ਹੱਡ ਚੀਰਵੀਂ ਠੰਡ ’ਚ ਕਿਸਾਨਾਂ ਨੂੰ ਸੰਘਰਸ਼ ਕਰਦੇ ਵੇਖ਼ ਛਲਕਿਆ ਸੋਨੂੰ ਸੂਦ ਦਾ ਦਰਦ, ਆਖੀ ਇਹ ਗੱਲ

12/19/2020 11:08:42 AM

ਮੁੰਬਈ (ਭਾਸ਼ਾ) : ਲੋਕਪ੍ਰਿਯ ਅਦਾਕਾਰ ਸੋਨੂੰ ਸੂਦ ਨੇ ਸ਼ੁੱਕਰਵਾਰ ਨੂੰ ਕਿਹਾ ਕਿ 3 ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਦੁਰਦਸ਼ਾ ਵੇਖ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਉਨ੍ਹਾਂ ਦੀ ਸਮਸਿਆਵਾਂ ਦੇ ਹੱਲ ਦੀ ਉਮੀਦ ਜਤਾਈ। ਹਰਿਆਣਾ, ਪੰਜਾਬ ਅਤੇ ਹੋਰ ਸੂਬਿਆਂ ਦੇ ਹਜ਼ਾਰਾਂ ਕਿਸਾਨ ਦਿੱਲੀ ਦੀ ਸਰਹੱਦ ’ਤੇ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ, ਉਨ੍ਹਾਂ ਨੂੰ ਡਰ ਹੈ ਕਿ ਇਸ ਨਾਲ ਘੱਟ ਤੋਂ ਘੱਟ ਸਮਰਥਨ ਮੁੱਲ ਪ੍ਰਣਾਲੀ ਖ਼ਤਮ ਹੋ ਜਾਵੇਗੀ ਅਤੇ ਉਨ੍ਹਾਂ ’ਤੇ ਵੱਡੇ ਕਾਰਪੋਰੇਟ ਦਾ ਕਾਬੂ ਹੋ ਜਾਵੇਗਾ।

ਇਹ ਵੀ ਪੜ੍ਹੋ : ਰੋਜ਼ਗਾਰ ਦੇ ਮੋਰਚੇ ’ਤੇ ਚੰਗੀ ਖਬਰ, 10 ਲੱਖ ਲੋਕਾਂ ਨੂੰ ਰੋਜ਼ਗਾਰ ਦੇਵੇਗੀ ਇਹ ਇੰਡਸਟਰੀ

ਜ਼ਿਕਰਯੋਗ ਹੈ ਕਿ ਇਸ ਸਾਲ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਕਰਣ ਦੀਆਂ ਕੋਸ਼ਿਸ਼ਾਂ ਲਈ ਸੋਨੂੰ ਸੂਦ ਦੀ ਖੂਬ ਸ਼ਲਾਘਾ ਕੀਤੀ ਗਈ ਸੀ। ਅਦਾਕਾਰ ਨੇ ਕਿਹਾ ਕਿ ਉਹ ਇਸ ਬਹਿਸ ਵਿੱਚ ਨਹੀਂ ਪੈਣਾ ਚਾਹੁੰਦੇ ਕਿ ਕੌਣ ਠੀਕ ਹੈ ਜਾਂ ਕੌਣ ਗਲਤ, ਸਗੋਂ ਉਹ ਸਿਰਫ਼ ਇਹ ਚਾਹੁੰਦੇ ਹਨ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਸਮੇਂ ’ਤੇ ਹੱਲ ਹੋਵੇ। ਸੂਦ ਨੇ ਕਿਹਾ, ‘ਇਹ ਬਹੁਤ ਦੁਖਦ ਹੈ। ਮੈਨੂੰ ਪਤਾ ਹੈ ਕਿ ਹਰ ਸਮੱਸਿਆ ਦਾ ਹੱਲ ਹੈ। ਮੈਂ ਪੰਜਾਬ ਵਿੱਚ ਪੈਦਾ ਹੋਇਆ ਅਤੇ ਵੱਡਾ ਹੋਇਆ, ਮੈਂ ਕਿਸਾਨਾਂ ਨਾਲ ਸਮਾਂ ਗੁਜ਼ਾਰਿਆ ਹੈ ਅਤੇ ਮੇਰਾ ਮੰਨਣਾ ​​ਹੈ ਕਿ ਜੇਕਰ ਅਸੀਂ ਉਨ੍ਹਾਂ ਨੂੰ ਸਮਾਂ ਦੇਈਏ ਤਾਂ ਪੰਜਾਬੀ ਭਾਈਚਾਰੇ ਨੂੰ ਪਿਆਰ ਨਾਲ ਮਨਾਇਆ ਜਾ ਸਕਦਾ ਹੈ।’ ਸੂਦ ਨੇ ਇਹ ਗੱਲ ‘ਵੀ ਦਿ ਵੀਮੇਨ’ ਨਾਮਕ ਇੱਕ ਆਨਲਾਈਨ ਪ੍ਰੋਗਰਾਮ ਦੌਰਾਨ ਕਹੀ, ਜਿੱਥੇ ਉਹ ਸੰਪਾਦਕ ਬਰਖ਼ਾ ਦੱਤ ਨਾਲ ਗੱਲਬਾਤ ਕਰ ਰਹੇ ਸਨ। 

ਇਹ ਵੀ ਪੜ੍ਹੋ : PM ਮੋਦੀ ਨੇ ਪਾਕਿਸਤਾਨ ਦੇ ਸਾਬਕਾ PM ਨਵਾਜ ਸ਼ਰੀਫ ਨੂੰ ਲਿਖੀ ਚਿੱਠੀ, ਮਾਂ ਦੇ ਦਿਹਾਂਤ ’ਤੇ ਜਤਾਇਆ ਦੁੱਖ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News