‘ਲੈਂਬਰਗਿੰਨੀ’ ਫ਼ਿਲਮ ਦਾ ਗੀਤ ‘ਕਿਹੜੇ ਪਿੰਡ ਤੋਂ’ ਰਿਲੀਜ਼, ਰਣਜੀਤ-ਮਾਹਿਰਾ ਨੇ ਨੱਚ-ਨੱਚ ਪਾਇਆ ਧਮਾਲ (ਵੀਡੀਓ)

Tuesday, May 23, 2023 - 11:35 AM (IST)

‘ਲੈਂਬਰਗਿੰਨੀ’ ਫ਼ਿਲਮ ਦਾ ਗੀਤ ‘ਕਿਹੜੇ ਪਿੰਡ ਤੋਂ’ ਰਿਲੀਜ਼, ਰਣਜੀਤ-ਮਾਹਿਰਾ ਨੇ ਨੱਚ-ਨੱਚ ਪਾਇਆ ਧਮਾਲ (ਵੀਡੀਓ)

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਲੈਂਬਰਗਿੰਨੀ’ ਆਪਣੇ ਟਰੇਲਰ ਕਾਰਨ ਬੇਹੱਦ ਚਰਚਾ ’ਚ ਹੈ। ਫ਼ਿਲਮ ‘ਲੈਂਬਰਗਿੰਨੀ’ ’ਚ ਰਣਜੀਤ ਬਾਵਾ ਤੇ ਮਾਹਿਰਾ ਸ਼ਰਮਾ ਮੁੱਖ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਦਾ ਨਵਾਂ ਗੀਤ ‘ਕਿਹੜੇ ਪਿੰਡ ਤੋਂ’ ਬੀਤੇ ਦਿਨੀਂ ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ਗੀਤ ’ਚ ਰਣਜੀਤ ਬਾਵਾ ਤੇ ਮਾਹਿਰਾ ਸ਼ਰਮਾ ਨੱਚ-ਨੱਚ ਧਮਾਲ ਪਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਮੂਸੇ ਵਾਲਾ ਕਤਲਕਾਂਡ ’ਚ ਲਾਰੈਂਸ ਦਾ ਵੱਡਾ ਕਬੂਲਨਾਮਾ, ਯੂ. ਪੀ. ’ਚੋਂ ਖ਼ਰੀਦੇ ਸਨ 2 ਕਰੋੜ ਦੇ ਹਥਿਆਰ!

ਗੀਤ ਨੂੰ ਰਣਜੀਤ ਬਾਵਾ ਨੇ ਹੀ ਗਾਇਆ ਹੈ। ਇਸ ਦੇ ਬੋਲ ਜੱਗੀ ਜਗੋਵਾਲ ਨੇ ਲਿਖੇ ਹਨ ਤੇ ਸੰਗੀਤ ਦੇਸੀ ਕਰਿਊ ਨੇ ਦਿੱਤਾ ਹੈ। ਗੀਤ ਨੂੰ ਵ੍ਹਾਈਟ ਹਿੱਲ ਮਿਊਜ਼ਿਕ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ ਖ਼ਬਰ ਲਿਖੇ ਜਾਣ ਤਕ 3 ਲੱਖ ਤੋਂ ਵੱਧ ਲੋਕਾਂ ਵਲੋਂ ਦੇਖਿਆ ਜਾ ਚੁੱਕਾ ਸੀ।

ਦੱਸ ਦੇਈਏ ਕਿ ਫ਼ਿਲਮ ਦੀ ਸਟਾਰ ਕਾਸਟ ’ਚ ਸਰਬਜੀਤ ਚੀਮਾ, ਨਿਰਮਲ ਰਿਸ਼ੀ, ਕਿਮੀ ਵਰਮਾ, ਸ਼ਿਵਮ ਸ਼ਰਮਾ, ਗੁਰਤੇਗ ਸਿੰਘ, ਅਸ਼ੋਕ ਤਾਂਗੜੀ ਤੇ ਗੁਰੀ ਸੰਧੂ ਸ਼ਾਮਲ ਹਨ। ਫ਼ਿਲਮ ਦਾ ਨਿਰਮਾਣ ਜੱਸ ਧਾਮੀ, ਸ਼ਬੀਲ ਸ਼ਮਸ਼ੇਰ ਸਿੰਘ, ਸੁਖਮਨਪ੍ਰੀਤ ਸਿੰਘ, ਨਵੀਨ ਚੰਦਰ ਤੇ ਨੰਦਿਤਾ ਰਾਓ ਕਰਨਾਡ ਨੇ ਕੀਤਾ ਹੈ।

ਫ਼ਿਲਮ ਕੈਮ ਤੇ ਪਰਮ (ਹੈਸ਼ਟੈਗ ਸਟੂਡੀਓਜ਼ ਯੂ. ਕੇ.) ਵਲੋਂ ਸਹਿ-ਨਿਰਮਾਣ ਕੀਤਾ ਗਿਆ ਹੈ। ਫ਼ਿਲਮ ਨੂੰ ਈਸ਼ਾਨ ਚੋਪੜਾ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ, ਡਾਇਲਾਗ ਉਪਿੰਦਰ ਵੜੈਚ ਨੇ ਲਿਖੇ ਹਨ। ਵ੍ਹਾਈਟ ਹਿੱਲ ਸਟੂਡੀਓਜ਼ ਵਲੋਂ 2 ਜੂਨ, 2023 ਨੂੰ ਵਿਸ਼ਵ-ਵਿਆਪੀ ਰਿਲੀਜ਼ ਹੋਵੇਗੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News