ਕਰਨ ਔਜਲਾ ਤੇ ਅਰਜਨ ਢਿੱਲੋਂ ''ਤੇ ਚੜਿਆ ਯਾਰੀ ਦਾ ਖੁਮਾਰ, ਗੀਤ ਲਗਾ ਕੇ ਕਿਹਾ ਦੁਨੀਆ ਜਿਊਣ ਨਾ ਦਿੰਦੀ ਨੀਂ...

Tuesday, Jan 07, 2025 - 02:13 PM (IST)

ਕਰਨ ਔਜਲਾ ਤੇ ਅਰਜਨ ਢਿੱਲੋਂ ''ਤੇ ਚੜਿਆ ਯਾਰੀ ਦਾ ਖੁਮਾਰ, ਗੀਤ ਲਗਾ ਕੇ ਕਿਹਾ ਦੁਨੀਆ ਜਿਊਣ ਨਾ ਦਿੰਦੀ ਨੀਂ...

ਜਲੰਧਰ (ਬਿਊਰੋ) : ਆਪਣੀ ਦਮਦਾਰ ਆਵਾਜ਼ ਦੇ ਸਦਕਾ ਕਰਨ ਔਜਲਾ ਪੰਜਾਬੀ ਇੰਡਸਟਰੀ ਦੇ ਰੌਕਸਟਾਰ ਬਣੇ ਹਨ। ਹਾਲ ਹੀ 'ਚ ਕਰਨ ਔਜਲਾ ਤੇ ਅਰਜਨ ਢਿੱਲੋਂ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ 'ਚ ਇਕ ਵੱਡੀ ਅਪਡੇਟ ਦਿੱਤੀ ਹੈ, ਜਿਸ ਨੂੰ ਜਾਣ ਕੇ ਉਨ੍ਹਾਂ ਦੇ ਫੈਨਜ਼ ਦੀ ਰੂਹ ਖਿੜ ਜਾਵੇਗੀ। ਜੀ ਹਾਂ, ਕਰਨ ਔਜਲਾ ਤੇ ਅਰਜਨ ਢਿੱਲੋਂ ਮਿਲ ਕੇ ਫੈਨਜ਼ ਨੂੰ ਤੋਹਫ਼ਾ ਦੇਣ ਜਾ ਰਹੇ ਹਨ। ਇਸ ਗੱਲ ਦੀ ਜਾਣਕਾਰੀ ਦੋਹਾਂ ਕਲਾਕਾਰਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ। ਉਨ੍ਹਾਂ ਨੇ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ 'ਚ ਦੋਵੇਂ ਕਲਾਕਾਰ ਇਕੱਠੇ ਨਜ਼ਰ ਆ ਰਹੇ ਹਨ। 

PunjabKesari

ਦੱਸ ਦਈਏ ਕਿ ਕਰਨ ਔਜਲਾ ਅਕਸਰ ਆਪਣੀ ਪ੍ਰੋਫ਼ੈਸ਼ਨਲ ਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਇਨ੍ਹਾਂ ਦਾ ਗਾਇਆ ਹਰ ਗੀਤ ਸੁਪਰਹਿੱਟ ਸਾਬਿਤ ਹੁੰਦਾ ਹੈ। ਕਰਨ ਔਜਲਾ ਅੱਜ ਜਿਸ ਮੁਕਾਮ 'ਤੇ ਹਨ, ਉਨ੍ਹਾਂ ਨੇ ਇੱਥੇ ਤੱਕ ਪਹੁੰਚਣ ਲਈ ਸਖ਼ਤ ਮਿਹਨਤ ਕੀਤੀ ਹੈ। 

ਇਹ ਵੀ ਪੜ੍ਹੋ- ਫ਼ਿਲਮ 'ਐਮਰਜੈਂਸੀ' ਦਾ ਟਰੇਲਰ ਰਿਲੀਜ਼, ਕੰਗਨਾ ਕਹਿੰਦੀ- ਸਿਆਸਤ 'ਚ ਕੋਈ ਸਕਾ ਨਹੀਂ...

ਮੂਲ ਰੂਪ 'ਚ ਮਾਲਵਾ ਦੇ ਜ਼ਿਲ੍ਹਾਂ ਬਰਨਾਲਾ ਅਧੀਨ ਆਉਂਦੇ ਭਦੌੜ ਨਾਲ ਸੰਬੰਧਤ ਗਾਇਕ ਅਰਜਨ ਢਿੱਲੋਂ ਦੇ ਹੁਣ ਤੱਕ ਗਾਏ ਅਤੇ ਸੁਪਰ ਹਿੱਟ ਰਹੇ ਗਾਣਿਆ ਵੱਲ ਨਜ਼ਰਸਾਨੀ ਕੀਤੀ ਜਾਵੇ ਤਾਂ ਇੰਨ੍ਹਾਂ 'ਚ 'ਜਲਵਾ', 'ਏ ਫਾਰ ਅਰਜਨ', 'ਸਰੂਰ', 'ਪਤੰਦਰ', 'ਚੌਬਰ', 'ਪਤੰਦਰ', 'ਦਾ ਫਿਊਚਰ', 'ਵਟ ਦਾ ਰੌਲਾ', 'ਮੈਨੀਫੈਸ਼ਟ' ਆਦਿ ਸ਼ੁਮਾਰ ਰਹੇ ਹਨ।

PunjabKesari

ਇਹ ਵੀ ਪੜ੍ਹੋ - ਭਾਰਤ ਕੋਚੇਲਾ ਤੋਂ ਵੀ ਵੱਡੇ ਸੰਗੀਤ ਸਮਾਰੋਹਾਂ ਦੀ ਮੇਜ਼ਬਾਨੀ ਕਰ ਸਕਦੈ : ਦਿਲਜੀਤ ਦੋਸਾਂਝ

ਦੱਸਣਯੋਗ ਹੈ ਕਿ ਕਰਨ ਔਜਲਾ ਦਾ ਅਸਲੀ ਨਾਂ ਜਸਕਰਨ ਸਿੰਘ ਔਜਲਾ ਹੈ। ਉਨ੍ਹਾਂ ਨੇ ਇੰਡਸਟਰੀ 'ਚ ਆਉਣ ਤੋਂ ਪਹਿਲਾਂ ਆਪਣਾ ਨਾਂ ਕਰਨ ਔਜਲਾ ਰੱਖਿਆ। ਔਜਲਾ ਦਾ ਜਨਮ 18 ਜਨਵਰੀ 1997 ਨੂੰ ਲੁਧਿਆਣਾ ਦੇ ਪਿੰਡ ਘੁਰਾਲਾ 'ਚ ਹੋਇਆ ਸੀ। ਕਰਨ ਔਜਲਾ ਦੇ ਮਾਪਿਆਂ ਦੀ ਮੌਤ ਉਦੋਂ ਹੋਈ, ਜਦੋਂ ਉਹ ਮਹਿਜ਼ 9 ਸਾਲ ਦੇ ਸੀ। ਇਹ ਕਰਨ ਔਜਲਾ ਲਈ ਬਹੁਤ ਵੱਡਾ ਝਟਕਾ ਸੀ। ਮਾਪਿਆਂ ਦੀ ਮੌਤ ਤੋਂ ਬਾਅਦ ਕਰਨ ਔਜਲਾ ਨੂੰ ਉਨ੍ਹਾਂ ਦੇ ਚਾਚਾ ਅਤੇ ਭੈਣਾਂ ਨੇ ਪਾਲਿਆ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News