ਕੌਰ ਬੀ ਦਾ ਪੰਜਾਬੀ ਲੁੱਕ ਬਣਿਆ ਖਿੱਚ ਦਾ ਕੇਂਦਰ, ਦੇਖੋ ਤਸਵੀਰਾਂ

Tuesday, Oct 01, 2024 - 05:24 PM (IST)

ਕੌਰ ਬੀ ਦਾ ਪੰਜਾਬੀ ਲੁੱਕ ਬਣਿਆ ਖਿੱਚ ਦਾ ਕੇਂਦਰ, ਦੇਖੋ ਤਸਵੀਰਾਂ

ਜਲੰਧਰ- ਪੰਜਾਬੀ ਗਾਇਕਾ 'ਕੌਰ ਬੀ' ਆਪਣੀ ਸੁਰੀਲੀ ਆਵਾਜ਼ 'ਤੇ ਖੂਬਸੂਰਤ ਅੰਦਾਜ਼ ਦੇ ਚੱਲਦੇ ਸੁਰਖੀਆਂ 'ਚ ਰਹਿੰਦੀ ਹੈ। ਕੌਰ ਬੀ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹੈ ਜੋ ਕਈ ਵੱਡੇ ਪੰਜਾਬੀ ਗਾਇਕਾਂ ਨਾਲ ਕੰਮ ਕਰ ਚੁੱਕੀ ਹੈ। ਇਸ ਦੇ ਨਾਲ ਹੀ ਉਹ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਰਹਿੰਦੀ ਹੈ। ਉਨ੍ਹਾਂ ਵੱਲੋਂ ਆਪਣੇ ਚਾਹੁਣ ਵਾਲਿਆਂ ਲਈ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਜਾਂਦੀਆਂ ਹਨ। ਜੋ ਕਿ ਦਰਸ਼ਕ ਬਹੁਤ ਪਸੰਦ ਕਰਦੇ ਹਨ। ਹਾਲ ਹੀ 'ਚ ਕੌਰ ਬੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦੀ ਖੂਬਸੂਰਤੀ ਨਿਖਰ ਕੇ ਸਾਹਮਣੇ ਆ ਰਹੀ ਹੈ।

PunjabKesari

ਦਰਅਸਲ, ਗਾਇਕਾ ਨੇ ਆਪਣੇ ਸੋਸ਼ਲ ਅਕਾਊਂਟ ਤੇ ਤਸਵੀਰਾਂ ਸ਼ੇਅਰ ਕਰ ਕੈਪਸ਼ਨ ਦਿੰਦੇ ਹੋਏ ਲਿਖਿਆ- "ਦੋ ਪੈਰ ਘੱਟ ਤੁਰਨਾ ਪਰ ਤੁਰਨਾ ਮੜਕ ਦੇ ਨਾਲ।" ਕੌਰ ਬੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। 

PunjabKesari

ਕੰਮ ਦੀ ਗੱਲ ਕਰੀਏ ਤਾਂ ਕੌਰ ਬੀ ਦੇ ਗੀਤਾਂ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਹੈ। ਗਾਇਕਾ ਜ਼ੈਜੀ ਬੀ ਦੇ ਨਾਲ ਮਿੱਤਰਾਂ ਦੇ ਬੂਟ ਗੀਤ ਤੋਂ ਕਾਫੀ ਮਸ਼ਹੂਰ ਹੋਈ।

PunjabKesari

ਇਸ ਗੀਤ ਦੇ ਬਾਅਦ ਕੌਰ ਬੀ ਨੇ ਇੱਕ ਦੇ ਬਾਅਦ ਇੱਕ ਕਈ ਸੁਪਰਹਿਟ ਗੀਤ ਦਿੱਤੇ। ਅੱਜ ਕੌਰ ਬੀ ਦੇ ਨਾਮ ਤੋਂ ਹਰ ਕੋਈ ਜਾਣੂ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Priyanka

Content Editor

Related News