‘ਲਾਲਾ ਲਾਲਾ’ ਗੀਤ ਉੱਤੇ ਕਿਊਟ ਅਦਾਵਾਂ ਬਿਖੇਰਦੀ ਨਜ਼ਰ ਆਈ ਕੁਲਵਿੰਦਰ ਬਿੱਲਾ ਦੀ ਧੀ ਸਾਂਝ (ਵੀਡੀਓ)

08/08/2021 4:55:09 PM

ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ। ਉਹ ਅਕਸਰ ਹੀ ਆਪਣੀ ਧੀ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਆਪਣੀ ਧੀ ਸਾਂਝ ਦਾ ਇੱਕ ਵੀਡੀਓ ਨੂੰ ਸ਼ੇਅਰ ਕੀਤਾ ਹੈ।

Kulwinder Billa's pic with daughter Sanjh dolled up in a suit is the cutest  thing you will see today
ਸਾਂਝ ਨੇ ਆਪਣੇ ਪਾਪਾ ਦੇ ਨਵੇਂ ਗੀਤ ‘ਲਾਲਾ ਲਾਲਾ’ ਉੱਤੇ ਕਿਊਟ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ। ਕੁਲਵਿੰਦਰ ਬਿੱਲਾ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤੀ ਹੈ। ਵੀਡੀਓ 'ਚ ਸਾਂਝ ਕਾਲੇ ਰੰਗ ਦੇ ਪੰਜਾਬੀ ਸੂਟ ਚ ਬਹੁਤ ਹੀ ਪਿਆਰੀ ਨਜ਼ਰ ਆ ਰਹੀ ਹੈ। ਹਰ ਇੱਕ ਨੂੰ ਸਾਂਝ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਵੱਡੀ ਗਿਣਤੀ 'ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ।


ਜੇ ਗੱਲ ਕਰੀਏ ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਹਨ। ਉਨ੍ਹਾਂ ਨੇ ਕਈ ਹਿੱਟ ਗੀਤ ਜਿਵੇਂ ਸੰਗਦੀ-ਸੰਗਦੀ, ਪਲਾਜ਼ੋ 2, ਅੰਗਰੇਜ਼ੀ ਵਾਲੀ ਮੈਡਮ, ਮੇਰੇ ਯਾਰ ਵਰਗੇ ਕਈ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਸਰਗਰਮ ਹਨ। ਆਉਣ ਵਾਲੇ ਸਮੇਂ ‘ਚ ਉਹ ਆਪਣੀਆਂ ਨਵੀਆਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ।  


Aarti dhillon

Content Editor

Related News