ਕੌਰ ਬੀ ਨੇ ਭਰਾ ਦੇ ਵਿਆਹ ''ਤੇ ਪਾਇਆ ਖ਼ੂਬ ਭੰਗੜਾ, ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

12/18/2021 3:23:03 PM

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕਾ ਕੌਰ ਬੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਹਾਲ ਹੀ 'ਚ ਕੌਰ ਬੀ ਨੇ ਆਪਣੇ ਭਰਾ ਦੇ ਵਿਆਹ ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ। ਇਸ ਤੋਂ ਇਲਾਵਾ ਉਸ ਨੇ ਕੁਝ ਵੀਡੀਓਜ਼ ਵੀ ਆਪਣੀ ਇੰਸਟਾਗ੍ਰਾਮ ਸਟੋਰੀ 'ਚ ਸਾਂਝੇ ਕੀਤੇ ਹਨ।

PunjabKesari

ਇਸ ਵੀਡੀਓ 'ਚ ਉਹ ਆਪਣੇ ਭਰਾ-ਭਰਜਾਈ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਕੌਰ ਬੀ ਆਪਣੇ ਭਰਾ-ਭਾਬੀ ਨਾਲ ਗੱਡੀ 'ਚ ਬੈਠੀ ਹੋਈ ਦਿਖਾਈ ਦੇ ਰਹੀ ਹੈ ਅਤੇ ਸਭ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ।

PunjabKesari

ਇਸ ਤੋਂ ਇਲਾਵਾ ਇੱਕ ਹੋਰ ਵੀਡੀਓ 'ਚ ਕੌਰ ਬੀ ਭਰਾ ਦੇ ਵਿਆਹ 'ਚ ਨੱਚਦੀ ਹੋਈ ਦਿਖਾਈ ਦੇ ਰਹੀ ਹੈ। ਇਨ੍ਹਾਂ ਵੀਡੀਓਜ਼ ਨੂੰ ਸੋਸ਼ਲ ਮੀਡੀਆ 'ਤੇ ਲੋਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 

PunjabKesari

ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਮੀ ਹੈ। ਸੋਸ਼ਲ ਮੀਡੀਆ 'ਤੇ ਸਰਗਰਮ ਰਹਿਣ ਵਾਲੀ ਕੌਰ ਬੀ ਦਾ ਨਾਂ ਅੱਜ ਕਾਮਯਾਬ ਗਾਇਕਾਂ ਦੀ ਸੂਚੀ 'ਚ ਆਉਂਦਾ ਹੈ।

PunjabKesari

ਆਪਣੀ ਮਿਹਨਤ ਦੀ ਬਦੌਲਤ ਹੀ ਉਨ੍ਹਾਂ ਨੇ ਪਿਛਲੇ ਦਿਨੀਂ ਹੀ ਨਵੀਂ ਗੱਡੀ ਖਰੀਦੀ ਹੈ, ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਸਨ। ਹੁਣ ਉਸ ਨੇ ਆਪਣੇ ਭਰਾ ਦੇ ਵਿਆਹ ਦੀ ਖੁਸ਼ੀ ਨੂੰ ਸਭ ਨਾਲ ਸਾਂਝਾ ਕੀਤਾ ਹੈ। ਇਸ ਖੁਸ਼ੀ ਦੇ ਮੌਕੇ 'ਤੇ ਕੌਰ ਬੀ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਵੀ ਵਧਾਈਆਂ ਦੇ ਰਹੇ ਹਨ।

PunjabKesari

PunjabKesari

PunjabKesari

PunjabKesari
 


sunita

Content Editor

Related News