ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕੁਲਵਿੰਦਰ ਬਿੱਲਾ ਤੇ ਬੰਟੀ ਬੈਂਸ ਨੇ ਟੇਕਿਆ ਮੱਥਾ

Sunday, Dec 24, 2023 - 01:20 PM (IST)

ਐਂਟਰਟੇਨਮੈਂਟ ਡੈਸਕ– 20 ਤੋਂ 27 ਦਸੰਬਰ ਤਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਹਫ਼ਤੇ ਵਿਚਾਲੇ ਕਈ ਪੰਜਾਬੀ ਕਲਾਕਾਰਾਂ ਵਲੋਂ ਗੁਰੂ ਘਰਾਂ ’ਚ ਮੱਥਾ ਟੇਕਿਆ ਜਾ ਰਿਹਾ ਹੈ ਤੇ ਸ਼ਹੀਦੀ ਨੂੰ ਸਮਰਪਿਤ ਗੀਤ ਰਿਲੀਜ਼ ਕੀਤੇ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ‘ਮੈਨੇ ਪਿਆਰ ਕੀਆ’ ਦੇ ਪੋਸਟਰ ਸ਼ੂਟ ਦੌਰਾਨ ਗਰਭਵਤੀ ਸੀ ਭਾਗਿਆਸ਼੍ਰੀ, ਸਲਮਾਨ ਖ਼ਾਨ ਨੇ ਆਖੀ ਸੀ ਇਹ ਗੱਲ

ਇਸ ਲਿਸਟ ’ਚ ਹੁਣ ਕੁਲਵਿੰਦਰ ਬਿੱਲਾ ਤੇ ਬੰਟੀ ਬੈਂਸ ਦਾ ਨਾਂ ਵੀ ਜੁੜ ਗਿਆ ਹੈ। ਦੋਵਾਂ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਤੇ ਲੰਗਰ ਛਕਿਆ।

ਇਸ ਦੀਆਂ ਵੀਡੀਓਜ਼ ਕੁਲਵਿੰਦਰ ਬਿੱਲਾ ਤੇ ਬੰਟੀ ਬੈਂਸ ਵਲੋਂ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਗਈਆਂ ਹਨ।

ਕੁਲਵਿੰਦਰ ਬਿੱਲਾ ਦੇ ਕੰਮਕਾਜ ਦੀ ਗੱਲ ਕਰੀਏ ਤਾਂ 11 ਦਸੰਬਰ ਨੂੰ ਉਨ੍ਹਾਂ ਦੀ ਈ. ਪੀ. ‘ਮੇਰੇ ਨਾਲ-ਨਾਲ ਰਹਿੰਦਾ ਏ ਪੰਜਾਬ’ ਦਾ ਪਹਿਲਾ ਗੀਤ ‘ਮੇਰੇ ਨਾਲ ਪੰਜਾਬ’ ਰਿਲੀਜ਼ ਹੋਇਆ ਸੀ।

ਇਸ ਈ. ਪੀ. ਦੀ ਰਿਲੀਜ਼ ਦੌਰਾਨ ਕੁਲਵਿੰਦਰ ਬਿੱਲਾ ਨੇ ਖ਼ਾਸ ਕੈਪਸ਼ਨ ਲਿਖੀ ਸੀ। ਕੁਲਵਿੰਦਰ ਨੇ ਲਿਖਿਆ, ‘‘ਇਹ ਉਹ ਗੀਤ ਹੈ, ਜੋ ਹਰ ਇਕ ਪੰਜਾਬੀ ਨੂੰ ਆਪਣਾ ਲੱਗਣਾ ਹੈ। 1927 ਤੋਂ 2027 ਦੀ ਕਹਾਣੀ ਹੈ।’’

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News