‘ਅਕਾਲ’ ਲਈ ਕਰਨ ਜੌਹਰ ਨੇ ਗਿੱਪੀ ਨਾਲ ਮਿਲਾਇਆ ਹੱਥ, ਇਸ ਦਿਨ ਹਿੰਦੀ-ਪੰਜਾਬੀ 'ਚ ਰਿਲੀਜ਼ ਹੋਵੇਗੀ ਫਿਲਮ
Wednesday, Mar 12, 2025 - 09:41 AM (IST)

ਜਲੰਧਰ (ਜ. ਬ.)- ਪੰਜਾਬੀ ਫਿਲਮ ‘ਅਕਾਲ’ 10 ਅਪ੍ਰੈਲ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ’ਚ ਗਿੱਪੀ ਗਰੇਵਾਲ, ਨਿਮਰਤ ਖੈਰਾ, ਗੁਰਪ੍ਰੀਤ ਘੁੱਗੀ, ਪ੍ਰਿੰਸ ਕੰਵਲਜੀਤ ਸਿੰਘ, ਨਿਕੀਤੀਨ ਧੀਰ ਤੇ ਹੋਰ ਕਈ ਸਿਤਾਰੇ ਮੁੱਖ ਭੂਮਿਕਾ ’ਚ ਨਜ਼ਰ ਆਉਣ ਵਾਲੇ ਹਨ। ਵੱਡੀ ਗੱਲ ਇਹ ਹੈ ਕਿ ਹੁਣ ਇਸ ਪੰਜਾਬੀ ਫਿਲਮ ਨਾਲ ਬਾਲੀਵੁੱਡ ਦੇ ਮਸ਼ਹੂਰ ਪ੍ਰੋਡਿਊਸਰ ਕਰਨ ਜੌਹਰ ਵੀ ਜੁੜ ਗਏ ਹਨ। ਇਕ ਗੱਲ ਹੋਰ ਖਾਸ ਹੈ ਕਿ ਫਿਲਮ ਹੁਣ ਸਿਰਫ ਪੰਜਾਬੀ ਹੀ ਨਹੀਂ, ਸਗੋਂ ਹਿੰਦੀ ਭਾਸ਼ਾ ’ਚ ਵੀ ਰਿਲੀਜ਼ ਹੋਣ ਜਾ ਰਹੀ ਹੈ।
ਇਹ ਪੰਜਾਬੀ ਫਿਲਮ ਇੰਡਸਟਰੀ ਲਈ ਮਾਣ ਵਾਲੀ ਗੱਲ ਹੈ। ਇਸ ਮੇਲ ਨਾਲ ਪੰਜਾਬੀ ਇੰਡਸਟਰੀ ਦਾ ਕੱਦ ਹੋਰ ਵੱਡਾ ਹੋਵੇਗਾ। ਫਿਲਮ ਉਨ੍ਹਾਂ ਥਾਵਾਂ ’ਤੇ ਵੀ ਰਿਲੀਜ਼ ਕੀਤੀ ਜਾਵੇਗੀ, ਜਿੱਥੇ ਹੁਣ ਤੱਕ ਪੰਜਾਬੀ ਫ਼ਿਲਮਾਂ ਰਿਲੀਜ਼ ਨਹੀਂ ਹੁੰਦੀਆਂ ਸਨ। ਕਰਨ ਜੌਹਰ ਨੂੰ ਬਾਲੀਵੁੱਡ ’ਚ ਵੱਡੀਆਂ ਫ਼ਿਲਮਾਂ ਦੇਣ ਲਈ ਹੀ ਜਾਣਿਆ ਜਾਂਦਾ ਹੈ। ਉੱਥੇ ‘ਅਕਾਲ’ ਪੰਜਾਬੀ ਫਿਲਮ ਇੰਡਸਟਰੀ ਲਈ ਇਕ ਵੱਡੀ ਫਿਲਮ ਹੈ।
ਇਹ ਵੀ ਪੜ੍ਹੋ: ਕਿਸਨੇ ਦਿੱਤੀ ਰਸ਼ਮੀਕਾ ਮੰਦਾਨਾ ਨੂੰ ਧਮਕੀ? ਗ੍ਰਹਿ ਮੰਤਰੀ ਤੋਂ ਕੀਤੀ ਗਈ ਸੁਰੱਖਿਆ ਦੀ ਮੰਗ
ਦੱਸ ਦੇਈਏ ਕਿ ਫਿਲਮ ਨੂੰ ਗਿੱਪੀ ਗਰੇਵਾਲ ਵੱਲੋਂ ਹੀ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ। ਫਿਲਮ ਦੇ ਪ੍ਰੋਡਿਊਸਰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਹਨ, ਜਿਨ੍ਹਾਂ ਨੇ ਲੀਕ ਤੋਂ ਹੱਟ ਕੇ ਪੰਜਾਬੀ ਫਿਲਮਾਂ ਬਣਾਈਆਂ ਹਨ। ‘ਅਕਾਲ’ ਹੰਬਲ ਮੋਸ਼ਨ ਪਿਕਚਰਜ਼ ਤੇ ਫਜ਼ਕੋ ਦੀ ਸਾਂਝੀ ਪੇਸ਼ਕਸ਼ ਹੈ। ਫਿਲਮ ਦੇ ਟੀਜ਼ਰ ਤੇ ਗੀਤਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ। ਦਰਸ਼ਕ ਬੇਸਬਰੀ ਨਾਲ ‘ਅਕਾਲ’ ਫਿਲਮ ਦੇ ਟਰੇਲਰ ਦੀ ਉਡੀਕ ਕਰ ਰਹੇ ਹਨ, ਜੋ ਬਹੁਤ ਜਲਦ ਪੂਰੀ ਹੋਣ ਵਾਲੀ ਹੈ।
ਇਹ ਵੀ ਪੜ੍ਹੋ: ਸੋਨਾ ਸਮੱਗਲਿੰਗ ਦਾ ਮਾਮਲਾ : ਅਦਾਕਾਰਾ ਰਾਨਿਆ ਰਾਓ 14 ਦਿਨਾਂ ਦੀ ਨਿਆਇਕ ਹਿਰਾਸਤ ’ਚ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8