ਫ਼ਿਲਮ ''ਕਿਸੀ ਕਾ ਭਾਈ ਕਿਸੀ ਕੀ ਜਾਨ'' ਦਾ ਟੀਜ਼ਰ ਰਿਲੀਜ਼, ਸਲਮਾਨ ਨੇ ਸਾਊਥ ਲੁੱਕ ''ਚ ਦਿਖਾਇਆ ਐਕਸ਼ਨ ਅੰਦਾਜ਼

01/25/2023 12:35:23 PM

ਮੁੰਬਈ (ਬਿਊਰੋ) : ਅੱਜ ਹਿੰਦੀ ਸਿਨੇਮਾ ਦੇ ਦੋ ਮੇਗਾ ਸੁਪਰਸਟਾਰ ਸਲਮਾਨ ਖ਼ਾਨ ਅਤੇ ਸ਼ਾਹਰੁਖ ਖ਼ਾਨ ਲਈ ਬਹੁਤ ਖ਼ਾਸ ਦਿਨ ਹੈ। ਜਿੱਥੇ ਇੱਕ ਪਾਸੇ ਸ਼ਾਹਰੁਖ ਦੀ ਫ਼ਿਲਮ 'ਪਠਾਨ' ਅੱਜ ਸਿਨੇਮਾਘਰਾਂ 'ਚ ਰਿਲੀਜ਼ ਹੋ ਰਹੀ ਹੈ। ਦੂਜੇ ਪਾਸੇ 'ਪਠਾਨ' ਦੇ ਨਾਲ ਸਲਮਾਨ ਖ਼ਾਨ ਦੀ ਫ਼ਿਲਮ 'ਕਿਸ ਕਾ ਭਾਈ ਕਿਸ ਕੀ ਜਾਨ' ਦਾ ਟੀਜ਼ਰ ਵੀ ਰਿਲੀਜ਼ ਹੋ ਗਿਆ। ਸ਼ਾਹਰੁਖ ਦੀ ਫ਼ਿਲਮ 'ਪਠਾਨ' ਦੀ ਰਿਲੀਜ਼ਿੰਗ ਨਾਲ ਹੀ ਸਲਮਾਨ ਦੀ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਟੀਜ਼ਰ ਵੀ ਸਿਨੇਮਾਘਰਾਂ 'ਚ ਰਿਲੀਜ਼ ਹੋ ਗਿਆ ਹੈ। ਹਾਲਾਂਕਿ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਟੀਜ਼ਰ ਅੱਜ ਮੇਕਰਸ ਵੱਲੋਂ ਸੋਸ਼ਲ ਮੀਡੀਆ 'ਤੇ ਰਿਲੀਜ਼ ਕੀਤਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਸਲਮਾਨ ਦੇ ਇੱਕ ਪ੍ਰਸ਼ੰਸਕ ਨੇ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੇ ਟੀਜ਼ਰ ਦੀ ਥੀਏਟਰ ਰਿਲੀਜ਼ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਦਿੱਤੀ। ਇਸ ਵੀਡੀਓ 'ਚ ਤੁਸੀਂ ਰਿਲੀਜ਼ ਤੋਂ ਪਹਿਲਾਂ ਸਲਮਾਨ ਦੀ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਪੂਰਾ ਟੀਜ਼ਰ ਆਸਾਨੀ ਨਾਲ ਦੇਖ ਸਕਦੇ ਹੋ। 

ਦੱਸ ਦਈਏ ਕਿ ਇਸ ਫ਼ਿਲਮ 'ਚ ਸਲਮਾਨ ਆਪਣੇ ਐਕਸ਼ਨ ਅੰਦਾਜ਼ 'ਚ ਨਜ਼ਰ ਆ ਰਹੇ ਹਨ। ਉੱਥੇ ਹੀ ਸਲਮਾਨ ਸਾਊਥ ਡਰੈੱਸ 'ਚ ਵੀ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਰਹੇ ਹਨ। ਕੁੱਲ ਮਿਲਾ ਕੇ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਇਹ ਟੀਜ਼ਰ ਕਾਫ਼ੀ ਧਮਾਕੇਦਾਰ ਹੈ।

ਦੱਸਣਯੋਗ ਹੈ ਕਿ ਸਲਮਾਨ ਖ਼ਾਨ ਦੀ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਇਸ ਸਾਲ ਈਦ ਮੌਕੇ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਇਹ ਫ਼ਿਲਮ 21 ਅਪ੍ਰੈਲ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਇਸ ਫ਼ਿਲਮ 'ਚ ਸਲਮਾਨ ਤੋਂ ਇਲਾਵਾ ਅਦਾਕਾਰਾ ਪੂਜਾ ਹੇਗੜੇ ਵੀ ਮੁੱਖ ਭੂਮਿਕਾ 'ਚ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News