ਕੈਟਰੀਨਾ ਕੈਫ ਦੀ ਪ੍ਰੈਗਨੈਂਸੀ ਦੀ ਖ਼ਬਰ ਪੱਕੀ, ਇਸ ਦੇਸ਼ ''ਚ ਦੇਵੇਗੀ ਬੱਚੇ ਨੂੰ ਜਨਮ!
Wednesday, May 22, 2024 - 02:07 PM (IST)
ਨਵੀਂ ਦਿੱਲੀ : ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਨੇ ਇਸ ਸਾਲ ਫਰਵਰੀ 'ਚ ਆਪਣੇ ਪ੍ਰਸ਼ੰਸਕਾਂ ਨਾਲ ਖੁਸ਼ਖਬਰੀ ਸਾਂਝੀ ਕੀਤੀ ਸੀ। ਜੋੜੇ ਨੇ ਦੱਸਿਆ ਸੀ ਕਿ ਉਹ ਸਤੰਬਰ 'ਚ ਆਪਣੇ ਬੱਚੇ ਦਾ ਸਵਾਗਤ ਕਰਨ ਜਾ ਰਹੇ ਹਨ। ਇਸ ਜੋੜੀ ਤੋਂ ਬਾਅਦ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਜਲਦ ਹੀ ਮਾਤਾ-ਪਿਤਾ ਬਣਨ ਦੀਆਂ ਖ਼ਬਰਾਂ ਵੀ ਸੁਰਖੀਆਂ 'ਚ ਹਨ। ਇਹ ਖ਼ਬਰ ਉਸ ਸਮੇਂ ਫੈਲੀ ਜਦੋਂ ਕੈਟਰੀਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ, ਜਿਸ 'ਚ ਉਹ ਆਪਣੇ ਪਤੀ ਨਾਲ ਵਿਦੇਸ਼ ਦੀਆਂ ਸੜਕਾਂ 'ਤੇ ਘੁੰਮਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਅਦਾਕਾਰਾ ਦਾ ਬੇਬੀ ਬੰਪ ਵੀ ਸਾਫ਼ ਨਜ਼ਰ ਆਇਆ। ਹੁਣ ਬੱਚੇ ਦੀ ਡਿਲੀਵਰੀ ਨੂੰ ਲੈ ਕੇ ਇੱਕ ਅਪਡੇਟ ਸਾਹਮਣੇ ਆਇਆ ਹੈ।
ਕਿੱਥੇ ਦੇਵੇਗੀ ਬੱਚੇ ਨੂੰ ਜਨਮ?
ਮੰਗਲਵਾਰ ਨੂੰ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦਾ ਲੰਡਨ ਦੀਆਂ ਸੜਕਾਂ 'ਤੇ ਇਕੱਠੇ ਘੁੰਮਣ ਦਾ ਇੱਕ ਨਵਾਂ ਵੀਡੀਓ ਇੰਟਰਨੈੱਟ 'ਤੇ ਸਾਹਮਣੇ ਆਇਆ ਹੈ। ਵੀਡੀਓ ਦੇ ਆਨਲਾਈਨ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਸ ਬਾਰੇ ਟਿੱਪਣੀਆਂ ਦਾ ਹੜ੍ਹ ਆ ਗਿਆ। ਕਿਹਾ ਜਾ ਰਿਹਾ ਹੈ ਕਿ ਕੈਟਰੀਨਾ ਆਪਣੇ ਪਹਿਲੇ ਬੱਚੇ ਦੀ ਉਮੀਦ ਕਰ ਰਹੀ ਹੈ। ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਅਨੁਸਾਰ, ਹੁਣ ਜ਼ੂਮ 'ਤੇ ਇੱਕ ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਅਦਾਕਾਰਾ ਅਸਲ 'ਚ ਗਰਭਵਤੀ ਹੈ। ਸੂਤਰ ਨੇ ਕਿਹਾ, 'ਜੇਕਰ ਸਭ ਕੁਝ ਠੀਕ ਰਿਹਾ ਤਾਂ ਕੈਟਰੀਨਾ ਅਤੇ ਵਿੱਕੀ ਯੂਕੇ 'ਚ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨਗੇ।'
ਇਹ ਖ਼ਬਰ ਵੀ ਪੜ੍ਹੋ - ਮਾਂ ਚਰਨ ਕੌਰ ਨੇ ਪੁੱਤ ਸਿੱਧੂ ਦੀ ਬਰਸੀ ਨੂੰ ਲੈ ਕੇ ਸਾਂਝੀ ਕੀਤੀ ਪੋਸਟ, ਦੱਸਿਆ ਜਲੰਧਰ 'ਚ ਕਿੱਥੇ ਪਾਏ ਜਾਣਗੇ ਪਾਠ ਦੇ ਭੋਗ
ਵਿੱਕੀ ਕਰ ਰਹੇ ਨੇ ਕੈਟਰੀਨਾ ਦੀ ਦੇਖਭਾਲ
ਕੈਟਰੀਨਾ ਜੋ ਯੂਕੇ 'ਚ ਵੱਡੀ ਹੋਈ ਹੈ ਅਤੇ ਲੰਡਨ ਦੇ ਹੈਂਪਸਟੇਡ 'ਚ ਇੱਕ ਘਰ ਵੀ ਹੈ। ਅਜਿਹੇ 'ਚ ਉਹ ਲੰਡਨ 'ਚ ਆਪਣੇ ਬੱਚੇ ਨੂੰ ਜਨਮ ਦੇਵੇਗੀ। ਕੈਟਰੀਨਾ ਲੰਡਨ 'ਚ ਹੀ ਬੱਚੇ ਦੀ ਡਿਲੀਵਰੀ ਕਰੇਗੀ। ਇਨ੍ਹੀਂ ਦਿਨੀਂ ਵਿੱਕੀ ਆਪਣੀ ਪਤਨੀ ਨਾਲ ਹੈ, ਜੋ ਉਨ੍ਹਾਂ ਦੀ ਪੂਰੀ ਦੇਖਭਾਲ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।