ਕਰੀਨਾ ਨੇ ਮਾਲਦੀਵ ਤੋਂ ਸਾਂਝੀ ਕੀਤੀ ਤਸਵੀਰ, ਅਦਾਕਾਰਾ ਦੀ ਦਿਲਕਸ਼ ਅਦਾ ਨੇ ਲੁੱਟਿਆ ਪ੍ਰਸ਼ੰਸਕਾਂ ਦਾ ਦਿਲ

Thursday, Aug 19, 2021 - 12:11 PM (IST)

ਕਰੀਨਾ ਨੇ ਮਾਲਦੀਵ ਤੋਂ ਸਾਂਝੀ ਕੀਤੀ ਤਸਵੀਰ, ਅਦਾਕਾਰਾ ਦੀ ਦਿਲਕਸ਼ ਅਦਾ ਨੇ ਲੁੱਟਿਆ ਪ੍ਰਸ਼ੰਸਕਾਂ ਦਾ ਦਿਲ

ਮੁੰਬਈ- ਅਦਾਕਾਰਾ ਕਰੀਨਾ ਕਪੂਰ ਇਨ੍ਹੀਂ ਦਿਨ੍ਹੀਂ ਪਤੀ ਸੈਫ ਅਲੀ ਖ਼ਾਨ ਅਤੇ ਦੋਵਾਂ ਪੁੱਤਰਾਂ ਤੈਮੂਰ ਅਤੇ ਜਹਾਂਗੀਰ ਦੇ ਨਾਲ ਮਾਲਦੀਵ 'ਚ ਛੁੱਟੀਆਂ ਦਾ ਆਨੰਦ ਲੈ ਰਹੀ ਹੈ। ਇਸ ਦੇ ਨਾਲ ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਸਰਗਰਮ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰ ਰਹੀ ਹੈ। ਹਾਲ ਹੀ 'ਚ ਕਰੀਨਾ ਨੇ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਹੈ ਜੋ ਖ਼ੂਬ ਵਾਇਰਲ ਹੋ ਰਹੀ ਹੈ।

PunjabKesari
ਕਰੀਨਾ ਨੇ ਇੰਸਟਾ ਸਟੋਰੀ 'ਤੇ ਤਸਵੀਰ ਸਾਂਝੀ ਕੀਤੀ ਹੈ। ਤਸਵੀਰ 'ਚ ਕਰੀਨਾ ਬਲੈਕ ਬਿਕਨੀ 'ਚ ਟਾਪ 'ਚ ਨਜ਼ਰ ਆ ਰਹੀ ਹੈ। ਇਸ ਦੇ ਉਪਰ ਅਦਾਕਾਰਾ ਨੇ ਪ੍ਰਿੰਟਿਡ ਜੈਕੇਟ ਪਹਿਨੀ ਹੋਈ ਹੈ। ਅਦਾਕਾਰਾ ਨੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ ਜੋ ਹਵਾ 'ਚ ਉੱਡ ਰਹੇ ਹਨ। ਕਰੀਨਾ ਬਿਨ੍ਹਾਂ ਮੇਕਅਪ ਦੇ ਦਿਖਾਈ ਦੇ ਰਹੀ ਹੈ। ਤਸਵੀਰ ਸ਼ੇਅਰ ਕਰਦੇ ਹੋਏ ਕਰੀਨਾ ਨੇ ਲਿਖਿਆ-'ਹਵਾ ਦੇ ਨਾਲ ਵਹਿ ਜਾਵਾਂ। ਇਸ ਦੇ ਨਾਲ ਅਦਾਕਾਰਾ ਨੇ ਬਹੁਤ ਸਾਰੀਆਂ ਇਮੋਜ਼ੀ ਬਣਾਈਆਂ ਹਨ। ਪ੍ਰਸ਼ੰਸਕ ਇਸ ਤਸਵੀਰ ਨੂੰ ਖ਼ੂਬ ਪਸੰਦ ਕਰ ਰਹੇ ਹਨ। 

PunjabKesari
ਵਰਕ ਫਰੰਟ ਦੀ ਗੱਲ ਕਰੀਏ ਤਾਂ ਕਰੀਨਾ ਬਹੁਤ ਜ਼ਲਦ ਫਿਲਮ 'ਲਾਲ ਸਿੰਘ ਚੱਡਾ' 'ਚ ਨਜ਼ਰ ਆਉਣ ਵਾਲੀ ਹੈ। ਇਸ ਫਿਲਮ 'ਚ ਅਦਾਕਾਰਾ ਆਮਿਰ ਖ਼ਾਨ ਦੇ ਨਾਲ ਨਜ਼ਰ ਆਵੇਗੀ। ਇਹ ਫਿਲਮ ਕ੍ਰਿਸਮਿਸ ਦੇ ਮੌਕੇ 'ਤੇ ਰਿਲੀਜ਼ ਹੋਵੇਗੀ।


author

Aarti dhillon

Content Editor

Related News