ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਕੌਰ ਬੀ, ਗੁਰੂ ਘਰ ਦਾ ਲਿਆ ਆਸ਼ੀਰਵਾਦ

2021-06-17T13:21:25.843

ਚੰਡੀਗੜ੍ਹ (ਬਿਊਰੋ)– ਮਸ਼ਹੂਰ ਪੰਜਾਬੀ ਗਾਇਕਾ ਕੌਰ ਬੀ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਦੌਰਾਨ ਕੌਰ ਬੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਮੱਥਾ ਟੇਕਿਆ ਤੇ ਗੁਰੂ ਘਰ ਦਾ ਆਸ਼ੀਰਵਾਦ ਹਾਸਲ ਕੀਤਾ। ਉਸ ਨੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ।

PunjabKesari

ਕੌਰ ਬੀ ਨੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੁੰਦਿਆਂ ਦੀਆਂ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ’ਚ ਕੌਰ ਬੀ ਸਰੋਵਰ ਕੰਢੇ ਬੈਠੀ ਨਜ਼ਰ ਆ ਰਹੀ ਹੈ।

PunjabKesari

ਤਸਵੀਰਾਂ ਨੂੰ ਉਸ ਦੇ ਚਾਹੁਣ ਵਾਲਿਆਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਤੇ ਹਰ ਕੋਈ ਵਾਹਿਗੁਰੂ ਦਾ ਸ਼ੁਕਰਾਨਾ ਕਰ ਰਿਹਾ ਹੈ। ਸਰੋਵਰ ਕੰਢੇ ਬੈਠੀ ਕੌਰ ਬੀ ਵਾਹਿਗੁਰੂ ਦਾ ਸਿਮਰਨ ਕਰਦੀ ਵੀ ਨਜ਼ਰ ਆ ਰਹੀ ਹੈ।

PunjabKesari

ਕੌਰ ਬੀ ਦੇ ਕੰਮਕਾਜ ਦੀ ਗੱਲ ਕਰੀਏ ਤਾਂ ਕੁਝ ਦਿਨ ਪਹਿਲਾਂ ਉਸ ਨੇ ਆਪਣੇ ਨਵੇਂ ਗੀਤ ‘ਜਿਊਂਦਿਆਂ ’ਚ’ ਦਾ ਪੋਸਟਰ ਸਾਂਝਾ ਕੀਤਾ ਸੀ। ਕੌਰ ਬੀ ਨੇ ਗੀਤ ਦੇ ਕੁਝ ਬੋਲ ਗਾ ਕੇ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਹਨ ਪਰ ਗੀਤ ਦੇ ਅਧਿਕਾਰਕ ਰਿਲੀਜ਼ ਦੀ ਉਸ ਦੇ ਪ੍ਰਸ਼ੰਸਕ ਉਡੀਕ ਕਰ ਰਹੇ ਹਨ।

PunjabKesari

ਨੋਟ- ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor Rahul Singh