ਜਾਣੋ ਕੀ ਹੈ ਆਪਰੇਸ਼ਨ ਤੋਂ ਬਾਅਦ ਰਾਖੀ ਸਾਵੰਤ ਦਾ ਹਾਲ

Saturday, May 25, 2024 - 04:51 PM (IST)

ਜਾਣੋ ਕੀ ਹੈ ਆਪਰੇਸ਼ਨ ਤੋਂ ਬਾਅਦ ਰਾਖੀ ਸਾਵੰਤ ਦਾ ਹਾਲ

ਮੁੰਬਈ (ਬਿਊਰੋ): ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਇਨ੍ਹੀਂ ਦਿਨੀਂ ਆਪਣੀ ਸਿਹਤ ਨੂੰ ਲੈ ਕੇ ਸੁਰਖੀਆਂ 'ਚ ਹੈ। ਹਾਲ ਹੀ 'ਚ ਖ਼ਬਰ ਆਈ ਸੀ ਕਿ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ , ਜਿਸ ਤੋਂ ਬਾਅਦ ਹਸਪਤਾਲ ਦੇ ਬੈੱਡ ਤੋਂ ਅਦਾਕਾਰਾ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ।  ਰਾਖੀ ਆਪਣੇ ਬਿਆਨਾਂ, ਸੋਸ਼ਲ ਮੀਡੀਆ 'ਤੇ ਅਜੀਬ ਹਰਕਤਾਂ ਅਤੇ ਰਿਸ਼ਤਿਆਂ ਨੂੰ ਲੈ ਕੇ ਅਕਸਰ ਵਿਵਾਦਾਂ 'ਚ ਰਹਿੰਦੀ ਹੈ। 

ਇਹ ਖ਼ਬਰ ਵੀ ਪੜ੍ਹੋ ਅਦਾਕਾਰਾ ਦਲਜੀਤ ਕੌਰ ਦਾ ਟੁੱਟਿਆ ਦੂਜਾ ਵਿਆਹ, ਪੋਸਟ ਸਾਂਝੀ ਕਰ ਬਿਆਨ ਕੀਤਾ ਦਰਦ

ਦੱਸ ਦਈਏ ਕਿ ਡਾਕਟਰਾਂ ਨੂੰ ਉਸ ਦੀ ਬੱਚੇਦਾਨੀ 'ਚ 10 ਸੈਂਟੀਮੀਟਰ ਦਾ ਟਿਊਮਰ ਮਿਲਿਆ ਸੀ ਜੋ ਆਪਰੇਸ਼ਨ ਤੋਂ ਬਾਅਦ ਕੱਢ ਦਿੱਤਾ ਗਿਆ ਹੈ। ਹੁਣ ਡਾਕਟਰਾਂ ਦਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਟੀਮ ਰਾਖੀ ਸਾਵੰਤ ਦੀ ਦੇਖਭਾਲ ਕਰ ਰਹੀ ਹੈ ਅਤੇ ਉਸ ਦੀ ਹਾਲਤ ਪਹਿਲਾਂ ਨਾਲੋਂ ਠੀਕ ਹੈ। ਹਾਲਾਂਕਿ ਹਸਪਤਾਲ ਸਟਾਫ ਨੇ ਅਦਾਕਾਰਾ ਦੀ ਇਜਾਜ਼ਤ ਤੋਂ ਬਿਨਾਂ ਉਸ ਬਾਰੇ ਕੋਈ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Anuradha

Content Editor

Related News