ਵਿਆਹ ਤੋਂ ਬਾਅਦ ਕਿਆਰਾ ਅਡਵਾਨੀ ਦੇ ਚਿਹਰੇ ''ਤੇ ਆਇਆ ਨੂਰ, ਤਸਵੀਰਾਂ ਭਰਦੀਆਂ ਨੇ ਗਵਾਹੀ

03/04/2023 3:03:48 PM

ਮੁੰਬਈ (ਬਿਊਰੋ) : ਅਦਾਕਾਰਾ ਕਿਆਰਾ ਅਡਵਾਨੀ ਇਨ੍ਹੀਂ ਦਿਨੀਂ ਆਪਣੀ ਵਿਆਹੁਤਾ ਜ਼ਿੰਦਗੀ ਦੇ ਹਰ ਪਲ ਦਾ ਆਨੰਦ ਮਾਣ ਰਹੀ ਹੈ। ਦੱਸ ਦਈਏ ਕਿ ਕਿਆਰਾ ਅਡਵਾਨੀ ਨੇ 7 ਫਰਵਰੀ ਨੂੰ ਜੈਸਲਮੇਰ ਦੇ ਸੂਰਿਆਗੜ੍ਹ ਪੈਲੇਸ 'ਚ ਅਦਾਕਾਰ ਸਿਧਾਰਥ ਮਲਹੋਤਰਾ ਨਾਲ ਵਿਆਹ ਕਰਵਾਇਆ ਸੀ।

PunjabKesari

ਇੰਨੀਂ ਦਿਨੀਂ ਕਿਆਰਾ ਆਪਣੀਆਂ ਖ਼ੂਬਸੂਰਤ ਅਦਾਵਾਂ ਨੂੰ ਲੈ ਕੇ ਸੁਰਖੀਆਂ ਬਟੋਰ ਰਹੀ ਹੈ। ਆਏ ਦਿਨ ਕਿਆਰਾ ਸੋਸ਼ਲ ਮੀਡੀਆ 'ਤੇ ਆਪਣੀਆਂ ਖ਼ੂਬਸੂਰਤ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰ ਰਹੀ ਹੈ।

PunjabKesari

ਹਾਲ ਹੀ 'ਚ ਕਿਆਰਾ ਅਡਵਾਨੀ ਨੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਖ਼ੂਬਸੂਰਤ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਕਿਆਰਾ ਨੇ ਪੀਲੇ ਰੰਗ ਦੀ ਡਰੈੱਸ ਪਹਿਨੀ ਹੋਈ ਹੈ, ਜਿਸ 'ਚ ਖਿੜ੍ਹੇ ਸਰ੍ਹੋਂ ਦੇ ਫੁੱਲ ਵਾਂਗ ਖਿੜੀ ਹੋਈ ਨਜ਼ਰ ਆ ਰਹੀ ਹੈ।

PunjabKesari

ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

PunjabKesari

ਇਸ ਤੋਂ ਪਹਿਲਾ ਵੀ ਕਿਆਰਾ ਅਡਵਾਨੀ ਸੋਸ਼ਲ ਮੀਡੀਆ 'ਤੇ ਕਈ ਤਸਵੀਰਾਂ ਸ਼ੇਅਰ ਕਰ ਚੁੱਕੀ ਹੈ, ਜਿਨ੍ਹਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਗਿਆ ਸੀ। 

PunjabKesari

ਦੱਸਣਯੋਗ ਹੈ ਕਿ ਕਿਆਰਾ ਅਡਵਾਨੀ ਦੇ ਮੰਗਲਸੂਤਰ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਸੀ। ਉਸ ਦੇ ਮੰਗਲਸੂਤਰ ਨੂੰ ਮਸ਼ਹੂਰ ਡਿਜ਼ਾਈਨਰ ਸੱਭਿਆਸਾਚੀ ਮੁਖਰਜੀ ਨੇ ਡਿਜ਼ਾਈਨ ਕੀਤਾ ਹੈ।

PunjabKesari

ਇਸ ਮੰਗਲਸੂਤਰ 'ਚ ਇਕ ਵੱਡਾ ਜਿਹਾ ਹੀਰਾ ਜੜਿਆ ਹੋਇਆ, ਜਿਸ ਨੂੰ ਸੋਨੇ ਦੀ ਚੇਨ ਅਤੇ ਕਾਲੇ ਮੋਤੀਆਂ 'ਚ ਪਰੋਇਆ ਗਿਆ ਹੈ।  

PunjabKesari

ਕਿਆਰਾ ਦੇ ਬਰਾਈਡਲ ਲੁੱਕ ਨੂੰ ਮਨੀਸ਼ ਮਲਹੋਤਰਾ ਨੇ ਡਿਜ਼ਾਈਨ ਕੀਤਾ ਸੀ, ਜਿਸ 'ਚ ਉਹ ਬਹੁਤ ਪਿਆਰੀ ਲੱਗ ਰਹੀ ਸੀ।

PunjabKesari

PunjabKesari

PunjabKesari


sunita

Content Editor

Related News