ਗਾਇਕਾ ਕੌਰ ਬੀ ਦੀ ਕੋਠੀ ਆਈ ਪੰਚਾਇਤੀ ਜ਼ਮੀਨ ਦੇ ਘੇਰੇ 'ਚ, ਜਾਣੋ ਕੀ ਹੈ ਪੂਰਾ ਮਾਮਲਾ (ਵੀਡੀਓ)
Thursday, May 19, 2022 - 02:19 PM (IST)
ਪਾਲੀਵੁੱਡ ਡੈਸਕ- ਸੂਬੇ 'ਚ ਪੰਚਾਇਤੀ ਜ਼ਮੀਨਾਂ ਨੂੰ ਕਬਜ਼ੇ ਤੋਂ ਛੁਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਪਿੰਡ ਹੋਤੀਪੁਰ 'ਚ ਪੈਮਾਇਸ਼ ਦੇ ਦੌਰਾਨ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਕੌਰ ਬੀ ਦੀ ਕੋਠੀ ਵੀ ਪੰਚਾਇਤ ਦੀ ਜ਼ਮੀਨ 'ਤੇ ਪਾਈ ਗਈ ਹੈ।
ਪਿੰਡ ਦੇ ਸਰਪੰਚ ਕੁਲਵੰਤ ਸਿੰਘ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਨਿਯਮ ਮੁਤਾਬਕ ਪਿੰਡ 'ਚ ਜ਼ਮੀਨ ਦੀ ਪੈਮਾਇਸ਼ ਕਰਵਾਈ ਗਈ। ਇਸ ਦੌਰਾਨ ਪਿੰਡ ਨਿਵਾਸੀ ਗਾਇਕਾ ਕੌਰ ਬੀ ਦੇ ਪਰਿਵਾਰ ਸਮੇਤ ਕੁਝ ਹੋਰ ਵੀ ਲੋਕਾਂ ਵਲੋਂ ਪੰਚਾਇਤ ਦੀ ਖੇਤੀ ਯੋਗ ਜ਼ਮੀਨ 'ਤੇ ਕਬਜ਼ਾ ਪਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਖੇਤੀ ਯੋਗ ਜ਼ਮੀਨ ਕੌਰ ਬੀ ਦੇ ਪਰਿਵਾਰ ਵਲੋਂ ਛੱਡ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦੀ ਰਿਲੀਜ਼ ਡੇਟ ਆਈ ਸਾਹਮਣੇ
ਉਧਰ ਗਾਇਕਾ ਕੌਰ ਬੀ ਦੇ ਭਰਾ ਗੁਰਵਿੰਦਰ ਸਿੰਘ ਨੇ ਪੰਚਾਇਤੀ ਜ਼ਮੀਨ 'ਤੇ ਕੋਠੀ ਸਬੰਧੀ ਕਿਹਾ ਕਿ ਸਰਕਾਰ ਵਲੋਂ ਜੋ ਵੀ ਫ਼ੈਸਲਾ ਲਿਆ ਜਾਵੇਗਾ ਉਹ ਮਨਜ਼ੂਰ ਹੋਵੇਗਾ। ਡੀ.ਸੀ. ਨੇ ਚਿਤਾਵਨੀ ਦਿੱਤੀ ਕਿ ਜੇਕਰ ਤੈਅ ਤਾਰੀਖ਼ ਤੱਕ ਕਬਜ਼ਾਧਾਰਕਾਂ ਨੇ ਪੰਚਾਇਤੀ ਜ਼ਮੀਨ ਜਿਲ੍ਹਾ ਪ੍ਰਸ਼ਾਸ਼ਨ ਦੇ ਹਵਾਲੇ ਨਾ ਕੀਤੀ ਗਈ ਤਾਂ ਸਬੰਧਤ ਵਿਅਕਤੀ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ-ਦਿਲਜੀਤ ਦੋਸਾਂਝ ਨੇ ਪੂਰੀ ਕੀਤੀ ਜਸਵੰਤ ਸਿੰਘ ਖਾਲੜਾ ਦੀ ਬਾਇਓਪਿਕ ਦੀ ਸ਼ੂਟਿੰਗ