ਹਸਪਤਾਲ 'ਚ ਦਾਖਲ ਜੋਤੀ ਨੂਰਾਂ ਦੇ ਪਿਤਾ ਨੂੰ ਮਿਲਣ ਪਹੁੰਚੇ ਖਾਨ ਸਾਬ੍ਹ, ਮੰਗੀ ਜਲਦੀ ਸਿਹਤਯਾਬ ਹੋਣ ਦੀ ਦੁਆ
Tuesday, Feb 17, 2026 - 04:24 PM (IST)
ਐਂਟਰਟੇਨਮੈਂਟ ਡੈਸਕ : ਸੂਫੀ ਗਾਇਕੀ ਦੀ ਦੁਨੀਆ ਵਿੱਚ ਵੱਡਾ ਨਾਮ ਰੱਖਣ ਵਾਲੀ ਜੋਤੀ ਨੂਰਾਂ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਦਾ ਇਸ ਸਮੇਂ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਨੂੰ ਥੋੜ੍ਹੇ ਦਿਨ ਪਹਿਲਾਂ ਅਚਾਨਕ ਸਿਹਤ ਖਰਾਬ ਹੋਣ ਕਾਰਨ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਸੀ। ਇਸ ਦੌਰਾਨ ਪੰਜਾਬੀ ਸੰਗੀਤ ਜਗਤ ਦੇ ਨਾਮੀ ਗਾਇਕ ਖਾਨ ਸਾਬ੍ਹ ਨੇ ਹਸਪਤਾਲ ਪਹੁੰਚ ਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ।
ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਗਾਇਕ ਖਾਨ ਸਾਬ੍ਹ ਹਸਪਤਾਲ ਵਿੱਚ ਗੁਲਸ਼ਨ ਮੀਰ ਦੇ ਕੋਲ ਬੈਠੇ ਹਨ। ਖਾਨ ਸਾਬ੍ਹ ਨੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਦੁਆਵਾਂ ਮੰਗੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਚੀਜ਼ ਦੀ ਲੋੜ ਹੋਵੇਗੀ ਤਾਂ ਉਹ ਦੱਸਣ ਜ਼ਰੂਰ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਪਰਿਵਾਰਾਂ ਵਿਚਾਲੇ ਕਾਫੀ ਨਜ਼ਦੀਕੀ ਰਿਸ਼ਤਾ ਹੈ, ਜਿਸ ਕਾਰਨ ਖਾਨ ਸਾਹਿਬ ਆਪਣੀ ਰੁੱਝੀ ਹੋਈ ਲਾਈਫ ਵਿੱਚੋਂ ਸਮਾਂ ਕੱਢ ਕੇ ਖ਼ਾਸ ਤੌਰ 'ਤੇ ਹਸਪਤਾਲ ਪਹੁੰਚੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
