ਕਰੀਨਾ ਕਪੂਰ ਨੇ HC ਦੇ ਨੋਟਿਸ ਦਾ ਦਿੱਤਾ ਜਵਾਬ, ਕਿਤਾਬ 'ਪ੍ਰੈਗਨੈਂਸੀ ਬਾਈਬਲ' ਨਾਲ ਜੁੜਿਆ ਹੈ ਮਾਮਲਾ

Wednesday, Aug 28, 2024 - 09:28 AM (IST)

ਕਰੀਨਾ ਕਪੂਰ ਨੇ HC ਦੇ ਨੋਟਿਸ ਦਾ ਦਿੱਤਾ ਜਵਾਬ, ਕਿਤਾਬ 'ਪ੍ਰੈਗਨੈਂਸੀ ਬਾਈਬਲ' ਨਾਲ ਜੁੜਿਆ ਹੈ ਮਾਮਲਾ

ਮੁੰਬਈ- ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਨੇ ਆਪਣੀ ਕਿਤਾਬ 'ਪ੍ਰੈਗਨੈਂਸੀ ਬਾਈਬਲ' ਵਿਵਾਦ ਨੂੰ ਲੈ ਕੇ ਹਾਈ ਕੋਰਟ ਦੇ ਨੋਟਿਸ ਦਾ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਤਾਬ ਦੀ ਵਿਕਰੀ 'ਤੇ ਰੋਕ ਲਗਾਉਣ ਵਾਲੀ ਪਟੀਸ਼ਨ 'ਤੇ ਇਤਰਾਜ਼ ਜਤਾਇਆ ਹੈ। ਕਰੀਨਾ ਕਪੂਰ ਨੇ ਜਵਾਬ ਦਿੱਤਾ ਕਿ ਉਸ ਦਾ ਇਰਾਦਾ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ।

ਇਹ ਖ਼ਬਰ ਵੀ ਪੜ੍ਹੋ - ਫਿਲਮ 'ਐਮਰਜੈਂਸੀ' ਬਣਾ ਕੇ ਵਿਵਾਦਾਂ 'ਚ ਕੰਗਨਾ, ਨੋਟਿਸ ਹੋਇਆ ਜਾਰੀ

'ਪ੍ਰੈਗਨੈਂਸੀ ਬਾਈਬਲ' ਵਿਵਾਦ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਹੋਵੇਗੀ। ਕ੍ਰਿਸਟੋਫਰ ਐਂਥਨੀ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਕਿਤਾਬ ਦੇ ਸਿਰਲੇਖ 'ਪ੍ਰੈਗਨੈਂਸੀ ਬਾਈਬਲ' ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਕਰੀਨਾ ਕਪੂਰ ਨੇ ਆਪਣੇ ਗਰਭ ਅਵਸਥਾ ਦੇ ਅਨੁਭਵਾਂ 'ਤੇ ਇਕ ਕਿਤਾਬ ਲਿਖੀ ਹੈ। ਇਹ ਦਲੀਲ ਦਿੱਤੀ ਗਈ ਹੈ ਕਿ ਕਿਤਾਬ ਦੇ ਸਿਰਲੇਖ 'ਚ 'ਬਾਈਬਲ' ਸ਼ਬਦ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦਾ ਹੈ।ਕਰੀਨਾ ਕਪੂਰ ਆਖਰੀ ਵਾਰ ਕਾਮੇਡੀ-ਡਰਾਮਾ ਫਿਲਮ 'ਕਰੂ' 'ਚ ਨਜ਼ਰ ਆਈ ਸੀ, ਜਿਸ 'ਚ ਉਸ ਨੇ ਤੱਬੂ ਅਤੇ ਕ੍ਰਿਤੀ ਸੈਨਨ ਨਾਲ ਕੰਮ ਕੀਤਾ ਸੀ। ਦਰਸ਼ਕਾਂ ਨੂੰ ਫਿਲਮ ਦੀ ਕਹਾਣੀ ਕਾਫੀ ਪਸੰਦ ਆਈ ਹੈ। ਕਰੀਨਾ ਕਪੂਰ ਦੀ ਫਿਲਮ 'ਕਰੂ' ਨੇ ਬਾਕਸ ਆਫਿਸ 'ਤੇ ਜ਼ਬਰਦਸਤ ਕਲੈਕਸ਼ਨ ਕੀਤਾ ਸੀ। ਇਸ 'ਚ ਕਪਿਲ ਸ਼ਰਮਾ, ਦਿਲਜੀਤ ਦੋਸਾਂਝ ਨੇ ਵੀ ਕੰਮ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ -ਕੰਗਨਾ ਰਣੌਤ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਵੀਡੀਓ ਹੋਇਆ ਵਾਇਰਲ

ਹੁਣ ਕਰੀਨਾ ਕਪੂਰ ਫਿਲਮ 'ਬਕਿੰਘਮ ਮਰਡਰਸ' 'ਚ ਨਜ਼ਰ ਆਵੇਗੀ, ਜਿਸ ਦੇ ਨਿਰਦੇਸ਼ਕ ਹੰਸਲ ਮਹਿਤਾ ਹਨ। ਕੁਝ ਦਿਨ ਪਹਿਲਾਂ ਫਿਲਮ ਦਾ ਟੀਜ਼ਰ ਲਾਂਚ ਹੋਇਆ ਸੀ, ਜਿਸ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਸੀ। ਇਹ ਫਿਲਮ 13 ਸਤੰਬਰ 2024 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਕਰੀਨਾ ਕਪੂਰ ਕੋਲ ਰੋਹਿਤ ਸ਼ੈੱਟੀ ਦੀ ਕਾਪ-ਡਰਾਮਾ ਫਿਲਮ 'ਸਿੰਘਮ ਅਗੇਨ' ਹੈ। ਇਸ 'ਚ ਅਜੇ ਦੇਵਗਨ, ਰਣਵੀਰ ਸਿੰਘ, ਟਾਈਗਰ ਸ਼ਰਾਫ ਅਤੇ ਦੀਪਿਕਾ ਪਾਦੂਕੋਣ ਵਰਗੇ ਸਿਤਾਰੇ ਨਜ਼ਰ ਆਉਣਗੇ। 'ਸਿੰਘਮ ਅਗੇਨ' ਇਸ ਸਾਲ ਦੀਵਾਲੀ ਦੇ ਮੌਕੇ 'ਤੇ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News