ਸੋਨੀਆ ਮਾਨ ਦਾ ਐਲਾਨ, ਹੁਣ ਮੋਹਾਲੀ ''ਚ 19 ਸਤੰਬਰ ਨੂੰ ਹੋਵੇਗੀ ਕਿਸਾਨ ਮਹਾਪੰਚਾਇਤ

Saturday, Sep 18, 2021 - 02:17 PM (IST)

ਸੋਨੀਆ ਮਾਨ ਦਾ ਐਲਾਨ, ਹੁਣ ਮੋਹਾਲੀ ''ਚ 19 ਸਤੰਬਰ ਨੂੰ ਹੋਵੇਗੀ ਕਿਸਾਨ ਮਹਾਪੰਚਾਇਤ

ਚੰਡੀਗੜ੍ਹ (ਬਿਊਰੋ) - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਉੱਥੇ ਹੀ ਪਿਛਲੇ 9 ਮਹੀਨਿਆਂ ਤੋਂ ਵੀ ਜ਼ਿਆਦਾ ਸਮੇਂ ਤੋਂ ਕਿਸਾਨ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਇਸ ਪ੍ਰਦਰਸ਼ਨ ਨੂੰ ਆਮ ਤੋਂ ਲੈ ਕੇ ਖ਼ਾਸ ਤੱਕ ਹਰ ਵਰਗ ਦੇ ਲੋਕਾਂ ਦਾ ਸਾਥ ਮਿਲ ਰਿਹਾ ਹੈ। ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਦਿੱਲੀ ਅਤੇ ਦੇਸ਼ ਦੇ ਹੋਰ ਰਾਜਾਂ 'ਚ ਫੈਲ ਗਿਆ ਹੈ। ਇਸ ਦੌਰਾਨ ਹੁਣ ਕਾਨੂੰਨਾਂ ਨੂੰ ਇੱਕ ਸਾਲ ਪੂਰਾ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ 'ਚ ਖੇਤੀਬਾੜੀ ਕਾਨੂੰਨਾਂ ਵਿਰੁੱਧ 'ਬਲੈਕ ਫ੍ਰਾਈਡੇ ਪ੍ਰੋਟੈਸਟ ਮਾਰਚ' ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਭਰ 'ਚ ਕੈਂਡਲ ਮਾਰਚ ਕੱਢਿਆ। ਇਸ ਵਿਚਕਾਰ ਹੁਣ ਇੱਕ ਵੱਡਾ ਐਲਾਨ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੇ ਕੀਤਾ ਹੈ। 

PunjabKesari

ਸੋਨੀਆ ਮਾਨ ਨੇ 19 ਸਤੰਬਰ ਨੂੰ ਮੋਹਾਲੀ 'ਚ ਇੱਕ ਕਿਸਾਨ ਮਹਾਪੰਚਾਇਤ ਦਾ ਆਯੋਜਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਹਾਪੰਚਾਇਤ ਕਿਸਾਨਾਂ ਦੇ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਆਯੋਜਿਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਜੋਗਿੰਦਰ ਸਿੰਘ ਉਗਰਾਹਾਂ ਅਤੇ ਹਰਿੰਦਰ ਸਿੰਘ ਲੱਖੋਵਾਲ ਸਮੇਤ ਕਈ ਵੱਡੇ ਕਿਸਾਨ ਆਗੂ ਇਸ ਮਹਾਪੰਚਾਇਤ 'ਚ ਹਿੱਸਾ ਲੈਣਗੇ। 

ਉੱਥੇ ਹੀ ਕਲਾਕਾਰਾਂ, ਅਦਾਕਾਰਾਂ ਅਤੇ ਖਿਡਾਰੀਆਂ ਨੇ ਵੀ ਵੱਧ ਚੜ੍ਹ ਕੇ ਇਸ ਅੰਦੋਲਨ 'ਚ ਆਪਣਾ ਯੋਗਦਾਨ ਪਾਇਆ ਹੈ। ਉੱਥੇ ਹੀ ਹੁਣ ਕਲਾਕਾਰਾਂ ਅਤੇ ਅਦਾਕਾਰਾਂ ਦਾ ਯੋਗਦਾਨ ਇਸ ਪੱਧਰ 'ਤੇ ਪਹੁੰਚ ਗਿਆ ਹੈ ਕਿ ਉਨ੍ਹਾਂ ਵੱਲੋਂ ਹਰ ਉਸ ਚੀਜ਼ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜੋ ਕਿਸਾਨਾਂ ਖ਼ਿਲਾਫ਼ ਹੈ।


author

sunita

Content Editor

Related News