ਕੁਲਬੀਰ ਝਿੰਜਰ ਅਤੇ ਗੁਰਲੇਜ ਅਖਤਰ ''ਖਲਨਾਇਕ'' ਗੀਤ ਨਾਲ ਪਾਉਣਗੇ ਧੱਕ
Wednesday, Jul 22, 2020 - 05:20 PM (IST)

ਜਲੰਧਰ (ਬਿਊਰੋ) — ਪੰਜਾਬੀ ਗਾਇਕ ਕੁਲਬੀਰ ਝਿੰਜਰ ਜਲਦ ਹੀ ਆਪਣੇ ਨਵੇਂ ਗੀਤ 'ਖਲਨਾਇਕ' ਨਾਲ ਸਰੋਤਿਆਂ ਦੀ ਕਚਹਿਰੀ 'ਚ ਹਾਜ਼ਰ ਹੋਣ ਜਾ ਰਹੇ ਹਨ। ਇਸ ਗੀਤ 'ਚ ਉਨ੍ਹਾਂ ਦਾ ਸਾਥ ਗੁਰਲੇਜ ਅਖਤਰ ਦੇਣਗੇ। ਇਸ ਗੀਤ ਦੇ ਬੋਲ ਖੁਦ ਕੁਲਬੀਰ ਝਿੰਜਰ ਨੇ ਲਿਖੇ ਹਨ, ਜਦੋਂਕਿ ਸੰਗੀਤਬੱਧ ਵੀ ਉਨ੍ਹਾਂ ਨੇ ਖੁਦ ਹੀ ਕੀਤਾ ਹੈ। ਇਸ ਗੀਤ ਦਾ ਇੰਤਜ਼ਾਰ ਉਨ੍ਹਾਂ ਦੇ ਪ੍ਰਸ਼ੰਸਕ ਬੇਸਬਰੀ ਨਾਲ ਕਰ ਰਹੇ ਹਨ। ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਕੁਲਬੀਰ ਝਿੰਜਰ ਨੇ ਕਈ ਹਿੱਟ ਗੀਤ ਸੰਗੀਤ ਜਗਤ ਨੂੰ ਦਿੱਤੇ ਹਨ। ਤਰਸੇਮ ਜੱਸੜ ਨੇ ਵੀ ਉਨ੍ਹਾਂ ਦੇ ਲਿਖੇ ਕਈ ਗੀਤ ਗਾਏ ਹਨ। ਤਰਸੇਮ ਜੱਸੜ ਨਾਲ ਉਨ੍ਹਾਂ ਦੀ ਗੂੜ੍ਹੀ ਦੋਸਤੀ ਹੈ ਅਤੇ ਦੋਵੇਂ ਕਾਲਜ ਸਮੇਂ ਤੋਂ ਦੋਸਤ ਹਨ ਅਤੇ ਅੱਜ ਤੱਕ ਦੋਵੇਂ ਦੋਸਤੀ ਲਗਾਤਾਰ ਨਿਭਾਉਂਦੇ ਆ ਰਹੇ ਹਨ।
ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬ ਦੇ ਲਗਭਗ ਹਰ ਗਾਇਕ ਨਾਲ ਗੀਤ ਗਾਏ ਹਨ। ਫ਼ਿਲਹਾਲ ਕੁਲਬੀਰ ਝਿੰਜਰ ਨਾਲ ਉਹ ਇਸ ਗੀਤ 'ਚ ਨਜ਼ਰ ਆਉਣਗੇ, ਜਿਸ ਦਾ ਹਰ ਕਿਸੇ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ।