ਕਹਾਣੀ ਪੱਖੋਂ ਕਮਜ਼ੋਰ ਫ਼ਿਲਮ ‘ਖਾਓ ਪੀਓ ਐਸ਼ ਕਰੋ’, ਦੇਖੋ ਰੀਵਿਊ

07/04/2022 3:13:36 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਖਾਓ ਪੀਓ ਐਸ਼ ਕਰੋ’ ਸਿਨੇਮਾਘਰਾਂ ’ਚ ਰਿਲੀਜ਼ ਹੋ ਚੁੱਕੀ ਹੈ। ਇਸ ਫ਼ਿਲਮ ’ਚ ਤਰਸੇਮ ਜੱਸੜ ਤੇ ਰਣਜੀਤ ਬਾਵਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਨ੍ਹਾਂ ਤੋਂ ਇਲਾਵਾ ਗੁਰਬਾਜ਼ ਸਿੰਘ, ਜੈਸਮੀਨ ਬਾਜਵਾ, ਪ੍ਰਭ ਗਰੇਵਾਲ, ਅਦਿਤੀ ਆਰਿਆ ਤੇ ਹਰਦੀਪ ਗਿੱਲ ਵੀ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਸਿਨੀ ਸ਼ੈੱਟੀ ਦੇ ਸਿਰ ਸਜਿਆ ‘ਮਿਸ ਇੰਡੀਆ 2022’ ਦਾ ਖ਼ਿਤਾਬ, ਜਾਣੋ ਜੇਤੂ ਬਾਰੇ ਖ਼ਾਸ ਗੱਲਾਂ

ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ ਤੇ ਇਸ ਨੂੰ ਡਾਇਰੈਕਟ ਸ਼ਿਤਿਜ ਚੌਧਰੀ ਨੇ ਕੀਤਾ ਹੈ। ਦੱਸ ਦੇਈਏ ਕਿ ਫ਼ਿਲਮ ਦੀ ਕਹਾਣੀ ਡਾਵਾਂ ਡੋਲ ਹੈ, ਜੋ ਦਰਸ਼ਕਾਂ ਨੂੰ ਸਿਨੇਮਾਘਰਾਂ ਤਕ ਖਿੱਚਣ ’ਚ ਕਾਮਯਾਬ ਨਹੀਂ ਹੋ ਰਹੀ।

ਅਦਾਕਾਰੀ ਤੇ ਡਾਇਰੈਕਸ਼ਨ ਪੱਖੋਂ ਫ਼ਿਲਮ ’ਚ ਚੰਗਾ ਕੰਮ ਹੋਇਆ ਹੈ ਪਰ ਕਹਾਣੀ ਦਰਸ਼ਕਾਂ ਨੂੰ ਫ਼ਿਲਮ ਨਾਲ ਜੋੜਨ ’ਚ ਕਾਮਯਾਬ ਨਹੀਂ ਹੋ ਰਹੀ। ਫ਼ਿਲਮ ਬਾਰੇ ਲੋਕਾਂ ਦੇ ਰੀਵਿਊਜ਼ ਵੀ ਸਾਹਮਣੇ ਆ ਚੁੱਕੇ ਹਨ, ਜੋ ਤੁਸੀਂ ਹੇਠਾਂ ਦਿੱਤੀ ਵੀਡੀਓ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ–

ਨੋਟ– ਇਹ ਫ਼ਿਲਮ ਤੁਹਾਨੂੰ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News