ਇੰਝ ਸ਼ੂਟ ਹੋਇਆ ‘ਕੋਕਾ’ ਗੀਤ, ਦੇਖੋ ਬਿਹਾਈਂਡ ਦਿ ਸੀਨਜ਼ ਵੀਡੀਓ

09/26/2022 4:00:29 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ 5 ਅਕਤੂਬਰ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦਾ ਟਰੇਲਰ ਬੇਹੱਦ ਮਜ਼ੇਦਾਰ ਹੈ, ਜੋ ਦਰਸ਼ਕਾਂ ਦੇ ਢਿੱਡੀਂ ਪੀੜਾਂ ਪਾ ਰਿਹਾ ਹੈ। ਫ਼ਿਲਮ ਦੇ ਟਰੇਲਰ ਨੇ ਦਰਸ਼ਕਾਂ ਦਾ ਉਤਸ਼ਾਹ ਪੂਰੀ ਤਰ੍ਹਾਂ ਨਾਲ ਵਧਾ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਸ਼ਰਾਬ ਪੀ ਕੇ ਸ਼ੈਰੀ ਮਾਨ ਨੇ ਮੁੜ ਕੱਢੀਆਂ ਪਰਮੀਸ਼ ਵਰਮਾ ਨੂੰ ਗਾਲ੍ਹਾਂ (ਵੀਡੀਓ)

ਉਥੇ ਕੁਝ ਦਿਨ ਪਹਿਲਾਂ ਰਿਲੀਜ਼ ਹੋਏ ਫ਼ਿਲਮ ਦੇ ਗੀਤ ‘ਕੋਕਾ’ ਨੇ ਵੀ ਦਰਸ਼ਕਾਂ ਨੂੰ ਆਪਣੇ ਵੱਲ ਖਿੱਚਿਆ ਹੈ। ਇਸ ਗੀਤ ਨੂੰ ਦਿਲਜੀਤ ਦੋਸਾਂਝ ਨੇ ਹੀ ਗਾਇਆ ਹੈ, ਜੋ ਫ਼ਿਲਮ ’ਚ ਮੁੱਖ ਭੂਮਿਕਾ ਵੀ ਨਿਭਾਅ ਰਹੇ ਹਨ। ਗੀਤ ’ਚ ਫ਼ਿਲਮ ਦੀ ਅਦਾਕਾਰਾ ਸਰਗੁਣ ਮਹਿਤਾ ਵੀ ਦਿਲਜੀਤ ਦੋਸਾਂਝ ਨਾਲ ਭੰਗੜਾ ਪਾਉਂਦੀ ਨਜ਼ਰ ਆ ਰਹੀ ਹੈ।

ਹੁਣ ‘ਕੋਕਾ’ ਗੀਤ ਦੀ ਬਿਹਾਈਂਡ ਦਿ ਸੀਨਜ਼ ਵੀਡੀਓ ਸਾਂਝੀ ਕੀਤੀ ਗਈ ਹੈ, ਜੋ ਮਸਤੀ ਨਾਲ ਭਰਪੂਰ ਹੈ। ਇਸ ਵੀਡੀਓ ’ਚ ਦਿਲਜੀਤ ਦੋਸਾਂਝ, ਸਰਗੁਣ ਮਹਿਤਾ ਤੇ ਗੀਤ ਦੀ ਸਾਰੀ ਟੀਮ ਨੂੰ ਮਸਤੀ ਭਰੇ ਅੰਦਾਜ਼ ’ਚ ਦੇਖਿਆ ਜਾ ਸਕਦਾ ਹੈ।

ਦੱਸ ਦੇਈਏ ਕਿ ਫ਼ਿਲਮ ’ਚ ਸੋਹੇਲ ਅਹਿਮਦ, ਲਖਨ ਪਾਲ, ਸੰਗਤਾਰ ਸਿੰਘ, ਗੁਰਪ੍ਰੀਤ ਭੰਗੂ, ਬਲਜਿੰਦਰ ਜੌਹਲ, ਜੇਸਿਕਾ ਗਿੱਲ, ਬੀ. ਕੇ. ਸਿੰਘ ਰੱਖੜਾ, ਦਵਿੰਦਰ ਦੇਵ ਢਿੱਲੋਂ, ਅਵਤਾਰ ਸਿੰਘ ਗਿੱਲ ਤੇ ਡਾ. ਪਰਗਟ ਸਿੰਘ ਭੁਰਜੀ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਡਾਇਰੈਕਟਰ ਅਮਰਜੀਤ ਸਿੰਘ ਨੇ ਕੀਤਾ ਹੈ। ਇਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ, ਜਿਸ ਨੂੰ ਦਲਜੀਤ ਥਿੰਦ ਤੇ ਦਿਲਜੀਤ ਦੋਸਾਂਝ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

ਨੋਟ– ਇਹ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News