''ਮਹਿੰਦੀ ਸੈਰੇਮਨੀ'' ''ਤੇ ਵਿੱਕੀ ਕੌਸ਼ਲ ਤੇ ਕੈਟਰੀਨਾ ਨੇ ਪਾਇਆ ਭੰਗੜਾ, ਵੇਖੋ ਖ਼ੂਬਸੂਰਤ ਤਸਵੀਰਾਂ

Monday, Dec 13, 2021 - 11:33 AM (IST)

''ਮਹਿੰਦੀ ਸੈਰੇਮਨੀ'' ''ਤੇ ਵਿੱਕੀ ਕੌਸ਼ਲ ਤੇ ਕੈਟਰੀਨਾ ਨੇ ਪਾਇਆ ਭੰਗੜਾ, ਵੇਖੋ ਖ਼ੂਬਸੂਰਤ ਤਸਵੀਰਾਂ

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਦੇ ਵਿਆਹ ਤੋਂ ਬਾਅਦ ਲੋਕ ਉਸ ਦੇ ਵਿਆਹ ਦੀਆਂ ਤਸਵੀਰਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਪ੍ਰਸ਼ੰਸਕਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਕੈਟਰੀਨਾ ਅਤੇ ਵਿੱਕੀ ਆਪਣੇ-ਆਪਣੇ ਇੰਸਟਾਗ੍ਰਾਮ 'ਤੇ ਵਿਆਹ ਦੇ ਫੰਕਸ਼ਨਾਂ ਦੀਆਂ ਵੱਖ-ਵੱਖ ਤਸਵੀਰਾਂ ਵੀ ਸ਼ੇਅਰ ਕਰ ਰਹੇ ਹਨ।

PunjabKesari

ਹਲਦੀ ਸੈਰੇਮਨੀ ਤੋਂ ਬਾਅਦ ਹੁਣ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਨੇ ਆਪਣੀ ਮਹਿੰਦੀ ਸੈਰੇਮਨੀ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਵੀ ਕਾਫ਼ੀ ਪਸੰਦ ਕਰ ਰਹੇ ਹਨ।

PunjabKesari

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਦਾ ਆਨੰਦ ਲੈ ਰਹੇ ਹਨ। ਇਸ ਦੌਰਾਨ ਦੋਹਾਂ ਸਿਤਾਰਿਆਂ ਨੇ ਆਪਣੇ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਕਾਫ਼ੀ ਮਸਤੀ ਦੇਖਣ ਨੂੰ ਮਿਲ ਰਹੀ ਹੈ।

PunjabKesari

ਇਹ ਤਸਵੀਰਾਂ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ। ਪ੍ਰਸ਼ੰਸਕ ਆਪਣੇ ਚਹੇਤੇ ਸਿਤਾਰਿਆਂ ਦਾ ਇਹ ਅੰਦਾਜ਼ ਕਾਫ਼ੀ ਪਸੰਦ ਕਰ ਰਹੇ ਹਨ। ਤਸਵੀਰਾਂ ਤੋਂ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਵਿੱਕੀ ਅਤੇ ਕੈਟਰੀਨਾ ਦਾ ਵਿਆਹ ਕਿੰਨਾ ਸ਼ਾਨਦਾਰ ਰਿਹਾ ਹੋਵੇਗਾ।

PunjabKesari

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੋਵਾਂ ਨੇ ਮਹਿੰਦੀ ਸੈਰੇਮਨੀ ਦੀਆਂ ਵੱਖ-ਵੱਖ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਹਾਲਾਂਕਿ ਉਨ੍ਹਾਂ ਨੇ ਇਸ ਦੇ ਨਾਲ ਕੈਪਸ਼ਨ ਇਕ ਹੀ ਰੱਖਿਆ ਹੈ।

PunjabKesari

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਦੋਵਾਂ ਨੇ ਲਿਖਿਆ, ''ਮਹਿੰਦੀ ਤਾਂ ਸੱਜਦੀ ਜੇ ਨੱਚੇ ਸਾਰਾ ਟੱਬਰ''।

PunjabKesari

ਕੈਟਰੀਨਾ ਦੁਆਰਾ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਚ ਉਸ ਨੇ ਹਰੇ, ਗੁਲਾਬੀ, ਲਾਲ ਅਤੇ ਪੀਲੇ ਰੰਗਾਂ ਦਾ ਮਲਟੀ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ।

PunjabKesari

ਉੱਧਰ ਵਿੱਕੀ ਕੌਸ਼ਲ ਵੀ ਮਹਿੰਦੀ ਰੰਗ ਵਾਲੇ ਆਉਟਫਿੱਟ 'ਚ ਬਹੁਤ ਹੀ ਜ਼ਿਆਦਾ ਹੈਂਡਸਮ ਨਜ਼ਰ ਆ ਰਹੇ ਹਨ। 

PunjabKesari

PunjabKesari


author

sunita

Content Editor

Related News