ਕਰੀਨਾ ਕਪੂਰ ਨੇ ਪਹਿਲੀ ਵਾਰ ਦਿਖਾਇਆ ਆਪਣੇ ਛੋਟੇ ਪੁੱਤਰ ਦਾ ਚਿਹਰਾ, ਵੀਡੀਓ ਵਾਇਰਲ

Friday, Aug 13, 2021 - 05:24 PM (IST)

ਕਰੀਨਾ ਕਪੂਰ ਨੇ ਪਹਿਲੀ ਵਾਰ ਦਿਖਾਇਆ ਆਪਣੇ ਛੋਟੇ ਪੁੱਤਰ ਦਾ ਚਿਹਰਾ, ਵੀਡੀਓ ਵਾਇਰਲ

ਮੁੰਬਈ (ਬਿਊਰੋ) - ਅਦਾਕਾਰਾ ਕਰੀਨਾ ਕਪੂਰ ਦੀ ਆਪਣੇ ਛੋਟੇ ਬੇਟੇ ਨਵਾਬ ਜੇਹ ਨਾਲ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਤੁਸੀਂ ਵੇਖ ਸਕਦੇ ਹੋ ਕਿ ਜੇਹ ਨੂੰ ਪਾਪਾ ਸੈਫ ਅਲੀ ਖ਼ਾਨ ਨੇ ਆਪਣੀ ਗੋਦ 'ਚ ਚੁੱਕਿਆ ਹੋਇਆ ਹੈ। ਸੋਸ਼ਲ ਮੀਡੀਆ 'ਤੇ ਜੇਹ ਦੀ ਪਹਿਲੀ ਝਲਕ ਵੇਖਣ ਲਈ ਹਰ ਕੋਈ ਉਤਾਵਲਾ ਸੀ। ਕਰੀਨਾ ਕਪੂਰ ਖ਼ਾਨ ਦੇ ਬੇਟੇ ਨੂੰ ਉਸ ਸਮੇਂ ਸਪਾਟ ਕੀਤਾ ਗਿਆ ਜਦੋਂ ਉਹ ਆਪਣੇ ਪਿਤਾ ਰਣਧੀਰ ਕਪੂਰ ਦੇ ਘਰ ਪੁਹੁੰਚੀ ਸੀ।

PunjabKesari

ਦੱਸ ਦਈਏ ਕਿ ਕਰੀਨਾ ਕਪੂਰ ਨੇ ਹੁਣ ਤੱਕ ਆਪਣੇ ਬੇਟੇ ਦੀ ਕੋਈ ਵੀ ਤਸਵੀਰ ਸੋਸ਼ਲ ਮੀਡੀਆ 'ਤੇ ਸਾਂਝੀ ਨਹੀਂ ਸੀ ਕੀਤੀ ਪਰ ਜਦੋਂ ਆਪਣੇ ਬੇਟੇ ਨਾਲ ਉਹ ਨਜ਼ਰ ਆਈ ਤਾਂ ਫੋਟੋਗ੍ਰਾਫਰਸ ਉਸ ਦੇ ਪੁੱਤਰ ਦੀਆਂ ਤਸਵੀਰਾਂ ਆਪਣੇ ਕੈਮਰਿਆਂ 'ਚ ਕੈਦ ਕਰਨ ਲੱਗ ਪਿਆ।

PunjabKesari
ਕੁਝ ਮਹੀਨੇ ਪਹਿਲਾਂ ਹੀ ਕਰੀਨਾ ਨੇ ਦੂਜੇ ਬੇਟੇ ਨੂੰ ਜਨਮ ਦਿੱਤਾ ਸੀ। ਕਰੀਨਾ ਕਪੂਰ ਨੇ ਆਪਣੀ ਪ੍ਰੈਗਨੇਂਸੀ ਨੂੰ ਲੈ ਕੇ ਇੱਕ ਕਿਤਾਬ ਵੀ ਲਿਖੀ ਹੈ, ਜਿਸ ਦੇ ਨਾਮ ਨੂੰ ਲੈ ਕੇ ਕਾਫ਼ੀ ਵਿਵਾਦ ਵੀ ਹੋਇਆ ਸੀ। 

