ਕਿਸਾਨ ਅੰਦੋਲਨ ਦੇ ਹੱਕ 'ਚ ਆਏ ਧਰਮਿੰਦਰ, ਟਵੀਟ ਕਰਕੇ ਸਰਕਾਰ ਨੂੰ ਆਖੀ ਇਹ ਗੱਲ
Friday, Dec 11, 2020 - 03:09 PM (IST)
ਮੁੰਬਈ : ਦੇਸ਼ ਵਿਚ ਜਾਰੀ ਕਿਸਾਨ ਅੰਦੋਲਨ 'ਤੇ ਹੁਣ ਤੱਕ ਕਈ ਸਿਤਾਰਿਆਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਸਿਤਾਰੇ ਕਿਸਾਨਾਂ ਦਾ ਸਮਰਥਨ ਕਰਨ ਲਈ ਦਿੱਲੀ ਵੀ ਜਾ ਰਹੇ ਹਨ। ਹੁਣ ਬਾਲੀਵੁੱਡ ਦੇ ਦਿੱਗਜ ਕਲਾਕਾਰ ਧਰਮਿੰਦਰ ਨੇ ਵੀ ਕਿਸਾਨ ਅੰਦੋਲਨ ਅਤੇ ਕਿਸਾਨਾਂ ਦੀ ਹਾਲਤ 'ਤੇ ਦੁੱਖ ਜ਼ਾਹਰ ਕੀਤਾ ਹੈ। ਧਰਮਿੰਦਰ ਨੇ ਕਿਸਾਨਾਂ ਨੂੰ ਲੈ ਕੇ ਟਵਿਟਰ 'ਤੇ ਆਪਣਾ ਦੁੱਖ ਸਾਂਝਾ ਕਰਦੇ ਹੋਏ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੇ ਉੱਜਵਲ ਭਵਿੱਖ ਲਈ ਕੋਈ ਕਦਮ ਜ਼ਰੂਰ ਚੁੱਕੇ।
I am extremely in pain to see the suffering of my farmer brothers . Government should do something fast . pic.twitter.com/WtaxdTZRg7
— Dharmendra Deol (@aapkadharam) December 11, 2020
ਧਰਮਿੰਦਰ ਨੇ ਟਵਿਟਰ 'ਤੇ ਆਪਣੀ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿਚ ਉਹ ਕਾਫ਼ੀ ਦੁਖੀ ਲੱਗ ਰਹੇ ਹਨ। ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ਵਿਚ ਲਿਖਿਆ, 'ਆਪਣੇ ਕਿਸਾਨ ਭਰਾਵਾਂ ਨੂੰ ਇੰਝ ਦਰਦ ਵਿਚ ਵੇਖ ਕੇ ਮੈਂ ਬਹੁਤ ਦਰਦ ਵਿਚ ਹਾਂ, ਸਰਕਾਰ ਨੂੰ ਜਲਦ ਹੀ ਇਸ ਮਾਮਲੇ ਦਾ ਕੋਈ ਹੱਲ ਕੱਢਣਾ ਚਾਹੀਦਾ ਹੈ।' ਹਾਲਾਂਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਇਕ ਟਵੀਟ ਕੀਤਾ ਸੀ, ਜਿਸ ਵਿਚ ਉਨ੍ਹਾਂ ਨੇ ਅੰਦੋਲਨ 'ਤੇ ਆਪਣਾ ਪੱਖ ਰੱਖਿਆ ਸੀ ਪਰ ਬਾਅਦ ਵਿਚ ਉਨ੍ਹਾਂ ਨੇ ਇਸ ਟਵੀਟ ਨੂੰ ਡਿਲੀਟ ਕਰ ਦਿੱਤਾ ਸੀ। ਹਾਲਾਂਕਿ ਇਸ ਦਾ ਸਕਰੀਨਸ਼ਾਟ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋਇਆ ਸੀ। ਬਾਅਦ ਵਿਚ ਧਰਮਿੰਦਰ ਨੇ ਇਸ ਟਵੀਟ ਨੂੰ ਡਿਲੀਟ ਕਰਣ ਦਾ ਕਾਰਣ ਵੀ ਦੱਸਿਆ ਸੀ।
ਇਹ ਵੀ ਪੜ੍ਹੋ: ਕਿਸਾਨਾਂ ਦੇ ਸਮਰਥਨ 'ਚ ਅੰਤਰਰਾਸ਼ਟਰੀ ਬਾਕਸਰ ਸੁਮਿਤ ਟਰੈਕਟਰ 'ਤੇ ਗਿਆ ਲਾੜੀ ਵਿਆਹੁਣ (ਵੇਖੋ ਤਸਵੀਰਾਂ)
ਨੋਟ : ਕਿਸਾਨ ਅੰਦੋਲਨ ਦੇ ਹੱਕ 'ਚ ਆਏ ਧਰਮਿੰਦਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।