ਦੂਜੇ ਦਿਨ ਸਲਮਾਨ ਖ਼ਾਨ ਦੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੀ ਕਮਾਈ ’ਚ ਭਾਰੀ ਵਾਧਾ

Sunday, Apr 23, 2023 - 04:29 PM (IST)

ਦੂਜੇ ਦਿਨ ਸਲਮਾਨ ਖ਼ਾਨ ਦੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੀ ਕਮਾਈ ’ਚ ਭਾਰੀ ਵਾਧਾ

ਮੁੰਬਈ (ਬਿਊਰੋ)– ਸਲਮਾਨ ਖ਼ਾਨ ਦੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ 21 ਅਪ੍ਰੈਲ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਈ ਹੈ। ਫ਼ਿਲਮ ਨੇ ਰਿਲੀਜ਼ ਵਾਲੇ ਦਿਨ ਉਮੀਦ ਤੋਂ ਘੱਟ ਕਮਾਈ ਕੀਤੀ ਸੀ। ਫ਼ਿਲਮ ਨੇ ਪਹਿਲੇ ਦਿਨ ਸਿਰਫ 15.81 ਕਰੋੜ ਰੁਪਏ ਕਮਾਏ ਸਨ।

ਉਥੇ ਹੁਣ ਫ਼ਿਲਮ ਦੀ ਦੂਜੇ ਦਿਨ ਦੀ ਕਮਾਈ ਸਾਹਮਣੇ ਆਈ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਫ਼ਿਲਮ ਨੇ ਦੂਜੇ ਦਿਨ 25.75 ਕਰੋੜ ਦੀ ਕਮਾਈ ਕੀਤੀ ਹੈ। ਇਸ ਦੇ ਨਾਲ ਫ਼ਿਲਮ ਦੀ ਦੋ ਦਿਨਾਂ ਦੀ ਕਮਾਈ 41.56 ਕਰੋੜ ਰੁਪਏ ਹੋ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਕਪਿਲ ਸ਼ਰਮਾ ਦੇ ਸ਼ੋਅ ’ਤੇ ਬੋਲਿਆ ਰੈਪਰ ਰਫਤਾਰ, ਕਿਹਾ– ‘ਉਥੇ ਸਿਰਫ ਸ਼ੋਸ਼ਾਬਾਜ਼ੀ ਹੁੰਦੀ ਹੈ...’

ਦੱਸ ਦੇਈਏ ਕਿ ਪਹਿਲੇ ਦਿਨ ਦੇ ਮੁਕਾਬਲੇ ਫ਼ਿਲਮ ਦੀ ਦੂਜੇ ਦਿਨ ਦੀ ਕਮਾਈ ’ਚ 62.87 ਫ਼ੀਸਦੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਅਜਿਹਾ ਇਸ ਲਈ ਵੀ ਹੋਇਆ ਹੈ ਕਿਉਂਕਿ ਕੱਲ ਈਦ ਦਾ ਤਿਉਹਾਰ ਸੀ। ਇਸ ਮੌਕੇ ’ਤੇ ਸਲਮਾਨ ਖ਼ਾਨ ਦੇ ਪ੍ਰਸ਼ੰਸਕਾਂ ਨੇ ਇਸ ਦਾ ਭਰਪੂਰ ਲਾਭ ਉਠਾਇਆ।

PunjabKesari

ਫ਼ਿਲਮ ’ਚ ਸਲਮਾਨ ਖ਼ਾਨ ਤੋਂ ਇਲਾਵਾ ਪੂਜਾ ਹੇਗੜੇ, ਵੈਂਕਟੇਸ਼ ਡੱਗੂਬਾਤੀ, ਜਗਪਥੀ ਬਾਬੂ, ਸ਼ਹਿਨਾਜ਼ ਗਿੱਲ, ਪਲਕ ਤਿਵਾਰੀ, ਜੱਸੀ ਗਿੱਲ, ਰਾਘਵ ਜੁਆਲ ਤੇ ਸਿਧਾਰਥ ਨਿਗਮ ਵਰਗੇ ਸਿਤਾਰੇ ਨਜ਼ਰ ਆ ਰਹੇ ਹਨ। ਇਸ ਫ਼ਿਲਮ ਨੂੰ ਫਰਹਾਦ ਸਾਮਜੀ ਨੇ ਡਾਇਰੈਕਟ ਕੀਤਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News