ਕੋਰੋਨਾ ਪਾਜ਼ੇਟਿਵ ਕੈਟਰੀਨਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ, ਲਿਖਿਆ ਖ਼ਾਸ ਸੁਨੇਹਾ

04/12/2021 6:23:19 PM

ਮੁੰਬਈ (ਬਿਊਰੋ)– ਕੋਰੋਨਾ ਵਾਇਰਸ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਬਾਲੀਵੁੱਡ ਇੰਡਸਟਰੀ ’ਚ ਇਕ ਤੋਂ ਬਾਅਦ ਇਕ ਕਈ ਸਿਤਾਰੇ ਇਸ ਵਾਇਰਸ ਦੀ ਚਪੇਟ ’ਚ ਆ ਰਹੇ ਹਨ। ਹਾਲ ਹੀ ’ਚ ਅਦਾਕਾਰਾ ਕੈਟਰੀਨਾ ਕੈਫ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਹੁਣ ਉਸ ਨੇ ਆਪਣੇ ਪ੍ਰਸ਼ੰਸਕਾਂ ਨੂੰ ਇਕ ਤਸਵੀਰ ਪੋਸਟ ਕਰਕੇ ਖ਼ਾਸ ਸੁਨੇਹਾ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਸੋਨੂੰ ਸੂਦ ਨੂੰ ਬਣਾਇਆ ਕੋਰੋਨਾ ਟੀਕਾਕਰਨ ਮੁਹਿੰਮ ਦਾ ਬ੍ਰਾਂਡ ਅੰਬੈਸਡਰ, ਕੈਪਟਨ ਨੇ ਦਿੱਤੀ ਵਧਾਈ

ਬੀਤੇ ਦਿਨੀਂ ਅਦਾਕਾਰਾ ਕੈਟਰੀਨਾ ਕੈਫ ਵੀ ਇਸ ਦੀ ਚਪੇਟ ’ਚ ਆ ਗਈ ਸੀ ਤੇ ਇਸ ਦੀ ਜਾਣਕਾਰੀ ਉਸ ਨੇ ਸੋਸ਼ਲ ਮੀਡੀਆ ’ਤੇ ਿਦੱਤੀ ਸੀ। ਫਿਲਹਾਲ ਉਹ ਅਜੇ ਘਰ ’ਚ ਇਕਾਂਤਵਾਸ ਹੈ ਤੇ ਆਪਣਾ ਧਿਆਨ ਰੱਖ ਰਹੀ ਹੈ। ਇਸ ਵਿਚਾਲੇ ਕੈਟਰੀਨਾ ਨੇ ਆਪਣੀ ਇਕ ਸੈਲਫੀ ਅਪਲੋਡ ਕੀਤੀ ਹੈ, ਜੋ ਕਾਫੀ ਵਾਇਰਲ ਹੋ ਰਹੀ ਹੈ। ਨਾਲ ਹੀ ਅਦਾਕਾਰਾ ਨੇ ਇਕ ਸੁਨੇਹਾ ਵੀ ਦਿੱਤਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Katrina Kaif (@katrinakaif)

ਕੈਟਰੀਨਾ ਕੈਫ ਨੇ ਇੰਸਟਾਗ੍ਰਾਮ ਤੋਂ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਉਸ ਨੇ ਆਪਣੀਆਂ ਤਸਵੀਰਾਂ ਦੇ ਨਾਲ ਇਕ ਕੈਪਸ਼ਨ ਵੀ ਲਿਖੀ ਹੈ, ‘ਸਮਾਂ ਤੇ ਸਬਰ।’ ਇਸ ਦਾ ਮਤਲਬ ਸਾਫ ਹੈ ਕਿ ਉਹ ਇਹ ਦੱਸਣਾ ਚਾਹੁੰਦੀ ਹੈ ਕਿ ਇਸ ਮਹਾਮਾਰੀ ਨਾਲ ਲੜਨ ਲਈ ਸਾਨੂੰ ਸਮੇਂ ਤੇ ਸਬਰ ਦੀ ਲੋੜ ਹੈ।

ਇਹ ਖ਼ਬਰ ਵੀ ਪੜ੍ਹੋ : ਕੋਰੋਨਾ ਨੈਗੇਟਿਵ ਆਏ ਅਕਸ਼ੇ ਕੁਮਾਰ, ਪਤਨੀ ਨੇ ਇੰਝ ਕੀਤਾ ਘਰ ’ਚ ਸੁਆਗਤ

ਦੱਸਣਯੋਗ ਹੈ ਕਿ ਕੈਟਰੀਨਾ ਕੈਫ ਦੇ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਅਕਟਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਸ ਦੀ ਆਉਣ ਵਾਲੀ ਫ਼ਿਲਮ ‘ਟਾਈਗਰ 3’ ਦੀ ਸ਼ੂਟਿੰਗ ’ਤੇ ਵੱਡਾ ਅਸਰ ਪੈ ਸਕਦਾ ਹੈ ਪਰ ਕੈਟਰੀਨਾ ਨੇ ਆਪਣੇ ਹਿੱਸੇ ਦੀ ਸ਼ੂਟਿੰਗ ਪਹਿਲਾਂ ਹੀ ਪੂਰੀ ਕਰ ਲਈ ਸੀ ਤੇ ਬਾਕੀ ਸ਼ੂਟਿੰਗ ਅਪ੍ਰੈਲ ਦੇ ਅਖੀਰ ’ਚ ਹੈ।

ਇਸ ਸਮੇਂ ਸਲਮਾਨ ਖ਼ਾਨ ਆਪਣੇ ਹਿੱਸੇ ਦੀ ਸ਼ੂਟਿੰਗ ਪੂਰੀ ਕਰ ਰਹੇ ਹਨ। ਇਹੀ ਵਜ੍ਹਾ ਹੈ ਕਿ ‘ਟਾਈਗਰ 3’ ਫ਼ਿਲਮ ਦੀ ਸ਼ੂਟਿੰਗ ’ਤੇ ਕੋਈ ਅਸਰ ਨਹੀਂ ਪੈ ਰਿਹਾ ਹੈ। ਉਥੇ ਫ਼ਿਲਮ ‘ਸੂਰਿਆਵੰਸ਼ੀ’ ਦੀ ਰਿਲੀਜ਼ ਡੇਟ ਕੋਰੋਨਾ ਕਾਰਨ ਅੱਗੇ ਵਧਾ ਦਿੱਤੀ ਗਈ ਹੈ। ਫ਼ਿਲਮ ’ਚ ਕੈਟਰੀਨਾ ਤੋਂ ਇਲਾਵਾ ਅਕਸ਼ੇ ਕੁਮਾਰ ਮੁੱਖ ਭੂਮਿਕਾ ’ਚ ਹਨ। ਫ਼ਿਲਮ ਦਾ ਨਿਰਦੇਸ਼ਨ ਰੋਹਿਤ ਸ਼ੈੱਟੀ ਨੇ ਕੀਤਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh