ਭਾਰਤੀ ਸਿੰਘ ਨੇ ਪਤੀ ਲਈ ਰੱਖਿਆ ਕਰਵਾਚੌਥ ਦਾ ਵਰਤ, ਹੱਥਾਂ 'ਤੇ ਲਗਵਾਈ ਹਰਸ਼ ਦੇ ਨਾਂ ਦੀ ਮਹਿੰਦੀ
Thursday, Oct 13, 2022 - 04:02 PM (IST)
![ਭਾਰਤੀ ਸਿੰਘ ਨੇ ਪਤੀ ਲਈ ਰੱਖਿਆ ਕਰਵਾਚੌਥ ਦਾ ਵਰਤ, ਹੱਥਾਂ 'ਤੇ ਲਗਵਾਈ ਹਰਸ਼ ਦੇ ਨਾਂ ਦੀ ਮਹਿੰਦੀ](https://static.jagbani.com/multimedia/2022_10image_16_00_334607615bharti.jpg)
ਮੁੰਬਈ (ਬਿਊਰੋ) : ਅੱਜ ਦੇਸ਼ ਭਰ 'ਚ ਕਰਵਾਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਅਜਿਹੇ 'ਚ ਸਾਡੇ ਫ਼ਿਲਮੀ ਸਿਤਾਰੇ ਕਿਵੇਂ ਪਿੱਛੇ ਰਹਿ ਸਕਦੇ ਹਨ। ਕਲਾਕਾਰ ਵੀ ਹਰ ਤਿਉਹਾਰ ਨੂੰ ਬਹੁਤ ਹੀ ਧੂਮ-ਧਾਮ ਨਾਲ ਮਨਾਉਂਦੇ ਹਨ। ਅਭਿਨੇਤਰੀਆਂ ਖੂਬ ਸੱਜ-ਧੱਜ ਰਹੀਆਂ ਹਨ ਤੇ ਉਨ੍ਹਾਂ ਦੇ ਚਿਹਰੇ 'ਤੇ ਇਸ ਤਿਉਹਾਰ ਨੂੰ ਲੈ ਕੇ ਰੌਣਕ ਛਾਈ ਹੋਈ ਹੈ। ਅਜਿਹੇ 'ਚ ਹੁਣ ਹੀਰੋਇਨਾਂ ਦੇ ਹੱਥਾਂ 'ਚ ਮਹਿੰਦੀ ਲਗਵਾਉਣ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਕਾਮੇਡੀਅਨ ਭਾਰਤੀ ਸਿੰਘ ਨੇ ਵੀ ਪਤੀ ਹਰਸ਼ ਲਿੰਬਾਚੀਆ ਦੇ ਨਾਂ ਦੀ ਮਹਿੰਦੀ ਆਪਣੇ ਹੱਥਾਂ 'ਤੇ ਲਗਵਾਈ ਹੈ, ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।
ਸਾਹਮਣੇ ਆਏ ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਇਸ ਦੌਰਾਨ ਭਾਰਤੀ ਸਿੰਘ ਅਤੇ ਹਰਸ਼ ਇਕ-ਦੂਜੇ ਨਾਲ ਕਾਫ਼ੀ ਖੂਬਸੂਰਤ ਅੰਦਾਜ਼ 'ਚ ਨਜ਼ਰ ਆ ਰਹੇ ਹਨ। ਭਾਰਤੀ ਸਿੰਘ ਦੀ ਸ਼ੂਟਿੰਗ ਦੌਰਾਨ ਵੀ ਉਹ ਕਰਵਾਚੌਥ ਦੀਆਂ ਤਿਆਰੀਆਂ 'ਚ ਰੁੱਝੀ ਨਜ਼ਰ ਆਈ। ਕਾਮੇਡੀਅਨ ਨੂੰ ਇਸ ਦੌਰਾਨ ਸੈੱਟ 'ਤੇ ਮਹਿੰਦੀ ਲਗਾਉਂਦੇ ਵੀ ਦੇਖਿਆ ਗਿਆ। ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਉਹ ਆਪਣੀ ਮਹਿੰਦੀ ਵਾਲੇ ਹੱਥ ਫਲਾਂਟ ਕਰਦੇ ਹੋਏ ਸਭ ਨੂੰ ਕਰਵਾਚੌਥ ਦੀਆਂ ਵਧਾਈਆਂ ਦਿੰਦੇ ਹੋਏ ਨਜ਼ਰ ਆ ਰਹੀ ਹੈ।
ਦੱਸ ਦਈਏ ਕਿ ਭਾਰਤੀ ਸਿੰਘ ਆਪਣੇ ਪਤੀ ਦੀ ਲੰਬੀ ਉਮਰ ਲਈ ਵਿਆਹ ਤੋਂ ਬਾਅਦ ਹਰ ਸਾਲ ਇਹ ਵਰਤ ਰੱਖਦੀ ਹੈ। ਪ੍ਰਸ਼ੰਸਕ ਉਨ੍ਹਾਂ ਦੀਆਂ ਤਸਵੀਰਾਂ ਲਈ ਕਾਫ਼ੀ ਉਤਸ਼ਾਹਿਤ ਰਹਿੰਦੇ ਹਨ।
ਦੱਸਣਯੋਗ ਹੈ ਕਿ ਭਾਰਤੀ ਸਿੰਘ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ ਅਤੇ ਆਪਣੀ ਪਰਸਨਲ ਅਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸੇ ਸਾਲ ਭਾਰਤੀ ਤੇ ਹਰਸ਼ ਪਹਿਲੇ ਬੱਚੇ ਦੇ ਮਾਤਾ-ਪਿਤਾ ਬਣੇ ਹਨ। ਭਾਰਤੀ ਸਿੰਘ ਅਕਸਰ ਹੀ ਆਪਣੇ ਪੁੱਤਰ ਦੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।