ਕਰੀਨਾ ਕਪੂਰ ਦੇ ਛੋਟੇ ਪੁੱਤਰ ਜੇਹ ਅਲੀ ਖ਼ਾਨ ਦੀ ਨਵੀਂ ਵੀਡੀਓ ਹੋਈ ਵਾਇਰਲ

Thursday, Nov 25, 2021 - 05:42 PM (IST)

ਕਰੀਨਾ ਕਪੂਰ ਦੇ ਛੋਟੇ ਪੁੱਤਰ ਜੇਹ ਅਲੀ ਖ਼ਾਨ ਦੀ ਨਵੀਂ ਵੀਡੀਓ ਹੋਈ ਵਾਇਰਲ

ਮੁੰਬਈ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕਰੀਨਾ ਕਪੂਰ ਦੇ ਛੋਟੇ ਪੁੱਤਰ ਜੇਹ ਅਲੀ ਖ਼ਾਨ ਦੀਆਂ ਤਸਵੀਰਾਂ ਅਤੇ ਵੀਡੀਓਜ਼  ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਅਦਾਕਾਰਾ ਦੇ ਪੁੱਤਰ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਫੈਨਸ ਨੂੰ ਖੂਬ ਪਸੰਦ ਆ ਰਹੀ ਹੈ। ਇਸ ਵੀਡੀਓ ਨੂੰ ਵਾਇਰਲ ਭਿਆਨੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਜੇਹ ਅਲੀ ਖ਼ਾਨ ਆਪਣੀ ਨੈਨੀ ਦੇ ਨਾਲ ਨਜ਼ਰ ਆ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਿਊਟ ਜੇਹ ਅਲੀ ਖ਼ਾਨ ਦੀਆਂ ਤਸਵੀਰਾਂ ਅਤੇ ਵੀਡੀਓਜ਼ ਕਾਫੀ ਵਾਇਰਲ ਹੋਈਆਂ ਸਨ।

PunjabKesari
ਜਿਸ ‘ਚ ਜੇਹ ਅਲੀ ਖ਼ਾਨ ਆਪਣੇ ਮੰਮੀ ਪਾਪਾ ਦੇ ਨਾਲ ਮਾਲਦੀਵ ‘ਚ ਛੁੱਟੀਆਂ ਮਨਾਉਂਦਾ ਹੋਇਆ ਨਜ਼ਰ ਆਇਆ ਸੀ। ਤੈਮੂਰ ਅਲੀ ਖ਼ਾਨ ਦੇ ਵਾਂਗ ਜੇਹ ਅਲੀ ਖ਼ਾਨ ਨੂੰ ਵੀ ਸੋਸ਼ਲ ਮੀਡੀਆ ‘ਤੇ ਖੂਬ ਪਿਆਰ ਮਿਲਦਾ ਹੈ। ਇਸ ਤੋਂ ਪਹਿਲਾਂ ਤੈਮੂਰ ਅਲੀ ਖ਼ਾਨ ਵੀ ਸਭ ਦੀਆਂ ਅੱਖਾਂ ਦਾ ਤਾਰਾ ਬਣਿਆ ਹੋਇਆ ਸੀ। ਉਸ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੁੰਦੀਆਂ ਸਨ।

 
 
 
 
 
 
 
 
 
 
 
 
 
 
 

A post shared by Voompla (@voompla)


ਦੱਸ ਦਈਏ ਕਿ ਕਰੀਨਾ ਕਪੂਰ ਦੇ ਦੋ ਪੁੱਤਰ ਹਨ। ਜੇਹ ਅਲੀ ਖ਼ਾਨ ਦਾ ਜਨਮ ਕੁਝ ਮਹੀਨੇ ਪਹਿਲਾਂ ਹੀ ਹੋਇਆ ਸੀ। ਜਿਸ ਤੋਂ ਬਾਅਦ ਅਦਾਕਾਰਾ ਨੇ ਇਸ ਦੀ ਜਾਣਕਾਰੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦਿੱਤੀ ਸੀ। ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ।ਉਹ ਜਲਦ ਹੀ ਆਮਿਰ ਖ਼ਾਨ ਦੇ ਨਾਲ ਫ਼ਿਲਮ ‘ਲਾਲ ਸਿੰਘ ਚੱਢਾ ‘ਚ ਨਜ਼ਰ ਆਏਗੀ। ਇਸ ਫ਼ਿਲਮ ‘ਚ ਆਮਿਰ ਖ਼ਾਨ ਇਕ ਸਿੱਖ ਦੇ ਕਿਰਦਾਰ ‘ਚ ਦਿਖਾਈ ਦੇਣਗੇ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਰੀਨਾ ਕਪੂਰ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦੇ ਨਾਲ ਨਵਾਜ਼ਿਆ ਹੈ। ਜਿਸ ‘ਚ ‘ਬਾਡੀਗਾਰਡ’, ‘ਗੁੱਡ ਨਿਊਜ਼’,'ਉੜਤਾ ਪੰਜਾਬ’ ਸਣੇ ਕਈ ਫ਼ਿਲਮਾਂ ਸ਼ਾਮਲ ਹਨ।


author

Aarti dhillon

Content Editor

Related News