ਕੈਟਰੀਨਾ ਦੀ ਲੁੱਕ ਨੂੰ ਦੇਖ ਫ਼ਿਰ ਮਚਈਆਂ ਪ੍ਰੈਗਨੈਂਸੀ ਦੀਆਂ ਅਫ਼ਵਾਹਾਂ, ਪ੍ਰਸ਼ੰਸਕਾਂ ਨੇ ਕੀਤੀਆਂ ਅਜਿਹੀਆਂ ਟਿੱਪਣੀਆਂ

08/16/2022 12:12:58 PM

ਮੁੰਬਈ- ਅਦਾਕਾਰਾ ਕੈਟਰੀਨਾ ਕੈਫ਼ ਬਾਲੀਵੁੱਡ ਦੀ ਸਭ ਤੋਂ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ। ਅਦਾਕਾਰਾ ਅਕਸਰ ਆਪਣੀਆਂ ਹੌਟ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ।

PunjabKesari

ਇਹ ਵੀ ਪੜ੍ਹੋ : ਬਲੈਕ ਲਹਿੰਗੇ ’ਚ ਬੇਹੱਦ ਖੂਬਸੂਰਤ ਲੱਗ ਰਹੀ ਅਨਨਿਆ ਪਾਂਡੇ, ਤਸਵੀਰਾਂ ’ਚ ਵਿਜੇ ਦੋਵਰਕੋਂਡਾ ਨਾਲ ਦਿੱਤੇ ਸ਼ਾਨਦਾਰ ਪੋਜ਼

ਇਸ ਤੋਂ ਇਲਾਵਾ ਜਦੋਂ ਵੀ ਉਹ ਘਰ ਤੋਂ ਬਾਹਰ ਨਿਕਲਦੀ ਹੈ ਤਾਂ ਫ਼ੋਟੋਗ੍ਰਾਫ਼ਰ ਅਦਾਕਾਰਾ ਦੀਆਂ ਤਸਵੀਰਾਂ ਆਪਣੇ ਕੈਮਰਿਆਂ ’ਚ ਕੈਦ ਕਰ ਲੈਂਦੇ ਹਨ। ਹਾਲ ਹੀ ’ਚ ਕੈਟਰੀਨਾ ਨੂੰ ਮੁੰਬਈ ਏਅਰਪੋਰਟ ’ਤੇ ਦੇਖਿਆ ਗਿਆ। ਅਦਾਕਾਰਾ ਲਾਲ ਜੋਗਰਸ ਅਤੇ ਸਲੇਟੀ ਸਵੈਟ ਸ਼ਰਟ ’ਚ ਬਹੁਤ ਵਧੀਆ ਲੱਗ ਰਹੀ ਸੀ। ਇਸ ਦੇ ਨਾਲ ਅਦਾਕਾਰਾ ਨੇ ਵਾਈਟ ਸ਼ੂਅਸ  ਨਾਲ ਲੁੱਕ ਨੂੰ ਪੂਰਾ ਕੀਤਾ ਹੈ।

PunjabKesari
ਅਦਾਕਾਰਾ ਕੋਵਿਡ-19 ਪ੍ਰੋਟੋਕੋਲ ਨੂੰ ਧਿਆਨ ’ਚ ਰੱਖਦੇ ਹੋਏ ਕਾਲੇ ਰੰਗ ਦਾ ਮੂੰਹ ’ਤੇ ਮਾਸਕ ਲਗਾਇਆ ਹੈ ਅਤੇ ਕਾਲੇ ਰੰਗ ਦੇ ਸ਼ੇਡਸ ਲਗਾਏ ਹਨ। ਕੈਟਰੀਨਾ ਦੀਆਂ ਇਹ ਤਸਵੀਰਾਂ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈਆਂ। ਢਿੱਲੇ ਕੱਪੜਿਆਂ ਕਾਰਨ ਲੋਕਾਂ ਨੇ ਅੰਦਾਜ਼ੇ ਲਗਾਉਂਣੇ ਸ਼ੁਰੂ ਕਰ ਦਿੱਤੇ।

PunjabKesari

ਇਹ ਵੀ ਪੜ੍ਹੋ : ਮ੍ਰਿਤਕ ਮਨਦੀਪ ਕੌਰ ਨੂੰ ਇਨਸਾਫ਼ ਦਿਵਾਉਣ ਲਈ ਨੀਰੂ ਬਾਜਵਾ ਨੇ ਸਾਈਨ ਕੀਤੀ ਪਟੀਸ਼ਨ

ਤੁਹਾਨੂੰ ਦੱਸ ਦੇਈਏ ਕਿ ਕੈਟਰੀਨਾ ਕਾਫ਼ੀ ਸਮੇਂ ਤੋਂ ਮੀਡੀਆ ਤੋਂ ਦੂਰ ਹੈ, ਅਜਿਹੇ ’ਚ ਕਿਹਾ ਜਾ ਰਿਹਾ ਸੀ ਕਿ ਅਦਾਕਾਰਾ ਗਰਭਵਤੀ ਹੈ। ਹਾਲਾਂਕਿ ਅਦਾਕਾਰਾ ਨੇ ਗਰਭਵਤੀ ਹੋਣ ਦਾ ਜ਼ਿਕਰ ਨਹੀਂ ਕੀਤਾ।

PunjabKesari
ਕੈਟਰੀਨਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਕੈਟਰੀਨਾ ‘ਟਾਈਗਰ 3’ ’ਚ ਸਲਮਾਨ ਖ਼ਾਨ ਅਤੇ ‘ਫੋਨ ਭੂਤ’ ’ਚ ਈਸ਼ਾਨ ਖੱਟਰ ਅਤੇ ਸਿਧਾਂਤ ਚਤੁਰਵੇਦੀ ਨਾਲ  ਨਜ਼ਰ ਆਵੇਗੀ। ਇਸ ਤੋਂ ਇਲਾਵਾ ਕੈਟਰੀਨਾ ਸ਼੍ਰੀਰਾਮ ਰਾਘਵਨ ਦੀ ‘ਮੈਰੀ ਕ੍ਰਿਸਮਸ’ ਅਤੇ ਫ਼ਰਹਾਨ ਅਖ਼ਤਰ ਦੀ ‘ਜੀ ਲੇ ਜ਼ਾਰਾ’ ’ਚ ਆਲੀਆ ਭੱਟ ਅਤੇ ਪ੍ਰਿਅੰਕਾ ਚੋਪੜਾ ਨਾਲ ਨਜ਼ਰ ਆਵੇਗੀ।

PunjabKesari


Shivani Bassan

Content Editor

Related News