਲਟਾ 'ਚ ਚੱਲ ਰਹੇ 'ਬਾਰਡਰ ਬ੍ਰੇਕਿੰਗ' ਇਵੈਂਟ ਦੌਰਾਨ ਉਨ੍ਹਾਂ ਨੇ ਮੰਚ ਤੋਂ ਐਲਾਨ ਕੀਤਾ ਕਿ ਇਸ ਸ਼ੋਅ ਤੋਂ ਮਿਲਣ ਵਾਲੀ ਆਪਣੀ ਪੂਰੀ ਫੀਸ ਉਹ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਦਾਨ ਕਰਨਗੇ। ਕਰਨ ਔਜਲਾ ਨੇ ਪ੍ਰੋਗਰਾਮ ਵਿਚ ਹੀ ਇਹ ਜਾਣਕਾਰੀ ਦਿੱਤੀ ਅਤੇ ਤੁਰੰਤ ਇਵੈਂਟ ਮੈਨੇਜਰ ਨੂੰ ਇਸ ਗੱਲ ਨੂੰ ਨੋਟ ਕਰਨ ਲਈ ਕਿਹਾ। ਜਿਵੇਂ ਹੀ ਇਹ ਐਲਾਨ ਹੋਇਆ, ਦਰਸ਼ਕਾਂ 'ਚ ਮੌਜੂਦ ਹਜ਼ਾਰਾਂ ਪ੍ਰਸ਼ੰਸਕਾਂ ਨੇ ਤਾੜੀਆਂ ਨਾਲ ਉਨ੍ਹਾਂ ਦੇ ਬਿਆਨ ਦਾ ਸਵਾਗਤ ਕੀਤਾ। ਕਰਨ ਔਜਲਾ ਨੇ ਕਿਹਾ,''ਮੈਂ ਜਿੰਨੇ ਜੋਗਾ ਹਾਂ, ਓਨੀ ਮਦਦ ਕਰਦਾ ਰਹਾਂਗਾ।''
ਕਰਨ ਔਜਲਾ ਦੇ ਇਸ ਕਦਮ ਦੀ ਪੂਰੇ ਪੰਜਾਬ ਹੀ ਨਹੀਂ ਸਗੋਂ ਦੁਨੀਆ ਭਰ 'ਚ ਰਹਿ ਰਹੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਸ਼ਲਾਘਾ ਕੀਤੀ ਹੈ। ਦੱਸਣਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਰਨ ਔਜਲਾ ਨੇ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਹੱਥ ਵਧਾਇਆ ਹੋਵੇ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਸੀ ਅਤੇ ਕਈ ਸੰਸਥਾਵਾਂ ਨੂੰ ਉਨ੍ਹਾਂ ਨੇ ਆਪਣੇ ਤੌਰ 'ਤੇ ਕਿਸ਼ਤੀਆਂ, ਫਰਿੱਜ, ਰਾਸ਼ਨ ਸਣੇ ਹੋਰ ਸਾਮਾਨ ਦੀ ਮਦਦ ਲਈ ਭੇਜਿਆ ਹੈ। ਸੋਸ਼ਲ ਮੀਡੀਆ ਪਲੇਟਫਾਰਮ 'ਤੇ ਉਹ ਲਗਾਤਾਰ ਲੋਕਾਂ ਨੂੰ ਅਪੀਲ ਕਰਦੇ ਰਹੇ ਹਨ ਕਿ ਉਹ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ।ਦੱਸਣਯੋਗ ਹੈ ਕਿ ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਅਤੇ ਬੰਨ੍ਹਾਂ ਦੇ ਟੁੱਟਣ ਕਾਰਨ ਆਏ ਹੜ੍ਹ ਨੇ ਹੁਣ ਤੱਕ ਵੱਡੀ ਤਬਾਹੀ ਮਚਾਈ ਹੈ। ਪ੍ਰਸ਼ਾਸਨ ਅਤੇ ਫ਼ੌਜ ਰਾਹਤ ਅਤੇ ਬਚਾਅ ਕੰਮ 'ਚ ਜੁਟੀ ਹੈ, ਉੱਥੇ ਹੀ ਰਣਦੀਪ ਹੁੱਡਾ ਵਰਗੇ ਕਲਾਕਾਰਾਂ ਦਾ ਅੱਗੇ ਆਉਣਾ ਪੀੜਤਾਂ ਲਈ ਉਮੀਦ ਦੀ ਕਿਰਨ ਸਾਬਿਤ ਹੋ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8