ਕੈਟਰੀਨਾ ਕੈਫ਼ ਤੇ ਵਿੱਕੀ ਕੌਸ਼ਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਦਰਜ

Monday, Jul 25, 2022 - 12:52 PM (IST)

ਕੈਟਰੀਨਾ ਕੈਫ਼ ਤੇ ਵਿੱਕੀ ਕੌਸ਼ਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਦਰਜ

ਮੁੰਬਈ: ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ਼ ਨੂੰ ਸੋਸ਼ਲ ਮੀਡੀਆ ਰਾਹੀਂ ਇਕ ਅਣਪਛਾਤੇ ਵਿਅਕਤੀ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਮੁੰਬਈ ਦੇ ਸਾਂਤਾਕਰੂਜ਼ ਪੁਲਸ ਸਟੇਸ਼ਨ ’ਚ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸੋਨਾਕਸ਼ੀ ਸਿਨਹਾ ਦੀ ਬੋਲਡ ਲੁੱਕ ਨੇ ਚੜ੍ਹਾਇਆ ਇੰਟਰਨੈੱਟ ਦਾ ਪਾਰਾ, ਬੀਚ ’ਚ ਪੋਜ਼ ਦਿੰਦੀ ਆਈ ਨਜ਼ਰ

ਪੁਲਸ ਦੇ ਮੁਤਾਬਕ ਫ਼ਿਲਮੀ ਸਿਤਾਰਿਆਂ ਨੂੰ ਇੰਸਟਾਗ੍ਰਾਮ ’ਤੇ ਧਮਕੀਆਂ ਮਿਲ ਰਹੀਆਂ ਸਨ। ਇਸ ਦੇ ਨਾਲ ਉਨ੍ਹਾਂ ਦਾ ਕਹਿਣਾ ਹੈ ਕਿ ਦੋਸ਼ੀ ਕੈਟਰੀਨਾ ਕੈਫ਼ ਨੂੰ ਧਮਕੀਆਂ ਦੇ ਰਿਹਾ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਇੱਥੇ ਸਾਂਤਾਕਰੂਜ਼ ਪੁਲਸ ਨੇ ਅਣਪਛਾਤੇ ਵਿਅਕਤੀ ਦੇ ਖਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 506-2 (ਅਪਰਾਧਿਕ) ਧਮਕੀ ਅਤੇ 354-ਡੀ (ਦਾਅ) ਦੇ ਤਹਿਤ ਐੱਫ਼.ਆਈ.ਆਰ ਦਰਜ ਕੀਤੀ ਹੈ ਪਰ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਦੱਸਣਯੋਗ ਹੈ ਕਿ ਪੁਲਸ ਨੇ ਆਈ.ਟੀ ਐਕਟ ਤਹਿਤ ਵੀ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਗਾਇਕ ਰੇਸ਼ਮ ਅਨਮੋਲ ਨੇ ਚਿੱਕੜ ਨਾਲ ਲਿੱਬੜੀ ਕੁੜੀ ਦੀ ਤਸਵੀਰ ਸਾਂਝੀ ਕਰ ਦਿੱਤਾ ਖ਼ੂਬਸੂਰਤ ਸੁਨੇਹਾ

 


 


author

Shivani Bassan

Content Editor

Related News