ਕਰੀਨਾ ਕਪੂਰ ਨੂੰ ਮਿਲੀ ਹਸਪਤਾਲ ਤੋਂ ਛੁੱਟੀ, ਨੈਨੀ ਦੀ ਗੋਦ ’ਚ ਨਜ਼ਰ ਆਇਆ ਤੈਮੂਰ ਦਾ ਭਰਾ

2/23/2021 2:27:08 PM

ਮੁੰਬਈ : ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕਰੀਨਾ ਨੇ 21 ਫਰਵਰੀ ਨੂੰ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ ਵਿਚ ਆਪਣੇ ਦੂਜੇ ਬੱਚੇ ਨੂੰ ਜਨਮ ਦਿੱਤਾ ਸੀ। ਕਰੀਨਾ ਅੱਜ ਆਪਣੇ ਪੁੱਤਰ ਨਾਲ ਘਰ ਆ ਗਈ ਹੈ।

ਇਹ ਵੀ ਪੜ੍ਹੋ: ਪਤਨੀ ਰੂਬੀਨਾ ਦੇ ਹੱਥ ’ਚ ਟਰਾਫ਼ੀ ਦੇਖ ਖ਼ੁਸ਼ ਹੋਏ ਅਭਿਨਵ ਸ਼ੁਕਲਾ, ਘਰ ਪੁੱਜਣ ’ਤੇ ਇੰਝ ਹੋਇਆ ਸਵਾਗਤ

PunjabKesari

ਕਰੀਨਾ ਕਪੂਰ ਖਾਨ, ਸੈਫ ਅਲੀ ਖਾਨ ਅਤੇ ਤੈਮੂਰ ਅਲੀ ਖਾਨ ਦੀ ਇਕ ਤਸਵੀਰ ਅਤੇ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਇਹ ਪੂਰਾ ਪਰਿਵਾਰ ਇਕ ਕਾਰ ਵਿਚ ਬੈਠ ਕੇ ਹਸਪਤਾਲ ਤੋਂ ਘਰ ਜਾਂਦਾ ਹੋਇਆ ਦਿਖਾਈ ਦੇ ਰਿਹਾ ਹੈ। ਉਥੇ ਹੀ ਕਰੀਨਾ ਸੈਫ ਦਾ ਨਵਜੰਮਿਆ ਬੱਚਾ ਨੈਨੀ ਦੀ ਗੋਦ ਵਿਚ ਦਿਖਾਈ ਦਿੱਤਾ।

ਇਹ ਵੀ ਪੜ੍ਹੋ: ਨਿਊਯਾਰਕ ਦੇ ਟਾਈਮਸ ਸਕਵਾਇਰ ਪੁੱਜਣ ਵਾਲੀ ਪਹਿਲੀ ਪੰਜਾਬੀ ਮਹਿਲਾ ਸੈਲੀਬ੍ਰਿਟੀ ਬਣੀ ਹਿਮਾਂਸ਼ੀ ਖੁਰਾਨਾ

PunjabKesari

ਦੱਸ ਦੇਈਏ ਕਿ 2016 ਵਿਚ ਕਰੀਨਾ ਨੇ ਆਪਣੇ ਪਹਿਲੇ ਬੱਚੇ ਤੈਮੂਰ ਅਲੀ ਖਾਨ ਨੂੰ ਜਨਮ ਦਿੱਤਾ ਸੀ। ਤੈਮੂਰ ਦੇ ਨਾਮ ’ਤੇ ਕਾਫ਼ੀ ਵਿਵਾਦ ਵੀ ਹੋਇਆ ਸੀ। ਤੈਮੂਰ ਹੁਣ ਚਾਲ ਸਾਲ ਦੇ ਹਨ। ਉਥੇ ਹੀ ਅਜੇ ਤੱਕ ਕਰੀਨਾ ਅਤੇ ਸੈਫ ਨੇ ਆਪਣੇ ਦੂਜੇ ਬੱਚੇ ਦੇ ਨਾਮ ਨੂੰ ਲੈ ਕੇ ਕੋਈ ਘੋਸ਼ਣਾ ਨਹੀਂ ਕੀਤੀ ਹੈ।

PunjabKesari

ਇਹ ਵੀ ਪੜ੍ਹੋ: ਜੱਸੀ ਗਿੱਲ ਦੀ ਅਗਲੀ ਮਿਊਜ਼ਿਕ ਵੀਡੀਓ ’ਚ ਨਜ਼ਰ ਆ ਸਕਦੀ ਹੈ ਇਸ ਭਾਰਤੀ ਕ੍ਰਿਕਟਰ ਦੀ ਪਤਨੀ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।  


 


cherry

Content Editor cherry