ਕੱਲ ਨੂੰ ਰਿਲੀਜ਼ ਹੋਵੇਗਾ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਦਾ ਪਹਿਲਾ ਗੀਤ ‘ਕੋਕਾ’

Thursday, Sep 22, 2022 - 04:46 PM (IST)

ਕੱਲ ਨੂੰ ਰਿਲੀਜ਼ ਹੋਵੇਗਾ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਦਾ ਪਹਿਲਾ ਗੀਤ ‘ਕੋਕਾ’

ਚੰਡੀਗੜ੍ਹ (ਬਿਊਰੋ)– 5 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਦੇ ਟਰੇਲਰ ਨੇ ਹਰ ਇਕ ਦੇ ਢਿੱਡੀਂ ਪੀੜਾਂ ਪਾ ਦਿੱਤੀਆਂ ਹਨ। ਦਿਲਜੀਤ ਦੋਸਾਂਝ, ਸਰਗੁਣ ਮਹਿਤਾ ਤੇ ਸੋਹੇਲ ਅਹਿਮਦ ਦੀ ਮੁੱਖ ਭੂਮਿਕਾ ਵਾਲੀ ਇਹ ਫ਼ਿਲਮ ਇਕ ਵੱਖਰੇ ਵਿਸ਼ੇ ’ਤੇ ਬਣਾਈ ਗਈ ਹੈ।

ਟਰੇਲਰ ’ਚ ਦੇਖਿਆ ਜਾ ਸਕਦਾ ਹੈ ਕਿ ਦਿਲਜੀਤ ਦੋਸਾਂਝ ਨਾਲ ਲਖਨ ਪਾਲ ਤੇ ਸੰਗਤਾਰ ਸਿੰਘ ਨਾਲ ਮਿਲ ਕੇ ਬਜ਼ੁਰਗ ਨੂੰ ਗੋਦ ਲੈਂਦੇ ਹਨ ਤੇ ਉਸ ਦੇ ਮਰਨ ਦਾ ਇੰਤਜ਼ਾਰ ਕਰਦੇ ਹਨ ਤਾਂ ਕਿ ਉਨ੍ਹਾਂ ਨੂੰ ਇੰਸ਼ੋਰੈਂਸ ਦੇ ਪੈਸੇ ਮਿਲ ਸਕਣ।

ਇਹ ਖ਼ਬਰ ਵੀ ਪੜ੍ਹੋ : ਕਾਮੇਡੀ ਦੇ ਬਾਦਸ਼ਾਹ ਰਾਜੂ ਸ਼੍ਰੀਵਾਸਤਵ ਦੀ ਅੰਤਿਮ ਯਾਤਰਾ ਸ਼ੁਰੂ, ਦਿੱਲੀ 'ਚ ਹੋਵੇਗਾ ਸਸਕਾਰ

ਯੂਟਿਊਬ ’ਤੇ ਟਰੇਲਰ ਨੂੰ 4.7 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜੋ ਖ਼ਬਰ ਲਿਖੇ ਜਾਣ ਤਕ ਯੂਟਿਊਬ ’ਤੇ 16ਵੇਂ ਨੰਬਰ ’ਤੇ ਟਰੈਂਡ ਕਰ ਰਿਹਾ ਸੀ।

ਹੁਣ ਫ਼ਿਲਮ ਦਾ ਪਹਿਲਾ ਗੀਤ ਰਿਲੀਜ਼ ਹੋਣ ਵਾਲਾ ਹੈ। ਕੱਲ ਯਾਨੀ 23 ਸਤੰਬਰ ਨੂੰ ਫ਼ਿਲਮ ਤੋਂ ਪਹਿਲਾਂ ਗੀਤ ‘ਕੋਕਾ’ ਰਿਲੀਜ਼ ਹੋ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਦਿਲਜੀਤ ਦੋਸਾਂਝ ਨੇ ਇੰਸਟਾਗ੍ਰਾਮ ’ਤੇ ਇਕ ਵੀਡੀਓ ਸਾਂਝੀ ਕਰਕੇ ਦਿੱਤੀ ਹੈ, ਜਿਸ ’ਚ ਉਹ ਫ਼ਿਲਮ ਦੇ ਟਾਈਟਲ ਟਰੈਕ ‘ਬਾਬੇ ਭੰਗੜਾ ਪਾਉਂਦੇ ਨੇ’ ਦੀ ਰਿਹਰਸਲ ਕਰ ਰਹੇ ਹਨ।

ਦੱਸ ਦੇਈਏ ਕਿ ਫ਼ਿਲਮ ’ਚ ਗੁਰਪ੍ਰੀਤ ਭੰਗੂ, ਬਲਜਿੰਦਰ ਜੌਹਲ, ਜੇਸਿਕਾ ਗਿੱਲ, ਬੀ. ਕੇ. ਸਿੰਘ ਰੱਖੜਾ, ਦਵਿੰਦਰ ਦੇਵ ਢਿੱਲੋਂ, ਅਵਤਾਰ ਸਿੰਘ ਗਿੱਲ ਤੇ ਡਾ. ਪਰਗਟ ਸਿੰਘ ਭੁਰਜੀ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਡਾਇਰੈਕਟਰ ਅਮਰਜੀਤ ਸਿੰਘ ਨੇ ਕੀਤਾ ਹੈ। ਇਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ, ਜਿਸ ਨੂੰ ਦਲਜੀਤ ਥਿੰਦ ਤੇ ਦਿਲਜੀਤ ਦੋਸਾਂਝ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

ਦੁਨੀਆ ਭਰ ’ਚ ਇਹ ਫ਼ਿਲਮ 5 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News