ਮਰਹੂਮ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਤੀ ਕਿਰਪਾਲ ਸਿੰਘ ਬਾਵਾ ਦਾ ਦਿਹਾਂਤ

Monday, Mar 11, 2024 - 05:01 PM (IST)

ਮਰਹੂਮ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਤੀ ਕਿਰਪਾਲ ਸਿੰਘ ਬਾਵਾ ਦਾ ਦਿਹਾਂਤ

ਜਲੰਧਰ (ਬਿਊਰੋ) : ਪੰਜਾਬੀ ਸਵਰਗਵਾਸੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਘਰ ਇਕ ਵਾਰ ਫਿਰ ਮਾਤਮ ਛਾ ਗਿਆ ਹੈ। ਖ਼ਬਰ ਹੈ ਕਿ ਗੁਰਮੀਤ ਬਾਵਾ ਦੇ ਪਤੀ ਕਿਰਪਾਲ ਬਾਵਾ ਦਾ ਦਿਹਾਂਤ ਹੋ ਗਿਆ ਹੈ। ਦੱਸ ਦਈਏ ਕਿ ਗੁਰਮੀਤ ਬਾਵਾ ਦੀ ਧੀ ਗਲੋਰੀ ਬਾਵਾ ਨੇ ਆਪਣੇ ਪਿਤਾ ਦੇ ਦਿਹਾਂਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੇਰੇ ਪਿਤਾ ਜੀ ਲੰਬੇ ਸਮੇਂ ਤੋਂ ਬੀਮਾਰ ਸਨ। 

ਇਹ ਖ਼ਬਰ ਵੀ ਪੜ੍ਹੋ : ਆਸਕਰ 'ਚ ਮੁੜ ਹੋਈ ਭਾਰਤੀਆਂ ਦੀ ਬੱਲੇ-ਬੱਲੇ, ਫ਼ਿਲਮ 'RRR' ਦੇ ਗੀਤ 'ਨਾਟੂ ਨਾਟੂ' ਨੂੰ ਮੁੜ ਮਿਲਿਆ ਖ਼ਾਸ ਸਨਮਾਨ

ਦੱਸ ਦਈਏ ਕਿ ਗੁਰਮੀਤ ਬਾਵਾ ਦਾ ਦਿਹਾਂਤ 21 ਨਵੰਬਰ 2022 'ਚ ਹੋਇਆ ਸੀ। ਉਨ੍ਹਾਂ ਦਿਹਾਂਤ ਦੇ ਨਾਲ ਗਾਇਕੀ ਦੇ ਇਕ ਯੁੱਗ ਦਾ ਅੰਤ ਹੋ ਗਿਆ ਸੀ। ਲੰਮੀ ਹੇਕ ਲਈ ਜਾਣੀ ਜਾਂਦੀ ਗੁਰਮੀਤ ਬਾਵਾ ਕਰੀਬ 77 ਸਾਲ ਦੀ ਉਮਰ ‘ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖਿਆ ਸੀ।

ਇਹ ਖ਼ਬਰ ਵੀ ਪੜ੍ਹੋ : ਮਾਤਾ ਚਰਨ ਕੌਰ ਹਸਪਤਾਲ 'ਚ ਦਾਖਲ ! ਮੂਸੇਵਾਲਾ ਦੀ ਹਵੇਲੀ 'ਚ ਗੂੰਜਣ ਵਾਲੀਆਂ ਕਿਲਕਾਰੀਆਂ

ਦੱਸਣਯੋਗ ਹੈ ਕਿ ਸਾਲ 2019 ‘ਚ ਲੋਕ ਗਾਇਕਾ ਗੁਰਮੀਤ ਕੌਰ ਬਾਵਾ ਨੂੰ ਨਿਊਜ਼ੀਲੈਂਡ ਦੀ ਪਾਰਲੀਮੈਂਟ 'ਚ ਪੰਜਾਬੀ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਸਨਮਾਨ ਮਿਲਿਆ ਸੀ। ਗੁਰਮੀਤ ਬਾਵਾ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼੍ਰੋਮਣੀ ਐਵਾਰਡ ਮਿਲ ਚੁੱਕਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਭਾਰਤੀ ਸੰਗੀਤ ਨਾਟਕ ਅਕਾਦਮੀ ਵੱਲੋਂ ‘ਰਾਸ਼ਟਰਪਤੀ ਪੁਰਸਕਾਰ’ ਤੇ ਪੰਜਾਬ ਕਲਾ ਪ੍ਰੀਸ਼ਦ ਵੱਲੋਂ ‘ਪੰਜਾਬ ਗੌਰਵ’ ਪੁਰਸਕਾਰ ਵੀ ਮਿਲ ਚੁੱਕੇ ਹਨ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News