ਦੋ ਧੀਆਂ ਦੀ ਮਾਂ ਬਣਨ ਤੋਂ ਬਾਅਦ ਹੁਣ ਕਿਮੀ ਵਰਮਾ ਨੇ ਜ਼ਾਹਿਰ ਕੀਤੀ ਆਪਣੀ ਇਹ ਖੁਆਇਸ਼
Monday, Sep 14, 2020 - 10:03 AM (IST)

ਜਲੰਧਰ (ਬਿਊਰੋ) — ਪੰਜਾਬੀ ਫ਼ਿਲਮ ਜਗਤ ਦੀ ਖ਼ੂਬਸੂਰਤ ਅਤੇ ਬਾਕਮਾਲ ਅਦਾਕਾਰਾ ਰਹੀ ਕਿਮੀ ਵਰਮਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਹਾਲ ਹੀ 'ਚ ਕਿਮੀ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਛੋਟੀ ਧੀ ਦੀ ਪਿਆਰੀ ਜਿਹੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਹਨਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਕਿਮੀ ਵਰਮਾ ਨੇ ਲਿਖਿਆ ਹੈ, ‘ਮੈਂ ਇੰਤਜ਼ਾਰ ਨਹੀਂ ਕਰ ਪਾ ਰਹੀ ਜਦੋਂ ਮੈਂ ਇਸ ਦੇ ਵਾਲਾਂ ਨੂੰ ਗੁੰਦਾਂਗੀ..ਮੈਂ ਆਸ ਕਰਦੀ ਹਾਂ ਇਸ ਦੇ ਵਾਲ ਮੇਰੇ ਵਾਲਾਂ ਵਰਗੇ ਹੀ ਹੋਣ।’
ਦੱਸ ਦਈਏ ਕਿ ਕਿਮੀ ਵਰਮਾ ਵਲੋਂ ਸਾਂਝੀ ਕੀਤੀ ਇਹ ਤਸਵੀਰ ਪ੍ਰਸ਼ੰਸਕਾਂ ਵਲੋਂ ਕਾਫ਼ੀ ਪਸੰਦ ਕੀਤੀ ਜਾ ਰਹੀ ਹੈ। ਕਿਮੀ ਵਰਮਾ ਜੋ ਕਿ ਇਸੇ ਸਾਲ ਇੱਕ ਵਾਰ ਫਿਰ ਤੋਂ ਮਾਂ ਬਣੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਇੱਕ ਹੋਰ ਧੀ ਹੈ, ਜਿਸ ਦੀਆਂ ਤਸਵੀਰਾਂ ਉਹ ਅਕਸਰ ਸੋਸ਼ਲ ਮੀਡੀਆ ‘ਤੇ ਸਾਂਝੇ ਕਰਦੇ ਰਹਿੰਦੇ ਹਨ।
ਦੱਸਣਯੋਗ ਹੈ ਕਿ ਕਿਮੀ ਵਰਮਾ ਬਹੁਤ ਸਾਰੀ ਹਿੱਟ ਫ਼ਿਲਮਾਂ ਪੰਜਾਬੀ ਸਿਨੇਮਾ ਨੂੰ ਦੇ ਚੁੱਕੇ ਹਨ। ਪੰਜਾਬੀ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਨਾਲ ਵੀ ਕਈ ਫ਼ਿਲਮਾਂ 'ਚ ਕੰਮ ਕਰ ਚੁੱਕੇ ਹਨ। ਕਿਮੀ ਵਰਮਾ ਦਾ ਸਬੰਧ ਲੁਧਿਆਣਾ ਦੇ ਨਾਲ ਰਿਹਾ ਹੈ ਅਤੇ ਇੱਥੇ ਹੀ ਉਨ੍ਹਾਂ ਦਾ ਜਨਮ ਹੋਇਆ। ਪਹਿਲੀ ਵਾਰ ਫਿਲਮ ਡਾਇਰੈਕਟਰ ਮਨਮੋਹਨ ਸਿੰਘ ਨੇ ਫਿਲਮ 'ਨਸੀਬੋ' 'ਚ ਉਨ੍ਹਾਂ ਨੂੰ ਕੰਮ ਕਰਨ ਦਾ ਮੌਕਾ ਦਿੱਤਾ ਸੀ ਅਤੇ ਜਦੋਂ ਉਨ੍ਹਾਂ ਨੇ ਕੰਮ ਕੀਤਾ ਸੀ। ਉਸ ਸਮੇਂ ਉਨ੍ਹਾਂ ਨੇ 10ਵੀਂ ਦੇ ਇਮਤਿਹਾਨ ਦਿੱਤੇ ਹੋਏ ਸਨ।