PunjabKesari

ਦੱਸਣਯੋਗ ਹੈ ਕਿ ਹਰ ਕੋਈ ਇਸ ਮਸ਼ਹੂਰ ਜੋੜੇ ਦੇ ਦੂਜੇ ਪੁੱਤਰ ਦਾ ਨਾਮ ਜਾਣਨ ਲਈ ਬੇਚੈਨ ਹੈ ਪਰ ਦੋਵਾਂ ਨੇ ਲੰਮੇ ਸਮੇਂ ਤੋਂ ਆਪਣੇ ਪੁੱਤਰ ਦਾ ਨਾਂ ਪ੍ਰਸ਼ੰਸਕਾਂ ਨਾਲ ਸਾਂਝਾ ਨਹੀਂ ਕੀਤਾ ਕਿਉਂਕਿ ਜਦੋਂ ਕਰੀਨਾ-ਸੈਫ ਨੇ ਪਹਿਲੀ ਵਾਰ ਪੁੱਤਰ ਤੈਮੂਰ ਅਲੀ ਖ਼ਾਨ ਦੇ ਨਾਂ ਦਾ ਐਲਾਨ ਕੀਤਾ ਸੀ ਤਾਂ ਬਹੁਤ ਹੰਗਾਮਾ ਹੋਇਆ ਸੀ।

PunjabKesari
ਹਾਲ ਹੀ ’ਚ ਖ਼ਬਰ ਆਈ ਸੀ ਕਿ ਕਰੀਨਾ-ਸੈਫ ਦੇ ਦੂਜੇ ਪੁੱਤਰ ਦਾ ਨਾਮ ਜੇਹ ਹੈ ਪਰ ਹੁਣ ਉਸ ਦਾ ਕੁਝ ਹੋਰ ਨਾਮ ਸਾਹਮਣੇ ਆ ਰਿਹਾ ਹੈ। ਕਰੀਨਾ ਨੇ ਖ਼ੁਦ ਆਪਣੇ ਦੂਜੇ ਪੁੱਤਰ ਦੇ ਨਾਂ ਦਾ ਖ਼ੁਲਾਸਾ ਕੀਤਾ ਹੈ, ਉਹ ਵੀ ਆਪਣੀ ਕਿਤਾਬ ‘ਪ੍ਰੈਗਨੈਂਸੀ ਬਾਈਬਲ’ ’ਚ। ਇਸ ਕਿਤਾਬ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਕਰੀਨਾ ਦੇ ਦੂਜੇ ਪੁੱਤਰ ਦਾ ਨਾਂ ਮੁਗਲ ਸ਼ਾਸਕ ਜਹਾਂਗੀਰ ਦੇ ਨਾਂ ’ਤੇ ਰੱਖਿਆ ਗਿਆ ਹੈ। ਕਰੀਨਾ ਕਪੂਰ ਖ਼ਾਨ ਦੀ ‘ਪ੍ਰੈਗਨੈਂਸੀ ਬਾਈਬਲ’ ਕਿਤਾਬ ’ਚ ਕਰੀਨਾ ਨੇ ਆਪਣੇ ਦੂਜੇ ਪੁੱਤਰ ਦਾ ਨਾਂ ਜਹਾਂਗੀਰ ਰੱਖਿਆ ਹੈ, ਜਿਸ ਤੋਂ ਬਾਅਦ ਹੁਣ ਉਸ ਦੇ ਦੂਜੇ ਪੁੱਤਰ ਦਾ ਨਾਮ ਵੀ ਸੁਰਖ਼ੀਆਂ ’ਚ ਆ ਗਿਆ ਹੈ। ਸੈਫ-ਕਰੀਨਾ ਦੇ ਪੁੱਤਰ ਦੇ ਦੂਜੇ ਨਾਂ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਕਾਫੀ ਚਰਚਾ ਹੋ ਰਹੀ ਹੈ। ਤੈਮੂਰ ਦੀ ਤਰ੍ਹਾਂ ਲੋਕਾਂ ਨੂੰ ਜਹਾਂਗੀਰ ਦਾ ਨਾਂ ਬਿਲਕੁਲ ਪਸੰਦ ਨਹੀਂ ਸੀ, ਜੋ ਕਿ ਟਵਿਟਰ ’ਤੇ ਟਰੈਂਡ ਦੌਰਾਨ ਪਤਾ ਲੱਗ ਗਿਆ।

 
 
 
 
 
 
 
 
 
 
 
 
 
 
 
 

A post shared by Viral Bhayani (@viralbhayani)

ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪ੍ਰੈਗਨੇਂਸੀ ਦੇ ਦੌਰਾਨ ਵੀ ਉਹ ਕਈ ਐਡ ਸ਼ੂਟ ਕਰਦੀ ਨਜ਼ਰ ਆਈ ਸੀ। ਇਸ ਤੋਂ ਇਲਾਵਾ ਉਹ ਜਲਦ ਹੀ ਆਮਿਰ ਖ਼ਾਨ ਨਾਲ ਫ਼ਿਲਮ 'ਲਾਲ ਸਿੰਘ ਚੱਢਾ' 'ਚ ਨਜ਼ਰ ਆਏਗੀ।  


author

sunita

Content Editor

Related News